“ਪੰਜਾਬ ਸਿੱਖਿਆ ਕ੍ਰਾਂਤੀ”; ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਸਕੂਲਾਂ ‘ਚ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

Date:

spot_img

Ferozepur News: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਰਾਜ ‘ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਅੱਜ ਵਿਧਾਇਕਾਂ ਵੱਲੋਂ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ। ਇਨ੍ਹਾਂ ਉਦਘਾਟਨਾਂ ਦੀ ਲੜੀ ਵਿੱਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜੀਦਪੁਰ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਿਸ਼ਰੀ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਾਣਾ ਸਿੰਘ ਵਾਲਾ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।

ਇਹ ਵੀ ਪੜ੍ਹੋ  ਬਰਨਾਲਾ ਪੁਲਿਸ ਦੀ ਵੱਡੀ ਪ੍ਰਾਪਤੀ; ਤਿੰਨ ਦਿਨ ਪਹਿਲਾਂ ‘ਝੁੱਗੀ-ਝੋਪੜੀ’ ‘ਚੋਂ ਅਗਵਾ ਕੀਤੇ ਬੱਚੇ ਨੂੰ ਕੀਤਾ ਬਰਾਮਦ

ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਮੈਡਮ ਮੁਨੀਲਾ ਅਰੋੜਾ, ਸ.ਪਲਵਿੰਦਰ ਸਿੰਘ ਬਰਾੜ ਸਿੱਖਿਆ ਕੋਆਰਡੀਨੇਟਰ ਹਲਕਾ ਫਿਰੋਜਪੁਰ ਦਿਹਾਤੀ, ਸਰਦਾਰ ਤਲਵਿੰਦਰ ਸਿੰਘ ਖਾਲਸਾ, ਸਰਬਜੀਤ ਸਿੰਘ ਧਾਲੀਵਾਲ ਹਲਕਾ ਮੀਡੀਆ ਕੋਆਰਡੀਨੇਟਰ, ਸੁਖਚੈਨ ਸਿੰਘ, ਪਵਨ ਮਦਾਨ, ਸ਼ਾਮ ਸਿੰਘ ਮੁੱਦਕਾ, ਮਨੀ ਸੰਧੂ, ਸੁਖਦੀਪ ਸਿੰਘ ਉਗੋਕੇ, ਬਲਵਿੰਦਰ ਸਿੰਘ ਲਾਡੀ ਬਜੀਦਪੁਰ, ਹਰਮਨ ਸਿੰਘ ਭੰਬਾ ਲੰਡਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...