Friday, April 3, 2026
spot_img
spot_img

ਭ੍ਰਿਸ਼ਟਾਚਾਰ ਤੋਂ ਤੰਗ ਪੰਜਾਬ ਨੂੰ ਚਾਹੀਦਾ ਹੈ ਬਦਲਾਅ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

Date:

spot_img

👉ਸਮਾਣਾ ਵਿੱਚ ਮੁੱਖ ਮੰਤਰੀ ਨੇ ਕਿਹਾ: ਹੁਣ ਬਦਲੇਗਾ ਪੰਜਾਬ, ਖਤਮ ਹੋਵੇਗਾ ਭ੍ਰਿਸ਼ਟਾਚਾਰ ਦਾ ਰਾਜ
Patiala News: Cm Nayab Singh Saini; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ, ਪਰ ਜਦੋਂ ਮੈਂ ਪੰਜਾਬ ਦੀ ਸਥਿਤੀ ਦੇਖਦਾ ਹਾਂ ਤਾਂ ਮੇਰਾ ਮਨ ਪੀੜਾ ਨਾਲ ਭਰ ਜਾਂਦਾ ਹੈ। ਇੱਕ ਸਮਾਂ ਸੀ ਜਦੋਂ ਪੰਜਾਬ ਪੂਰੇ ਦੇਸ਼ ਦਾ ਸਿਰਮੌਰ ਸੀ, ਚਾਹੇ ਖੇਤੀ ਹੋਵੇ, ਖੇਡਾਂ ਹੋਣ, ਫੌਜ ਹੋਵੇ ਜਾਂ ਉਦਯੋਗ, ਪੰਜਾਬ ਦਾ ਨੰਬਰ ਸਭ ਤੋਂ ਉੱਪਰ ਹੁੰਦਾ ਸੀ। ਪਰ, ਹੁਣ ਸਥਿਤੀ ਇਸ ਦੇ ਬਿਲਕੁਲ ਉਲਟ ਹੈ। ਅੱਜ ਪੰਜਾਬ ਦਾ ਕਿਸਾਨ ਪ੍ਰੇਸ਼ਾਨ ਹੈ, ਨੌਜਵਾਨ ਨਿਰਾਸ਼ ਹਨ ਅਤੇ ਮਾਵਾਂ ਦੀਆਂ ਅੱਖਾਂ ਵਿੱਚ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਹੰਝੂ ਹਨ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੰਜਾਬ ਦੇ ਸਮਾਣਾ ਦੇ ਕਿਸਾਨ ਪੈਲੇਸ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪ੍ਰੋ. ਮੋਹਨ ਲਾਲ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਦਾ ਪਟਕਾ ਪਹਿਨਾ ਕੇ ਉਨ੍ਹਾਂ ਦਾ ਪਾਰਟੀ ਵਿੱਚ ਜੁਆਇਨ ਕਰਨ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦੀ ਗੱਲ ਕਹੀ। ਇਸ ਮੌਕੇ ਉਨ੍ਹਾਂ ਨੇ ਨਵਰਾਤਰਿਆਂ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ ਵਿਕਾਸ ਨੂੰ ਤਿੰਨ ਗੁਣਾ ਗਤੀ ਦੇਵੇਗਾ ਹਰਿਆਣਾ ਦਾ ਬਜਟ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮਾਣਾ ਦਾ ਇਤਿਹਾਸ ਬਹੁਤ ਪ੍ਰਾਚੀਨ ਅਤੇ ਗੌਰਵਸ਼ਾਲੀ ਹੈ। ਬੰਦਾ ਸਿੰਘ ਬਹਾਦਰ ਨੇ ਸਾਲ 1709 ਵਿੱਚ ਸਮਾਣਾ ਦੀ ਜੰਗ ਵਿੱਚ ਮੁਗਲਾਂ ਨੂੰ ਹਰਾ ਕੇ ਸਿੱਖ ਫੌਜੀ ਸ਼ਕਤੀ ਦਾ ਲੋਹਾ ਮਨਵਾਇਆ। ਇਸ ਯੁੱਧ ਨੇ ਨਾ ਸਿਰਫ਼ ਗੁਰੂਆਂ ਦੀ ਹੱਤਿਆ ਦਾ ਬਦਲਾ ਲਿਆ ਸਗੋਂ ਪਹਿਲੇ ਸਿੱਖ ਰਾਜ ਦੀ ਨੀਂਹ ਵੀ ਰੱਖੀ। ਮੈਂ ਪੰਜਾਬ ਦੀ ਇਸ ਵੀਰ ਭੂਮੀ ਨੂੰ ਨਮਨ ਕਰਦਾ ਹਾਂ ਜਿਸ ਨੇ ਦੇਸ਼ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਹੈ ਅਤੇ ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਮਹਾਨ ਗੁਰੂਆਂ ਨੇ ਆਪਣੀ ਪਵਿੱਤਰ ਬਾਣੀ ਰਾਹੀਂ ਸੇਵਾ, ਤਿਆਗ ਅਤੇ ਕੁਰਬਾਨੀ ਦਾ ਮਾਰਗ ਦਿਖਾਇਆ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਰਿਸ਼ਤਾ ਸਿਰਫ਼ ਗੁਆਂਢੀ ਰਾਜ ਦਾ ਨਹੀਂ ਹੈ ਬਲਕਿ ਇਹ ਰਿਸ਼ਤਾ ਖੂਨ ਦਾ ਹੈ। ਇਹ ਰਿਸ਼ਤਾ ਸਾਂਝੀ ਵਿਰਾਸਤ ਅਤੇ ਸਾਂਝੇ ਸੰਘਰਸ਼ਾਂ ਦਾ ਹੈ। ਮੈਂ ਤੁਹਾਡੇ ਵਿਚਕਾਰ ਇੱਕ ਗੁਆਂਢੀ ਦੇ ਨਾਤੇ ਨਹੀਂ, ਸਗੋਂ ਤੁਹਾਡੇ ਛੋਟੇ ਭਰਾ ਦੇ ਨਾਤੇ ਅਤੇ ਤੁਹਾਡੇ ਸ਼ੁਭਚਿੰਤਕ ਦੇ ਨਾਤੇ ਆਇਆ ਹਾਂ।

