Amritsar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਵੀਡੀਓ ਕਾਨਫਰੰਸ ਰਾਹੀਂ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ।ਜਿਸ ਵਿਚ ਹੜ੍ਹਾਂ ਦੀ ਰੋਕਥਾਮ ਸਬੰਧੀ ਫੈਸਲੇ ਲਏ ਜਾਣਗੇ। ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੌਰਾਨ ਲੋਕਾਂ ਵਿੱਚ ਵਿਚਰ ਰਹੇ ਮੁੱਖ ਮੰਤਰੀ ਸ: ਮਾਨ ਅੰਮ੍ਰਿਤਸਰ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੜ੍ਹ ਪ੍ਰਬੰਧਨ ਬਾਰੇ ਉੱਚ ਪੱਧਰੀ ਮੀਟਿੰਗ ਕਰਨਗੇ।
ਇਹ ਵੀ ਪੜ੍ਹੋ ਪੰਜਾਬ ‘ਚ ਹੜ੍ਹਾਂ ਦਾ ਕਹਿਰ; ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮੁੱਖ ਮੰਤਰੀ ਮਾਨ ਨੂੰ ਫ਼ੋਨ
ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਤੇ ਸੀਨੀਅਰ ਅਫ਼ਸਰ ਸ਼ਾਮਲ ਹੋਣਗੇ ਅਤੇ ਰਾਜ ਭਰ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਦੀ ਪ੍ਰਗਤੀ ਦੀ ਵਿਸਤਾਰ ਸਹਿਤ ਸਮੀਖਿਆ ਹੋਵੇਗੀ। ਇਸਤੋਂ ਇਲਾਵਾ ਮੁੱਖ ਮੰਤਰੀ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।
ਇਹ ਵੀ ਪੜ੍ਹੋ ਹੜ੍ਹਾਂ ਦੇ ਕਹਿਰ ‘ਚ ਜਜਬੇ ਨਾਲ ਲੋਕ ਸੇਵਾ ਕਰਨ ਵਾਲੀ ਅੰਮ੍ਰਿਤਸਰ ਦੀ ‘DC’ ਨੇ ਜਿੱਤਿਆ ਲੋਕਾਂ ਦਾ ਦਿਲ
ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇਕੇ ਵਿਖੇ ਸਥਾਪਿਤ ਰਾਹਤ ਕੈਂਪ ਵਿੱਚ ਲੋਕਾਂ ਨੂੰ ਮਿਲਣਗੇ।ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਵਿੱਚ ਪਾਣੀ ਆਉਣ ਕਾਰਨ ਕਈ ਪਰਿਵਾਰ ਰਾਹਤ ਕੈਂਪ ਵਿੱਚ ਰਹਿ ਰਹੇ ਹਨ।ਇਸ ਤੋਂ ਬਾਅਦ, ਉਹ ਜੇਸੀਪੀ ਹੁਸੈਨੀਵਾਲਾ ਦਾ ਵੀ ਦੌਰਾ ਕਰਨਗੇ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













