spot_img
spot_img

Punjab Congress ਦਾ ਕਾਟੋ-ਕਲੈਸ਼; ਚੰਨੀ ਧੜੇ ਦੀ ਅੱਜ ਨਹੀਂ ਹੋਵੇਗੀ ਭੁਪੇਸ਼ ਬਘੇਲ ਨਾਲ ਮੀਟਿੰਗ!

Date:

spot_img

Chandigarh News: Punjab Congress ‘ਚ ਚੱਲ ਰਹੀ ‘ਕੁਰਸੀ’ ਦੀ ਜੰਗ ਹਾਲੇ ਖ਼ਤਮ ਹੁੰਦੀ ਨਹੀਂ ਦਿਖਾਈ ਦੇ ਰਹੀ। ਇਸ ਸਿਆਸੀ ਲੜਾਈ ਨੂੰ ਖ਼ਤਮ ਕਰਨ ਲਈ ਵਿਸ਼ੇਸ ਤੌਰ ‘ਤੇ ਪੰਜ ਰੋਜ਼ਾ ਦੌਰੇ ਉਪਰ ਚੰਡੀਗੜ੍ਹ ਪੁੱਜੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਭੁਪੇਸ਼ ਬਘੇਲ ਨੈ ਹਾਲਾਤਾਂ ਨੂੰ ਦੇਖਦਿਆਂ ਆਪਣੇ ਦੌਰੇ ਨੂੰ 3 ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਉਧਰ, ਪਤਾ ਲੱਗਿਆ ਹੈ ਕਿ ਚੰਨੀ ਧੜੇ ਵੱਲੋਂ ਭੁਪੇਸ਼ ਬਘੇਲ ਨਾਲ ਅੱਜ ਲਈ ਤੈਅ ਕੀਤੀ ਮੀਟਿੰਗ ਵੀ ਨਹੀਂ ਹੋਣ ਜਾ ਰਹੀ। ਚਰਚਾ ਮੁਤਾਬਕ ਹੁਣ ਇਹ ਮੀਟਿੰਗ ਭਲਕੇ 11 ਵਜੇਂ ਹੋਵੇਗੀ ਤੇ ਇਸਦੇ ਵਿਚ ਖੁਦ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋ ਸਕਦੇ ਹਨ। ਦੂਜੇ ਪਾਸੇ, ਕਾਂਗਰਸ ਹਾਈਕਮਾਂਡ ਦੀ ‘ਗੁੱਡ ਬੁੱਕ’ ਵਿਚ ਚੱਲ ਰਹੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਸ਼੍ਰੀ ਬਘੇਲ ਨੂੰ ਨਾਲ ਲੈ ਕੇ ਕਾਂਗਰਸੀਆਂ ਨਾਲ ਮੀਟਿੰਗ ਕਰ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨੀ ਤੈਅ: ਬਘੇਲ

ਉਨ੍ਹਾਂ ਵੱਲੋਂ ਇੰਨ੍ਹਾਂ ਮੀਟਿੰਗਾਂ ਰਾਹੀਂ ਲਗਾਤਾਰ ਸਿਆਸੀ ਸਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ। ਗੌਰਤਲਬ ਹੈ ਕਿ ਆਪਣੇ ਪੰਜਾਬ ਦੌਰੇ ਦੌਰਾਨ ਭੁਪੇਸ਼ ਬਘੇਲ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਹੁਣ ਨਹੀਂ ਬਦਲਿਆ ਜਾਵੇਗਾ। ਹਾਈਕਮਾਂਡ ਦੇ ਸਖ਼ਤ ਰੁੱਖ ਨੂੰ ਦੇਖਦਿਆਂ ਬੀਤੇ ਕੱਲ ਚੰਨੀ ਧੜੇ ਵੱਲੋਂ ਕੀਤੀ ਮੀਟਿੰਗ ਵਿਚ ਥੋੜੀ ਨਰਮੀ ਦੇਖਣ ਨੂੰ ਮਿਲੀ ਹੈ। ਚਰਚਾ ਮੁਤਾਬਕ ਚੰਨੀ ਧੜਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਮੁੱਖ ਭੂਮਿਕਾ ਵਿਚ ਆਉਣਾ ਚਾਹੁੰਦਾ, ਜਦਕਿ ਰਾਜਾ ਵੜਿੰਗ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਮੁੱਖ ਮੰਤਰੀ ਦੇ ਅਹੁੱਦੇ ਦੀ ਦੋੜ ਵਿਚ ਨਹੀਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨੀ ਤੈਅ: ਬਘੇਲ

👉ਕਿਹਾ, ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰਹੇਗਾ; ਸਭ...

यमुना पुनर्जीवन अभियान के तहत 423 एमएलडी नई शोधन क्षमता विकसित करेगा हरियाणा

👉मुख्य सचिव अनुराग रस्तोगी ने की यमुना प्रदूषण नियंत्रण...