Sunday, May 3, 2026
spot_img
spot_img

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਸਿੰਘ ਭੁੱਲਰ

Date:

spot_img

ਕੈਬਨਿਟ ਮੰਤਰੀ ਨੇ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 01 ਕਰੋੜ 10 ਲੱਖ 38 ਹਜ਼ਾਰ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Tarantarn News:ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ।ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਕਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ 2024-25 ਦੌਰਾਨ ਵੱਖ-ਵੱਖ ਕੰਮਾਂ ‘ਤੇ 155 ਕਰੋੜ ਰੁਪਏ ਕੀਤੇ ਖਰਚ: ਲਾਲ ਚੰਦ ਕਟਾਰੂਚੱਕ

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕੇ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਟ੍ਰੇਨਿੰਗ ਕਰਵਾਈ ਗਈ, ਤਾਂ ਜੋ ਉਹ ਆਪਣੇ ਅਤੇ ਵਿਦੇਸ਼ਾਂ ਦੀ ਪੜ੍ਹਾਈ ਵਿੱਚੋਂ ਮਿਲੇ ਤਜ਼ਰਬੇ ਨਾਲ ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਸਿੱਖਿਆ ਦੇ ਸਕਣ।

Big News: ਬਠਿੰਡਾ ਦੇ ਥਾਣਾ ਸਿਵਲ ਲਾਈਨ ਦਾ SHO ਤੇ additional SHO ਮੁਅੱਤਲ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਪੰਨਗੋਟਾ, ਸਰਕਾਰੀ ਹਾਈ ਸਕੂਲ ਪਰਿੰਗੜੀ, ਸਰਕਾਰੀ ਐਲੀਮੈਂਟਰੀ ਸਕੂਲ ਰੱਤਾ ਗੁੱਦਾ, ਸਰਕਾਰੀ ਹਾਈ ਸਕੂਲ ਬੁਰਜ ਪੂਹਲਾ, ਸਰਕਾਰੀ ਸੀ. ਸੈਕੰ. ਸਕੂਲ ਮਰਹਾਣਾ ਅਤੇ ਸਰਕਾਰੀ ਹਾਈ ਸਕੂਲ ਖਾਰਾ ਵਿਖੇ ਲੱਗਭੱਗ 01 ਕਰੋੜ 10 ਲੱਖ 38 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।ਇਸ ਮੌਕੇ ਚੇਅਰਮੈਨ ਸ. ਦਿਲਬਾਗ ਸਿੰਘ, ਡੀਈਓ ਐਲੀਮੈਂਟਰੀ ਸਿੱਖਿਆ ਜਗਵਿੰਦਰ ਸਿੰਘ ਲਹਿਰੀ, ਹਲਕਾ ਇੰਚਾਰਜ ਜਸਵਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਬੱਚਿਆਂ ਦੇ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।

Share post:

spot_img

Popular

More like this
Related