spot_img
spot_img

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

Date:

spot_img

👉ਸਰਕਾਰੀ ਸਕੂਲਾਂ ਦੇ 361 ਵਿਦਿਆਰਥੀਆਂ ਨੇ ਜੇਈਈ (ਮੇਨ), 64 ਨੇ ਜੇਈਈ (ਐਡਵਾਂਸਡ) ਅਤੇ 882 ਵਿਦਿਆਰਥੀਆਂ ਨੇ ਨੀਟ ਯੂਜੀ 2026 ਪ੍ਰੀਖਿਆ ਪਾਸ ਕੀਤੀ: ਹਰਜੋਤ ਸਿੰਘ ਬੈਂਸ
👉ਸਭ ਕੁਝ ਪ੍ਰਿੰਸੀਪਲ ‘ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸ
👉ਪੰਜਾਬ ਸਿੱਖਿਆ ਕ੍ਰਾਂਤੀ ਸਦਕਾ ਸਰਕਾਰੀ ਸਕੂਲ ਹੁਣ ਆਈ.ਆਈ.ਟੀਜ਼, ਐਨ.ਆਈ.ਟੀਜ਼ ਅਤੇ ਮੈਡੀਕਲ ਕਾਲਜਾਂ ਵਿੱਚ ਦਾਖਲੇ ਦੇ ਰਾਹ ਬਣ ਗਏ ਹਨ: ਮਨੀਸ਼ ਸਿਸੋਦੀਆ
Punjab News:ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਿੰਸੀਪਲਾਂ ਦੇ ਯੋਗ ਮਾਰਗਦਰਸ਼ਨ ਅਤੇ ਵਚਨਬੱਧਤਾ ਨੂੰ ਉਤਸ਼ਾਹਿਤ ਕਰਨ ਤੇ ਮਾਨਤਾ ਦੇਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ “ਆਪ” ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੱਜ ਸਰਕਾਰੀ ਸਕੂਲਾਂ ਦੇ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪਹਿਲਕਦਮੀ ਅਧੀਨ ਜੇ.ਈ.ਈ. (ਮੇਨ), ਜੇ.ਈ.ਈ. (ਐਡਵਾਂਸਡ) ਅਤੇ ਨੀਟ ਯੂਜੀ 2026 ਪ੍ਰੀਖਿਆਵਾਂ ਪਾਸ ਕੀਤੀਆਂ ਹਨ।ਐਸ.ਏ.ਐਸ. ਨਗਰ ਦੇ ਮੋਹਾਲੀ ਕਲੱਬ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮੁੜ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। 361 ਵਿਦਿਆਰਥੀਆਂ ਨੇ ਜੇਈਈ (ਮੇਨ) 2026 ਪ੍ਰੀਖਿਆ ਪਾਸ ਕੀਤੀ ਹੈ, ਜੋ ਪਿਛਲੇ ਸਾਲ ਨਾਲੋਂ 35.2 ਫ਼ੀਸਦ ਵਾਧੇ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ 64 ਵਿਦਿਆਰਥੀਆਂ ਨੇ ਜੇਈਈ (ਐਡਵਾਂਸਡ) ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਾਲ-ਦਰ-ਸਾਲ 45.5 ਫ਼ੀਸਦ ਵਾਧਾ ਦਰਸਾਉਂਦਾ ਹੈ।”

