New Delhi/Chandigarh News: ਪੰਜਾਬ ਕਾਂਗਰਸ ਦੇ ਆਗੂਆਂ ਨੇ ਅੱਜ ‘ਵੋਟ-ਚੋਰੀ’ ਖਿਲਾਫ਼ ਪਾਰਟੀ ਹਾਈ ਕਮਾਂਡ ਨੂੰ 26,85,828 ਦਸਤਖ਼ਤ ਸੌਂਪੇ।ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਪੰਜਾਬ ਭੁਪੇਸ਼ ਬਘੇਲ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਜਨਰਲ ਸਕੱਤਰ ਸੰਗਠਨ ਕੇਸੀ ਵੇਣੂਗੋਪਾਲ ਨੂੰ ਦਸਤਖ਼ਤ ਕੀਤੇ ਫਾਰਮ ਸੌਂਪੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਬਘੇਲ ਨੇ ਕਿਹਾ ਕਿ ਦੇਸ਼ ਦੇ ਹੋਰ ਹਿੱਸਿਆਂ ਦੀ ਤਰ੍ਹਾਂ ਪੰਜਾਬ ਵਿੱਚ ਵੀ ‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਪਾਰਟੀ ਨੂੰ ਸੂਬੇ ਤੋਂ ਲਗਭਗ 27 ਲੱਖ ਦਸਤਖ਼ਤ ਮਿਲੇ ਹਨ।
ਇਹ ਵੀ ਪੜ੍ਹੋ ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ; ਹੁਣ ਅਦਾਲਤ ਵੱਲੋਂ ਸਾਲੇ ਦੇ ਗ੍ਰਿਫਤਾਰੀ ਵਰੰਟ ਜਾਰੀ
ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਵੋਟ ਚੋਰੀ ਵਿਰੁੱਧ ਮੁਹਿੰਮ ਨੂੰ ਪੰਜਾਬ ਵਿੱਚ ਸ਼ਾਨਦਾਰ ਸਮਰਥਨ ਮਿਲਿਆ ਹੈ, ਜੋ ਵੋਟ ਚੋਰੀ ਖਿਲਾਫ਼ ਫਾਰਮਾਂ ‘ਤੇ ਦਸਤਖ਼ਤ ਕਰਨ ਵਾਲੇ ਲੋਕਾਂ ਦੀ ਗਿਣਤੀ ਤੋਂ ਸਪੱਸ਼ਟ ਹੈ।ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਤੋਂ ਇਲਾਵਾ, ਸੂਬਾ ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਨੇ ਵੀ ਸੂਬੇ ਵਿੱਚ ਵੋਟ ਚੋਰੀ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਵਿੱਚ ਯੋਗਦਾਨ ਪਾਇਆ ਹੈ।ਉੱਥੇ ਹੀ, ਵਿਰੋਧੀ ਧਿਰ ਦੇ ਲੀਡਰ ਬਾਜਵਾ ਨੇ ਕਿਹਾ ਕਿ ਪੰਜਾਬ ਭਾਜਪਾ ਦੀ “ਵੋਟ ਚੋਰੀ” ਮੁਹਿੰਮ ਨੂੰ ਜ਼ਰੂਰ ਰੋਕੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਉਹ ਪੂਰੇ ਵਿਸ਼ਵਾਸ ਅਤੇ ਪੂਰੀ ਗਰੰਟੀ ਨਾਲ ਕਹਿ ਸਕਦੇ ਹਨ ਕਿ ਪੰਜਾਬ ਵੋਟ ਚੋਰੀ ਨੂੰ ਰੋਕੇਗਾ।ਇਸ ਦੌਰਾਨ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ, ਹਰਿਆਣਾ ਕਾਂਗਰਸ ਦੇ ਪ੍ਰਧਾਨ ਰਾਓ ਨਰਿੰਦਰ ਸਿੰਘ ਅਤੇ ਅਸਾਮ ਦੇ ਇੰਚਾਰਜ ਜਨਰਲ ਸਕੱਤਰ ਭੰਵਰ ਜਤਿੰਦਰ ਸਿੰਘ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













