Chandigarh News: Punjab Election; ਪਿਛਲੇ ਕਈ ਦਿਨਾਂ ਤੋਂ ਟਿਕਟਾਂ ਨਾ ਮਿਲਣ ਕਾਰਨ ਨਰਾਜ਼ ਦਿਖਾਈ ਦੇ ਰਹੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿਖੇ ਸੁਖਬੀਰ ਸਿੰਘ ਬਾਦਲ ਨਾਲ ਕਰੀਬ ਇੱਕ ਘੰਟਾ ਮੁਲਾਕਾਤ ਤੋਂ ਬਾਅਦ ਡਾ ਚੰਨੀ ਨੇ ਅਕਾਲੀ ਆਗੂਆਂ ਐਨ.ਕੇ. ਸ਼ਰਮਾ ਅਤੇ ਹੀਰਾ ਸਿੰਘ ਗਾਬੜੀਆ ਦੀ ਹਾਜ਼ਰੀ ਵਿਚ ਦਾਅਵਾ ਕੀਤਾ ਕਿ ਉਹ ਹਲਕੇ ਦੇ ਲੋਕਾਂ ਦੀ ਪਹਿਲਾਂ ਦੀ ਤਰ੍ਹਾਂ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਲ 2017 ਵਿਚ 50 ਹਜ਼ਾਰ ਵੋਟਾਂ ਲੈਣ ਤੋਂ ਇਲਾਵਾ 2022 ਵਿਚ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ। ਇਸ ਮੌਕੇ ਐਨ ਕੇ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਆਪਣੇ ਸਾਥੀਆਂ ਦੇ ਨਾਲ ਇੱਕ ਵੱਡਾ ਸਮਾਗਮ ਰੱਖ ਕੇ ਅਕਾਲੀ ਦਲ ਵਿਚ ਸਮੂਲੀਅਤ ਕਰਨਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













