WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਚੰਡੀਗੜ੍ਹ, 11 ਜੁਲਾਈ:ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਹਾਲ ਹੀ ਵਿੱਚ ਇੰਗਲੈਂਡ ਨੂੰ ਸਫ਼ਲਤਾਪੂਰਵਕ ਐਕਸਪੋਰਟ ਕਰਨ ਤੋਂ ਬਾਅਦ ਅੱਜ ਇੰਗਲੈਂਡ (ਯੂ.ਕੇ.) ਦੀ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲਿਨ ਰੋਵੇਟ ਵੱਲੋਂ ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਭਵਿੱਖ ਵਿੱਚ ਲੀਚੀ ਦੇ ਨਿਰਯਾਤ ਸਬੰਧੀ ਅਗਲੇਰੀ ਰਣਨੀਤੀ ਅਤੇ ਖੇਤੀ ਸਹਾਇਕ ਤਕਨੀਕਾਂ ਨੂੰ ਸਾਂਝਾ ਤੇ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਵਿਚਾਰ-ਵਟਾਂਦਰਾ ਕੀਤਾ ਗਿਆ।

ਜੰਮੂ ’ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਪਾਇਆ ਘੇਰਾ, ਜੰਗਲਾਂ ’ਚ ਛੁਪੇ ਹੋਣ ਦੀ ਮਿਲੀ ਸੂਹ

ਪੰਜਾਬ ਤੋਂ ਖੇਤੀਬਾੜੀ ਨਾਲ ਸਬੰਧਤ ਨਿਰਯਾਤ ਸੰਭਾਵਨਾਵਾਂ ਨੂੰ ਵਧਾਉਣ ਅਤੇ ਕੌਮਾਂਤਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ’ਤੇ ਕੇਂਦਰਿਤ ਇਸ ਉੱਚ ਪੱਧਰੀ ਮੀਟਿੰਗ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਉਤਪਾਦਾਂ ਨੂੰ ਆਲਮੀ ਪੱਧਰ ’ਤੇ ਬਣਦੀ ਥਾਂ ਦਿਵਾਉਣ ਦੀ ਦੂਰ-ਦਰਸ਼ੀ ਸੋਚ ਰੱਖਦੀ ਹੈ। ਇਸ ਦਿਸ਼ਾ ‘ਚ ਹਾਲ ਹੀ ਵਿੱਚ ਸੂਬੇ ਤੋਂ ਲੀਚੀ ਐਕਸਪੋਰਟ ਕਰਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਦੇ ਉਤਪਾਦਾਂ ਨੂੰ ਦੁਨੀਆਂ ਭਰ ਦੇ ਨਵੇਂ ਬਾਜ਼ਾਰਾਂ ਵਿੱਚ ਹੋਰ ਪ੍ਰਫੁੱਲਿਤ ਕਰਨ ਮੱਦੇਨਜ਼ਰ ਸਰਕਾਰ ਦੀ ਇਹ ਪਹਿਲਕਦਮੀ ਇੱਕ ਨਵੇਕਲੀ ਉਦਾਹਰਣ ਹੈ ।

ਪੰਜਾਬ ਪੁਲਿਸ ’ਚ ਭਰਤੀ ਹੋਣ ਦਾ ਸੁਪਨਾ ਲੈਣ ਵਾਲਾ ਕੁਲਜੀਤ ਸਿੰਘ ਹੁਣ ਕੈਨੇਡਾ ਪੁਲਿਸ ’ਚ ਹੋਇਆ ਭਰਤੀ

ਮੀਟਿੰਗ ਦੌਰਾਨ ਪੰਜਾਬ ਦੇ ਨਿਰਯਾਤ ਲਈ ਏਕੀਕ੍ਰਿਤ ਬ੍ਰਾਂਡ ਦੇ ਵਿਕਾਸ ਸਣੇ ਸੂਰਜੀ ਊਰਜਾ, ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਰੋਨ ਮੈਪਿੰਗ, ਖੇਤੀ ਦੀਆਂ ਉੱਨਤ ਤਕਨੀਕਾਂ, ਖੇਤੀ ਕਾਰੋਬਾਰ ਉੱਦਮਾਂ ਸਬੰਧੀ ਮੌਕੇ ਅਤੇ ਕਾਰਬਨ ਅਤੇ ਵਾਟਰ ਕ੍ਰੈਡਿਟ ਦੀ ਖੋਜ ਬਾਰੇ ਸੰਭਾਵੀ ਸਹਿਯੋਗ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।ਸ੍ਰੀਮਤੀ ਰੋਵੇਟ ਨੇ ਲੀਚੀ ਨਿਰਯਾਤ ਪ੍ਰੋਗਰਾਮ ਵਿੱਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਬਰਤਾਨੀਆ ਦਰਮਿਆਨ ਭਵਿੱਖੀ ਸਹਿਯੋਗ ਲਈ ਅਗਲੇਰੀ ਰੂਪ-ਰੇਖਾ ਉਲੀਕਣ ਦਾ ਭਰੋਸਾ ਦਿੱਤਾ।

70,000 ਰੁਪਏ ਰਿਸ਼ਵਤ ਲੈਂਦੇ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਬਾਗ਼ਬਾਨੀ ਮੰਤਰੀ ਸ.ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਤੋਂ ਲੀਚੀ ਦੀ ਅਗਲੀ ਵੱਡੀ ਖੇਪ ਛੇਤੀ ਇੰਗਲੈਂਡ ਨੂੰ ਐਕਸਪੋਰਟ ਕੀਤੀ ਜਾਵੇਗੀ।ਦੱਸ ਦੇਈਏ ਕਿ ਪੰਜਾਬ ਵਿੱਚ ਲੀਚੀ ਦੀ ਕਾਸ਼ਤ 3,250 ਹੈਕਟੇਅਰ ਰਕਬੇ ਵਿੱਚ ਕੀਤੀ ਜਾਂਦੀ ਹੈ, ਜਿਥੋਂ ਲਗਭਗ 13,000 ਮੀਟਰਕ ਟਨ ਸਾਲਾਨਾ ਲੀਚੀ ਦੀ ਪੈਦਾਵਾਰ ਹੁੰਦੀ ਹੈ, ਜਿਸ ਸਦਕਾ ਪੰਜਾਬ ਨੂੰ ਵਿਸ਼ਵ ਲੀਚੀ ਮੰਡੀ ਵਿੱਚ ਵੱਡੇ ਕਾਸ਼ਤਕਾਰ ਵਜੋਂ ਸਥਾਨ ਪ੍ਰਾਪਤ ਹੈ।ਮੀਟਿੰਗ ਵਿੱਚ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

 

Related posts

ਪਰਾਲੀ ਪ੍ਰਬੰਧਨ ਲਈ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਲਈ ਵਿੱਤੀ ਸਹਾਇਤਾ ਦੇਵੇ: ਮੀਤ ਹੇਅਰ

punjabusernewssite

ਮੀਡੀਆ ਦਾ ਨਿਰਪੱਖ ਅਤੇ ਆਜ਼ਾਦ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ : ਚੇਤਨ ਸਿੰਘ ਜੋੜੇਮਾਜਰਾ

punjabusernewssite

ਕੁਲਤਾਰ ਸਿੰਘ ਸੰਧਵਾਂ ਨੂੰ ਮਿਲਿਆ ਕਿਸਾਨ ਯਾਤਰਾ ਦਾ ਵਫ਼ਦ

punjabusernewssite