Punjab News : Punjab Election, ਪੰਜਾਬ ‘ਚ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵੇਂ ਸਿਆਸੀ ਗਠਜੋੜ ਹੋਂਦ ਵਿਚ ਆਉਣ ਦੀਆਂ ਸਭਾਵਨਾਵਾਂ ਬਣਨ ਲੱਗੀਆਂ ਹਨ। ਅਕਾਲੀ-ਭਾਜਪਾ ਵਿਚਕਾਰ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦੌਰਾਨ ਹੁਣ ਪੰਥਕ ਧਿਰਾਂ ਦੇ ਬਸਪਾ ਨਾਲ ਜਾਣ ਦੀਆਂ ਕੰਨਸੋਆਂ ਹਨ। ਇੰਨ੍ਹਾਂ ਕੰਨਸੋਆਂ ਨੂੰ ਉਸ ਸਮੇਂ ਹੋਰ ਬਲ ਮਿਲਿਆ ਹੈ ਜਦ ਅਕਾਲੀ ਦਲ (ਬਾਦਲ) ਨਾਲੋਂ ਵੱਖਰੇ ਹੋ ਕੇ ਅਕਾਲੀ ਦਲ(ਪੁਨਰ ਸੁਰਜੀਤ) ਬਣਾਉਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨਾਲ ਮੀਟਿੰਗਾਂ ਦੀਆਂ ਗੱਲਾਂ ਸਾਹਮਣੇ ਆਈਆਂ।
ਇਹ ਵੀ ਪੜ੍ਹੋ 👉Amritsar ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ
ਦਸਿਆ ਜਾ ਰਿਹਾ ਕਿ ਪੰਜਾਬ ਵਿਚ ਬਣੇ ਰਹੇ ਨਵੇਂ ਸਿਆਸੀ ਸਮੀਕਰਨਾਂ ਦੇ ਤਹਿਤ ਉਕਤ ਦੋਨਾਂ ਦਲਾਂ ਦੇ ਨਾਲ ਵਿਧਾਨ ਸਭਾ ਚੋਣਾਂ ਲੜਣ ਲਈ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਵੀ ਸ਼ਾਮਲ ਕੀਤਾ ਜਾ ਸਕਦਾ। ਇਸ ਤਰ੍ਹਾਂ ਇਹ ਤਿੰਨ ਧਿਰੀ ਗਠਜੋੜ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜ ਸਕਦਾ ਹੈ ਤੇ ਇਸਦਾ ਰਸਮੀ ਐਲਾਨ ਆਉਂਦੇ ਦਿਨਾਂ ਵਿਚ ਹੋ ਸਕਦਾ। ਜਿਕਰਯੋਗ ਹੈ ਕਿ ਪਹਿਲਾਂ ਪੁਨਰ-ਸੁਰਜੀਤੀ ਧੜੇ ਦੇ ਭਾਬਤੀ ਜਨਤਾ ਪਾਰਟੀ ਨਾਲ ਜਾਣ ਦੀ ਚਰਚਾ ਸੀ ਪ੍ਰੰਤੂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਹ ਸਪੱਸ਼ਟ ਐਲਾਨ ਕਰ ਦਿੱਤਾ ਗਿਆ ਹੈ ਕਿ ਜੇਕਰ ਭਾਜਪਾ ਅਕਾਲੀ ਦਲ(ਬਾਦਲ) ਨਾਲ ਗਠਜੋੜ ਕਰਦੀ ਹੈ ਤਾਂ ਉਹ ਉਸਦੇ ਨਾਲ ਹੱਥ ਨਹੀਂ ਮਿਲਾਉਣਗੇ।
ਇਹੀਂ ਨਹੀਂ, ਇਸ ਧੜੇ ਵੱਲੋਂ ਲੰਘੀ 20 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਸਲਾਨਾ ਇਜਲਾਸ ਮੌਕੇ ਦਿੱਲੀ ‘ਚ ਕੇਂਦਰ ਸਰਕਾਰ ਖਿਲਾਫ਼ ਰੋਸ਼ ਮਾਰਚ ਵੀ ਕੱਢਿਆ ਗਿਆ। ਦੂਜੇ ਪਾਸੇ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਮੌਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪਿੰਡ ਜੱਲੂਪੁਰ ਖੇੜਾ ਵਿਖੇ ਪਾਈ ਸੰਖੇਪ ਫ਼ੇਰੀ ਮੌਕੇ ਮਿਲੇ ਪੰਥਕ ਸਮਰਥਕ ਨੇ ਪੰਥਕ ਧਿਰਾਂ ਦੇ ਮੁੜ ਇੱਕਜੁਟ ਹੋਣ ਲਈ ਉਤਸ਼ਾਹ ਵਧਾਇਆ ਹੈ। ਚਰਚਾ ਮੁਤਾਬਕ ਅਕਾਲੀ ਦਲ (ਵਾਰਿਸ ਪੰਜਾਬ ਦੇ), ਅਕਾਲੀ ਦਲ (ਪੁਨਰ-ਸੁਰਜੀਤੀ) ਅਤੇ ਬਸਪਾ ਪੰਜਾਬ ਵਿਚ ਮਿਲ ਕੇ ਵਿਧਾਨ ਸਭਾ ਚੋਣਾਂ ਲੜਣ ਵੱਲ ਅੱਗੇ ਵਧ ਰਹੇ ਹਨ। ਬਸਪਾ, ਇਸਤੋਂ ਪਹਿਲਾਂ 1996 ਵਿਚ ਅਕਾਲੀ ਦਲ (ਬਾਦਲ) ਨਾਲ ਮਿਲਕੇ ਲੋਕ ਸਭਾ ਚੋਣਾਂ ਵੀ ਲੜ ਚੁੱਕੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













