ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

0
46
+2

ਚੰਡੀਗੜ੍ਹ, 15 ਜਨਵਰੀ:ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ।ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247 ਕਰੋੜ ਰੁਪਏ ਜੁਟਾਏ ਅਤੇ ਮੌਜੂਦਾ ਵਿੱਤੀ ਵਰ੍ਹੇ 2023-24 ਦੌਰਾਨ 2 ਜਨਵਰੀ, 2024 ਤੱਕ 225.50 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਹੈ।

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ

ਮਾਲੀਆ ਇੱਕਤਰ ਕਰਨ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਜਨਤਕ ਰੇਤ ਖੱਡਾਂ (ਪੀ.ਐਮ.ਐਸ.) ਤੋਂ 13.5 ਕਰੋੜ ਰੁਪਏ, ਵਪਾਰਕ ਰੇਤ ਖੱਡਾਂ (ਸੀ.ਐਮ.ਐਸ.) ਤੋਂ 8.8 ਕਰੋੜ ਰੁਪਏ, ਅੰਤਰਰਾਜੀ ਖਣਨ ਗਤੀਵਿਧੀਆਂ ਤੋਂ 146.1 ਕਰੋੜ ਰੁਪਏ, ਭੱਠਾ ਮਾਲਕਾਂ ਦੇ ਲਾਇਸੈਂਸਾਂ ਤੋਂ 22.5 ਕਰੋੜ ਰੁਪਏ, ਘੱਟ ਸਮੇਂ ਦੀ ਮਿਆਦ ਦੇ ਪਰਮਿਟਾਂ ਤੋਂ 96.03 ਕਰੋੜ ਰੁਪਏ, ਨਿਯਮ 75 ਤਹਿਤ ਜੁਰਮਾਨੇ ਤੋਂ 7.92 ਕਰੋੜ ਰੁਪਏ, ਹੋਰ ਸਰੋਤਾਂ ਜਿਵੇਂ ਕਰੱਸ਼ਰ, ਰਜਿਸਟ?ਰੇਸ਼ਨਾਂ, ਕਰੱਸ਼ਰ ਈ.ਐਮ.ਐਫ਼, ਡਿਮਾਂਡ ਨੋਟਿਸਾਂ ਤੇ ਵਾਹਨ ਪਰਮਿਟਾਂ ਆਦਿ ਤੋਂ 94.21 ਕਰੋੜ ਰੁਪਏ, ਡੀ-ਸਿਲਟਿੰਗ ਸਾਈਟਾਂ ਤੋਂ 30.86 ਕਰੋੜ ਰੁਪਏ ਅਤੇ ਬਾਕੀ ਬਲਾਕਾਂ ਤੋਂ 60 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਇਆ ਹੈ।

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ’ਤੇ ਅਫਸੋਸ ਦਾ ਪ੍ਰਗਟਾਵਾ

ਉਨ੍ਹਾਂ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਕਾਰਨ ਮੌਜੂਦਾ ਵਿੱਤੀ ਸਾਲ ਦੌਰਾਨ ਡੀ-ਸਿਲਟਿੰਗ ਸਾਈਟਾਂ ਤੋਂ ਹੋਣ ਵਾਲੀ ਆਮਦਨ ਨੂੰ ਬਾਹਰ ਰੱਖਿਆ ਗਿਆ ਹੈ ਜਿਸ ਕਾਰਨ ਮਾਈਨਿੰਗ ਵਿਭਾਗ ਵੱਲੋਂ ਡੀ-ਸਿਲਟਿੰਗ ਸਾਈਟਾਂ ਸਰੰਡਰ ਕਰਨ ਕਰਕੇ ਲਗਭਗ 450 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।ਸ. ਜੌੜਾਮਾਜਰਾ ਨੇ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ 2023-24 ਲਈ 307 ਕਰੋੜ ਰੁਪਏ ਅਤੇ ਅਗਲੇ ਵਿੱਤੀ ਵਰ੍ਹੇ 2024-25 ਲਈ 300 ਕਰੋੜ ਰੁਪਏ ਆਮਦਨ ਹੋਣ ਦਾ ਅਨੁਮਾਨ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਕਿਫ਼ਾਇਤੀ ਦਰਾਂ ’ਤੇ ਰੇਤ-ਬਜਰੀ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਦੇ ਬਾਵਜੂਦ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ।

+2

LEAVE A REPLY

Please enter your comment!
Please enter your name here