ਹਲਦਵਾਨੀ ‘ਸ਼ੁੱਧੀਕਰਨ’ ਮਾਮਲੇ ‘ਚ ਉੱਤਰਾਖੰਡ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਨੇ ਸਮਾਪਤ ਕੀਤਾ ਧਰਨਾ

Date:

spot_img

👉ਲਗਾਤਾਰ 8 ਦਿਨ ਡਟੇ ਰਹੇ ਕਾਂਗਰਸੀ ਵਰਕਰ; ਆਗੂਆਂ ਨੇ ਦਲਿਤ ਸਵੈ-ਮਾਣ, ਸੰਵਿਧਾਨ ਅਤੇ ਸਮਾਜਿਕ ਨਿਆਂ ਦੀ ਜਿੱਤ ਦੱਸਿਆ
👉ਭਾਰਤੀ ਨਿਆਏ ਸੰਹਿਤਾ (BNS) ਅਤੇ ਐੱਸ.ਸੀ./ਐੱਸ.ਟੀ. ਐਕਟ ਤਹਿਤ ਕੇਸ ਦਰਜ; ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੰਘਰਸ਼ ਰਹੇਗਾ ਜਾਰੀ
👉ਜੇਕਰ ਰਾਹੁਲ ਗਾਂਧੀ ‘ਤੇ ਦਰਜ ਬਦਲਾਖੋਰੀ ਵਾਲਾ ਕੇਸ ਰੱਦ ਨਾ ਹੋਇਆ ਤਾਂ ਮੁੜ ਸੜਕਾਂ ‘ਤੇ ਉਤਰਾਂਗੇ: ਕਾਂਗਰਸ ਆਗੂ
Chandigarh News: ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਸ੍ਰੀ ਮਲਿਕਾਰਜੁਨ ਖੜਗੇ ਦੀ ਰੈਲੀ ਉਪਰੰਤ ਉੱਤਰਾਖੰਡ ਦੇ ਹਲਦਵਾਨੀ ਸਥਿਤ ਰਾਮਲੀਲਾ ਮੈਦਾਨ ਵਿਖੇ ਕੀਤੇ ਗਏ ਕਥਿਤ ‘ਸ਼ੁੱਧੀਕਰਨ’ ਦੇ ਗ਼ੈਰ-ਸੰਵਿਧਾਨਕ ਕਾਰੇ ਅਤੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਬਦਲਾਖੋਰੀ ਵਾਲੀ ਐੱਫ.ਆਈ.ਆਰ. ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਭਵਨ ਵਿਖੇ ਚੱਲ ਰਿਹਾ ਲੜੀਵਾਰ ਧਰਨਾ ਅੱਜ 8ਵੇਂ ਦਿਨ ਸਫ਼ਲਤਾਪੂਰਵਕ ਸਮਾਪਤ ਹੋ ਗਿਆ।

ਇਹ ਵੀ ਪੜ੍ਹੋ  ਬਠਿੰਡਾ ‘ਚ ਪਟਵਾਰੀ ਦਾ ਕ*ਤ*ਲ ਕਰਨ ਵਾਲਾ ਕਾਬੂ!, ਨਿਕਲਿਆ ਇਹ ਕਾਰਨ ?

ਉੱਤਰਾਖੰਡ ਪੁਲਿਸ ਵੱਲੋਂ ਕਾਂਗਰਸ ਦੇ ਦਬਾਅ ਅੱਗੇ ਝੁਕਦਿਆਂ ਦੋਸ਼ੀਆਂ ਵਿਰੁੱਧ ਹਲਦਵਾਨੀ ਕੋਤਵਾਲੀ ਵਿਖੇ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 196, 299 ਅਤੇ ਐੱਸ.ਸੀ./ਐੱਸ.ਟੀ. ਐਕਟ ਦੀ ਧਾਰਾ 3(1)(r) ਤਹਿਤ ਮੁਕੱਦਮਾ ਦਰਜ ਕੀਤੇ ਜਾਣ ਉਪਰੰਤ ਪਾਰਟੀ ਲੀਡਰਸ਼ਿਪ ਨੇ ਧਰਨਾ ਸਮਾਪਤ ਕਰਨ ਦਾ ਫ਼ੈਸਲਾ ਲਿਆ।ਧਰਨੇ ਦੀ ਸਮਾਪਤੀ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਕੋਆਰਡੀਨੇਟਰ ਸੁਧੀਰ ਚੌਧਰੀ, ਕੋ-ਇੰਚਾਰਜ ਮਨੀ ਰਾਮ ਅਤੇ ਸਟੇਟ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਕਿਹਾ ਕਿ ਲਗਾਤਾਰ 8 ਦਿਨਾਂ ਦੇ ਡਟਵੇਂ ਸੰਘਰਸ਼ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੰਵਿਧਾਨ ਅਤੇ ਦੱਬੇ-ਕੁਚਲੇ ਭਾਈਚਾਰੇ ਦੇ ਮਾਣ-ਸਨਮਾਨ ‘ਤੇ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਤ ਰਾਜ ਵਿੱਚ ਦਲਿਤ ਸਮਾਜ ਦੇ ਕੌਮੀ ਪ੍ਰਧਾਨ ਦੇ ਅਪਮਾਨ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਮਹੀਨਾ ਭਰ ਸੰਘਰਸ਼ ਕਰਨਾ ਪਿਆ, ਜਦਕਿ ਦਲਿਤਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਵਾਲੇ ਸ੍ਰੀ ਰਾਹੁਲ ਗਾਂਧੀ ‘ਤੇ ਤੁਰੰਤ ਝੂਠਾ ਕੇਸ ਦਰਜ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ  Canada ‘ਚ ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ‘ਤੇ ਚੱਲੀਆਂ ਗੋ/ਲੀ/ਆਂ !

ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਭਾਵੇਂ ਐੱਫ.ਆਈ.ਆਰ. ਦਰਜ ਹੋਣ ਮਗਰੋਂ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ, ਪਰ ਸਾਡੀ ਨਜ਼ਰ ਪ੍ਰਸ਼ਾਸਨਿਕ ਕਾਰਵਾਈ ‘ਤੇ ਰਹੇਗੀ। ਜੇਕਰ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਸ੍ਰੀ ਰਾਹੁਲ ਗਾਂਧੀ ਵਿਰੁੱਧ ਦਰਜ ਸਿਆਸੀ ਰੰਜਿਸ਼ ਵਾਲਾ ਕੇਸ ਰੱਦ ਨਾ ਹੋਇਆ, ਤਾਂ ਇਹ ਸੰਘਰਸ਼ ਪੰਜਾਬ ਦੇ ਹਰ ਬਲਾਕ ਅਤੇ ਜ਼ਿਲ੍ਹੇ ਵਿੱਚ ਸੜਕਾਂ ‘ਤੇ ਉਤਰੇਗਾ।ਇਸ ਮੌਕੇ ਨੈਸ਼ਨਲ ਕੋਆਰਡੀਨੇਟਰ ਸੁਧੀਰ ਚੌਧਰੀ ਜੀ, ਕੋ-ਇੰਚਾਰਜ ਮਨੀ ਰਾਮ ਜੀ, ਸਟੇਟ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ, ਵਰਕਿੰਗ ਚੇਅਰਮੈਨ ਯਾਮਿਨੀ ਗੋਮਰ, ਬਨੀ ਖਹਿਰਾ, ਮੋਹਨ ਸਿੰਘ ਫਲੀਆਂਵਾਲਾ, ਡਾਕਟਰ ਜੀਵਨਜੋਤ ਕੌਰ ਭੱਟੀ, ਨਾਹਰ ਸਿੰਘ ਫ਼ਿਰੋਜ਼ਪੁਰ, ਅਸ਼ਵਨੀ ਕੁਮਾਰ ਜਲੰਧਰ, ਦਰਸ਼ਨ ਸਿੰਘ ਸ਼ੁਤਰਾਣਾ, ਹਰਵਿੰਦਰ ਸਿੰਘ ਗੁਰਦਾਸਪੁਰ, ਪ੍ਰਿੰਸੀਪਲ ਸੁਲੱਖਣ ਸਿੰਘ (ਵਾਈਸ ਚੇਅਰਮੈਨ), ਜ਼ਿਲ੍ਹਾ ਚੇਅਰਮੈਨ ਮੋਹਾਲੀ ਰਣਜੀਤ ਸਿੰਘ, ਲਖਵਿੰਦਰ ਸਿੰਘ (ਫ਼ਤਹਿਗੜ੍ਹ ਸਾਹਿਬ), ਅਜਮੇਰ ਸਿੰਘ (ਰੂਪਨਗਰ) ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Haryana में ₹219.91 करोड़ के विकास कार्यों को मंजूरी, बोलीदाताओं से नेगोसिएशन से ₹18.81 करोड़ की बचत

👉मुख्यमंत्री नायब सिंह सैनी की अध्यक्षता में उच्चाधिकार प्राप्त...

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਪੁਲਿਸ ਟੀਮਾਂ ਨੇ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ...