👉ਸਮਾਜਿਕ ਬੁਰਾਈਆਂ ਤੋਂ ਸਮਾਜ ਨੂੰ ਮੁਕਤ ਕਰਨ ਦਾ ਹਰੇਕ ਇਨਸਾਨ ਲੈਣ ਸੰਕਲਪ: ਅਮਰਜੀਤ ਮਹਿਤਾ
Bathinda News:ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਪੰਜਾਬ ਵਾਸੀਆਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੁਰਾਈਆਂ ਦੇ ਖਾਤਮੇ ਦਾ ਪ੍ਰਤੀਕ ਹੋਲੀ ਦੇ ਤਿਉਹਾਰ ’ਤੇ ਹਰੇਕ ਇਨਸਾਨ ਨੂੰ ਇਹ ਸੰਕਲਪ ਲੈਣਾ ਚਾਹੀਦਾ ਹੈ ਕਿ ਇਸ ਤਿਉਹਾਰ ’ਤੇ ਸਮਾਜਿਕ ਬੁਰਾਈਆਂ ਜੜ੍ਹੋਂ ਖਤਮ ਕੀਤੀਆਂ ਜਾ ਸਕਣ।
ਇਹ ਵੀ ਪੜ੍ਹੋ Punjab Police ਵੱਲੋਂ ਅਗਵਾਕਾਰਾਂ ਕੋਲੋਂ ਛੁਡਵਾਏ ਬੱਚੇ ਨੂੰ ਵਿੱਤ ਮੰਤਰੀ ਚੀਮਾ ਨੇ ਘਰ ਜਾ ਕੇ ਪ੍ਰਵਾਰ ਨੂੰ ਸੌਂਪਿਆ
ਉਨ੍ਹਾਂ ਕਿਹਾ ਕਿ ਹੋਲੀ ਦਾ ਇਹ ਪਾਵਨ ਤਿਉਹਾਰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਕੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਦਾ ਪ੍ਰਤੀਕ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਹੋਲੀ ਦੇ ਇਸ ਪਾਵਨ ਤਿਉਹਾਰ ’ਤੇ ਆਪਣੇ ਪਰਿਵਾਰ ਵਿੱਚ ਖੁਸ਼ੀਆਂ ਵੰਡਣ ਅਤੇ ਰੰਗਾਂ ਦੀ ਮਹਿਕ ਨਾਲ ਮਹਿਕਾਉਂਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਤਿਉਹਾਰ ’ਤੇ ਸਮਾਜਿਕ ਬੁਰਾਈਆਂ, ਖਾਸ ਕਰ ਨਸ਼ਾ ਮੁਕਤ ਸਮਾਜ ਦਾ ਸੰਕਲਪ ਲੈਣ, ਤਾਂ ਜੋ ਸਮਾਜ ਨੂੰ ਨਸ਼ੇ ਸਮੇਤ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਕੇ ਆਦਰਸ਼ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


