ਨਵੀਂ ਦਿੱਲੀ, 4 ਜਨਵਰੀ: ਪੰਜਾਬ ਕਾਂਗਰਸ ਵੱਲੋਂ ਸ਼ਨੀਵਾਰ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਦਿੱਲੀ ’ਚ ਆਪ ਦੇ ਵਿਰੁਧ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਵੱਲ ਵਧ ਰਹੇ ਕੁੱਝ ਕਾਂਗਰਸੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲਿਆ ਪ੍ਰੰਤੂ ਇਸ ਦੌਰਾਨ ਇੰਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਿਹਾ। ਕਾਂਗਰਸ ਦੇ ਇਸ ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ਼ ਦੇਵੇਂਦਰ ਚੌਧਰੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਤੋਂ ਇਲਾਵਾ ਸਮੂਹ ਲੀਡਰਸ਼ਿਪ ਹਾਜ਼ਰ ਰਹੀ।
ਇਹ ਵੀ ਪੜ੍ਹੋ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ ਪਹਿਲੀ ਲਿਸਟ, ਦੇਖੋ ਕੇਜ਼ਰੀਵਾਲ ਦੇ ਮੁਕਾਬਲੇ ਕਿਸਨੂੰ ਦਿੱਤੀ ਟਿਕਟ
ਕਾਂਗਰਸੀ ਆਗੂਆਂ ਨੇ ਆਪ ਸਰਕਾਰ ਵੱਲੋਂ ਦਿੱਲੀ ਵਿਚ ਮੁੜ ਸਰਕਾਰ ਬਣਨ ’ਤੇ 2100 ਰੁਪਏ ਦੇਣ ਦੇ ਕੀਤੇ ਐਲਾਨ ਨੂੰ ਖ਼ੋਖਲਾ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਅਜਿਹਾ ਐਲਾਨ ਪੰਜਾਬ ਦੀਆਂ ਔਰਤਾਂ ਨਾਲ ਵੀ ਕੀਤਾ ਗਿਆ ਸੀ ਪ੍ਰੰਤੂ ਸਰਕਾਰ ਬਣਨ ਦੇ ਤਿੰਨ ਸਾਲਾਂ ਬਾਅਦ ਇਸਨੂੰ ਵਫ਼ਾ ਨਹੀਂ ਕੀਤਾ ਗਿਆ। ਦਸਣਾ ਬਣਦਾ ਹੈ ਕਿ ਆਉਣ ਵਾਲੇ ਕੁੱਝ ਹਫ਼ਤਿਆਂ ਬਾਅਦ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸਦੇ ਲਈ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਚੌਥੀ ਵਾਰ ਸਰਕਾਰ ਬਣਾਉਣ ਲਈ ਪੂਰ ਮਿਹਨਤ ਕੀਤੀ ਜਾ ਰਹੀ ਹੈ ਤੇ ਕੁੱਝ ਦਿਨ ਪਹਿਲਾਂ ਦਿੱਲੀ ਦੀਆਂ ਔਰਤਾਂ ਲਈ ਮਹਿਲਾ ਸਨਮਾਨ ਯੋਜਨਾ ਸੁਰੂ ਕੀਤੀ ਗਈ ਹੈ, ਜਿਸਦੇ ਤਹਿਤ ਮੁੜ ਆਪ ਸਰਕਾਰ ਬਣਨ ‘ਤੇ ਔਰਤਾਂ ਨੂੰ 2100 ਰੁਪਏ ਦੇਣ ਦਾ ਐਲਾਨ ਕੀਤਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਪੰਜਾਬ ਕਾਂਗਰਸ ਨੇ ਦਿੱਲੀ ’ਚ ਕੀਤਾ ਆਪ ਵਿਰੁਧ ਪ੍ਰਦਰਸ਼ਨ, ਕਿਹਾ ਪਹਿਲਾਂ ਪੰਜਾਬ ਦੀਆਂ ਔਰਤਾਂ ਨੂੰ ਦਿਊ 1000 ਰੁਪਇਆ"