ਇਹ ਵੀ ਪੜ੍ਹੋ ਚਰਨਜੀਤ ਬਰਾੜ ਦੀ ਅਗਵਾਈ ਵਿੱਚ ਕਈ ਲੀਡਰ ਭਾਜਪਾ ਚ ਸ਼ਾਮਲ ਹੋਣ ਨਾਲ ਰਾਜਪੁੱਰਾ ਮਿਲੀ ਮਜਬੂਤੀ: ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਹਰ ਖੇਤਰ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਨੇ ਜਨਤਾ ਨੂੰ ਝੂਠੇ ਸਬਜ਼ਬਾਗ ਦਿਖਾਏ, ਪਿਛਲੇ ਸਾਢੇ ਚਾਰ ਸਾਲਾਂ ਵਿੱਚ ਇਨ੍ਹਾਂ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਹਾਲਾਤ ਇਹ ਹਨ ਕਿ ਪੰਜਾਬ ਵਿੱਚ ਸਿਰਫ਼ ਭ੍ਰਿਸ਼ਟਾਚਾਰ ਦਾ ਹੀ ਬੋਲਬਾਲਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਵੀ ਵਿਕਸਤ ਸੂਬਾ ਬਣਾ ਸਕਦੀ ਹੈ। ਹਰਿਆਣਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਅੱਜ 24 ਫ਼ਸਲਾਂ ਨੂੰ ਐਮ.ਐਸ.ਪੀ. ‘ਤੇ ਖਰੀਦਿਆ ਜਾ ਰਿਹਾ ਹੈ। ਪਿਛਲੇ ਸਾਢੇ 11 ਸਾਲਾਂ ਵਿੱਚ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਅਤੇ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 16 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟ੍ਰਾਸਫਰ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਲਗਭਗ 133 ਕਰੋੜ ਰੁਪਏ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਗਿਆ ਹੈ। ਫ਼ਸਲ ਦੀ ਖਰੀਦ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਨੁੰਹ, ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪੀਪੀਪੀ ਮੋਡ ‘ਤੇ ਜਲਦੀ ਸ਼ੁਰੂ ਹੋਵੇਗੀ ਐਮਆਰਆਈ ਸਕੈਨ ਸੇਵਾਵਾਂ : ਸਿਹਤ ਮੰਤਰੀ ਆਰਤੀ ਸਿੰਘ ਰਾਓ

ਉਨ੍ਹਾਂ ਮੌਜੂਦ ਜਨਸਮੂਹ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਵੀ ਵਿਕਸਤ ਰਾਜ ਬਣਾਉਣਾ ਹੈ ਤਾਂ ਇਸ ਦੇ ਲਈ ਸਾਲ 2027 ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣੀ ਹੈ। ਹਰਿਆਣਾ ਵਿੱਚ ਜਿੰਨੀਆਂ ਵੀ ਭਲਾਈਕਾਰੀ ਸਕੀਮਾਂ ਹਨ, ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਇੱਥੇ ਵੀ ਲਾਗੂ ਕਰਨ ਦਾ ਕੰਮ ਕੀਤਾ ਜਾਵੇਗਾ।ਇਸ ਮੌਕੇ ਪ੍ਰੋਗਰਾਮ ਦੇ ਪ੍ਰਬੰਧਕ ਪ੍ਰੋ. ਮੋਹਨ ਲਾਲ ਸ਼ਰਮਾ ਨੇ ਮੁੱਖ ਮੰਤਰੀ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਵੀ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੇ ਹਾਜ਼ਰ ਜਨਸਮੂਹ ਨੂੰ ਸਾਲ 2027 ਵਿੱਚ ਪੰਜਾਬ ਵਿੱਚ ਕਮਲ ਦਾ ਫੁੱਲ ਖਿੜਾਉਣ ਦਾ ਅਪੀਲ ਕੀਤੀ, ਤਾਂ ਜੋ ਪੰਜਾਬ ਵਿਕਾਸ ਦੇ ਰਾਹ ‘ਤੇ ਅੱਗੇ ਵਧ ਸਕੇ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤਰੁਣ ਭੰਡਾਰੀ ਸਮੇਤ ਵੱਡੀ ਗਿਣਤੀ ਵਿੱਚ ਮਾਣਯੋਗ ਲੋਕ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕਿਸਾਨਾਂ ਨੂੰ ਸਮੇਂ ‘ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ:ਖੇਤੀਬਾੜੀ ਮੰਤਰੀ

👉ਵਿਭਾਗ ਦੀ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ Haryana...

हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर

Haryana News:हरियाणा के मुख्य सचिव श्री अनुराग रस्तोगी ने...

बजट घोषणाओं पर एक महीने में ही तेज़ अमल

👉 मुख्यमंत्री नायब सिंह सैनी ने प्रशासनिक सचिवों के साथ...

ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

👉ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 👉ਕਿਹਾ ; ਨੌਜਵਾਨਾਂ...