ਇਹ ਵੀ ਪੜ੍ਹੋ  Punjab Govt ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿੱਖਿਆ ਮੰਤਰੀ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਯੂਜੀ 2026 ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ ਸਾਲ 2025 ਵਿੱਚ ਇਹ ਗਿਣਤੀ 847 ਅਤੇ ਸਾਲ 2024 ਵਿੱਚ 437 ਸੀ। ਇਹ ਗਿਣਤੀ ਮਹਿਜ਼ ਦੋ ਸਾਲਾਂ ਵਿੱਚ 100 ਫ਼ੀਸਦ ਤੋਂ ਵੱਧ ਦੇ ਵਾਧਾ ਨੂੰ ਦਰਸਾਉਂਦੀ ਹੈ। ਇਹ ਪ੍ਰਾਪਤੀਆਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਪ੍ਰਭਾਵ ਅਤੇ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਅਕਾਦਮਿਕ ਸਹਾਇਤਾ ਨੂੰ ਦਰਸਾਉਂਦੀਆਂ ਹਨ।”ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ 10 ਵਿਦਿਆਰਥੀਆਂ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈਆਈਟੀਜ਼), 36 ਵਿਦਿਆਰਥੀਆਂ ਨੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨਆਈਟੀਜ਼) ਅਤੇ 90 ਤੋਂ ਵੱਧ ਵਿਦਿਆਰਥੀਆਂ ਨੇ ਦੇਸ਼ ਭਰ ਦੇ ਸਰਕਾਰੀ ਇੰਜੀਨੀਅਰਿੰਗ ਕਾਲਜਾਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ, “ਇਹ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਅਜਿਹੇ ਵਿਦਿਆਰਥੀ ਪੈਦਾ ਕਰ ਰਹੇ ਹਨ ਜੋ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚ ਦਾਖਲਾ ਲੈਣ ਦੇ ਯੋਗ ਹਨ।” ਸਿੱਖਿਆ ਮੰਤਰੀ ਨੇ ਕਿਹਾ, “ਅੱਜ, ਪੰਜਾਬ ਦੇ ਸਿੱਖਿਆ ਮਾਡਲ ਦੀ ਦੇਸ਼ ਭਰ ਵਿੱਚ ਚਰਚਾ ਹੋ ਰਹੀ ਹੈ। ਇਹ ਸਾਡੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦਾ ਨਤੀਜਾ ਹੈ। ਸਾਲ 2022 ਵਿੱਚ, ਸਰਕਾਰੀ ਸਕੂਲਾਂ ਦੇ 80 ਤੋਂ ਘੱਟ ਵਿਦਿਆਰਥੀਆਂ ਨੇ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਕੀਤਾ ਸੀ। ਅੱਜ, ਪੰਜਾਬ ਭਰ ਵਿੱਚੋਂ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ।”ਸਕੂਲ ਮੁਖੀਆਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ, ਮੇਰਾ ਇਹੀ ਮੰਨਣਾ ਰਿਹਾ ਹੈ ਕਿ ਵਿਦਿਆਰਥੀਆਂ ਦੀ ਸਫਲਤਾ ਪ੍ਰਿੰਸੀਪਲ ‘ਤੇ ਨਿਰਭਰ ਕਰਦੀ ਹੈ। ਇੱਕ ਚੰਗਾ ਪ੍ਰਿੰਸੀਪਲ ਇੱਕ ਖੰਡਰ ਇਮਾਰਤ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦਾ ਹੈ।

ਇਹ ਵੀ ਪੜ੍ਹੋ  40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਰ ਸਿੱਖਿਆ ਪ੍ਰਤੀ ਪਿਆਰ ਤੋਂ ਬਿਨਾਂ, ਬਿਹਤਰ ਨੀਤੀਆਂ ਵੀ ਅਸਫਲ ਹੋ ਜਾਂਦੀਆਂ ਹਨ ਅਤੇ ਉਹੀ ਸਕੂਲ ਖੰਡਰ ਵਿੱਚ ਬਦਲ ਜਾਂਦਾ ਹੈ।”ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ ਜੂਨ 2026 ਵਿੱਚ ਅੰਮ੍ਰਿਤਸਰ, ਬਠਿੰਡਾ, ਜਲੰਧਰ ਅਤੇ ਮੋਹਾਲੀ ਵਿਖੇ ਚਾਰ ਵੱਡੇ ਪੱਧਰ ਦੇ ਰੈਜੀਡੈਂਸ਼ੀਅਲ ਕੋਚਿੰਗ ਕੈਂਪ ਲਗਾਏ ਸਨ। ਇਹਨਾਂ ਕੈਂਪਾਂ ਵਿੱਚ ਅਕਾਦਮਿਕ ਸੈਸ਼ਨਾਂ, ਸ਼ੰਕਿਆਂ ਨੂੰ ਦੂਰ ਕਰਨ, ਮੌਕ ਟੈਸਟਾਂ, ਮੈਨਟੋਰਿੰਗ ਅਤੇ ਜੇਈਈ ਅਤੇ ਨੀਟ ਦੀ ਵਿਸ਼ੇਸ਼ ਤਿਆਰੀ ਨਾਲ 3,000 ਵਿਦਿਆਰਥੀਆਂ ਨੂੰ ਲਾਭ ਹੋਇਆ।ਪ੍ਰਿੰਸੀਪਲਾਂ ਨੂੰ ਵਧਾਈ ਦਿੰਦਿਆਂ, ਹਰਜੋਤ ਸਿੰਘ ਬੈਂਸ ਨੇ ਕਿਹਾ, “ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਅਤੇ ਸਾਰਾ ਸਕੂਲ ਸਟਾਫ਼ ਇਸੇ ਜਨੂੰਨ, ਸਮਰਪਣ ਅਤੇ ਦ੍ਰਿੜ ਵਚਨਬੱਧਤਾ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਯੋਗਦਾਨ ਪਾਉਂਦੇ ਰਹੋਗੇ ਅਤੇ ਪੰਜਾਬ ਦਾ ਮਾਣ ਵਧਾਉਂਦੇ ਰਹੋਗੇ।”ਇਕੱਠ ਨੂੰ ਸੰਬੋਧਨ ਕਰਦਿਆਂ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਇਕੱਲੀ ਇਮਾਰਤ ਸਕੂਲ ਨਹੀਂ ਹੁੰਦੀ । ਸਰਕਾਰ ਇਮਾਰਤਾਂ ਬਣਾ ਸਕਦੀ ਹੈ, ਪਰ ਇਹ ਅਧਿਆਪਕ ਹੀ ਹਨ ਜੋ ਸਕੂਲ ਨੂੰ ਸਿੱਖਣ ਅਤੇ ਸੁਪਨਿਆਂ ਦੇ ਸਥਾਨ ਵਿੱਚ ਬਦਲਦੇ ਹਨ।”ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਬਣਾਉਣ ਦੇ ਨਾਲ ਨਾਲ ਮਾਹਰ ਕੋਚਿੰਗ, ਢਾਂਚਾਗਤ ਮਾਰਗਦਰਸ਼ਨ , ਨਿਰੰਤਰ ਮੁਲਾਂਕਣ ਅਤੇ ਰਿਹਾਇਸ਼ੀ ਪ੍ਰੋਗਰਾਮਾਂ ਰਾਹੀਂ ਅਕਾਦਮਿਕ ਸਹਾਇਤਾ ਪ੍ਰਦਾਨ ਕਰਨ ‘ਤੇ ਕੇਂਦਰਤ ਹੈ ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਜੇਈਈ, ਨੀਟ ਅਤੇ ਹੋਰ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਬਿਹਤਰ ਮੁਕਾਬਲਾ ਕਰਨ ਦੇ ਯੋਗ ਬਣਦੇ ਹਨ।ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ, “ਲੱਖਾਂ ਵਿਦਿਆਰਥੀਆਂ ਲਈ, ਸਰਕਾਰੀ ਸਕੂਲ ਵਿੱਚ ਸਿੱਖਿਆ ਲੈਣਾ ਹੁਣ ਸਮਝੌਤਾ ਨਹੀਂ ਰਿਹਾ। ਇਹ ਹੁਣ ਆਈਆਈਟੀਜ਼, ਐਨਆਈਟੀਜ਼, ਮੈਡੀਕਲ ਕਾਲਜ ਅਤੇ ਇੱਕ ਬਿਹਤਰ ਭਵਿੱਖ ਦਾ ਰਾਹ ਬਣ ਗਏ ਹਨ।”ਇਸ ਸਮਾਗਮ ਵਿੱਚ ਪੀਡੀਸੀ ਮੈਂਬਰ ਅਨੁਰਾਗ ਕੁੰਡੂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਐਸ.ਐਸ. ਬੱਲ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੁੱਤ ਦੇ Acci*dent ਦੀ ਖਬਰ ਮਿਲਦੇ ਪਤਾ ਲੈਣ ਚੱਲੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌ*ਤ

Amritsar News: ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉੱਪਰ ਵੀਰਵਾਰ ਨੂੰ...

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ਚ ਸਿਹਤਮੰਦ ਭੋਜਨ ‘ਤੇ ਜ਼ੋਰ

👉ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ 👉ਸੁਰੱਖਿਅਤ...

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

👉ਕੈਬਨਿਟ ਮੰਤਰੀ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ...

Haryana में 77वां राज्यस्तरीय वन महोत्सव उत्साह और जनभागीदारी के साथ मनाया गया

Haryana News:हरियाणा में आज 77वां वन महोत्सव पर्यावरण संरक्षण,...