ਖ਼ਨੌਰੀ, 16 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਪਣੀ ਟੀਮ ਨੇ ਨਾਲ ਅੱਜ ਇੱਥੇ ਮਰਨ ਵਰਤ ’ਤੇ ਬੈਠੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਦਾ ਹਾਲਚਾਲ ਜਾਣਿਆ। ਇਸ ਮੌਕੇ ਉਨ੍ਹਾਂ ਕਿਸਾਨ ਆਗੂ ਨਾਲ ਕਿਸਾਨੀ ਮੁੱਦਿਆਂ ‘ਤੇ ਕਾਂਗਰਸ ਪਾਰਟੀ ਦੀ ਇਕਜੁਟਤਾ ਪ੍ਰਗਟਾਉਂਦਿਆਂ ਕੌਮੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿਚ ਚੁੱਕੇ ਮੁੱਦਿਆਂ ਦੀ ਜਾਣਕਾਰੀ ਦਿੰਦਿਆਂ ਕਿਹਾ, ‘‘ ਕਾਂਗਰਸ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜੀ ਹੈ ਤੇ ਇਸਨੇ ਦੇਸ ਦੇ ਅੰਨਦਾਤਾ ਦੀ ਬਾਂਹ ਫ਼ੜੀ ਹੈ। ’’
ਇਹ ਵੀ ਪੜ੍ਹੋ Barnala News: AAP ਨਾਲ ਸਬੰਧਤ Sarpanch ਦਾ ਘਰ ’ਚ ਵੜ੍ਹ ਕੇ ਕੀਤਾ ਕ+ਤਲ
ਨੌਜਵਾਨ ਕਾਂਗਰਸੀ ਆਗੂ ਨੇ ਕਿਸਾਨ ਆਗੂ ਦੀ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਉਨ੍ਹਾਂ ਵੱਲੋਂ ਵਿੱਢੇ ਸੰਘਰਸ਼ ਨੂੰ ਪੂਰੀ ਕਿਸਾਨੀ ਲਈ ਵੱਡਾ ਕਦਮ ਕਰਾਰ ਦਿੰਦਿਆਂ ਕਿਹਾ ਕਿ ‘‘ ਪੰਜਾਬ ਅਤੇ ਦੇਸ ਦੀ ਕਿਸਾਨੀ ਨੂੰ ਉਨ੍ਹਾਂ ਦੀ ਵੱਡੀ ਜਰੂਰਤ ਹੈ ਤੇ ਉਹ ਉਮੀਦ ਕਰਦੇ ਹਨ ਕਿ ਉਨ੍ਹਾਂ ਦਾ ਸੰਘਰਸ਼ ਜਿੱਤ ਵੱਲ ਵਧੇਗਾ। ’’ ਗੌਰਤਲਬ ਹੈ ਕਿ ਕਾਂਗਰਸ ਪਾਰਟੀ ਵੱਲੋਂ ਨਾ ਸਿਰਫ਼ ਸੰਸਦ ਦੇ ਅੰਦਰ ਕਿਸਾਨੀਂ ਮੁੱਦਾ ਚੁੱਕਿਆ ਗਿਆ ਅਤੇ ਨਾਲ ਹੀ ਸੰਸਦ ਦੇ ਬਾਹਰ ਵੀ ਕਿਸਾਨਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK