spot_img
spot_img

ਪੰਜਾਬ ਚ ਹੜ੍ਹਾਂ ਨਾਲ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਸਰਕਾਰ ਨੇ ਦਿੱਤੀ ਮੁਆਵਜ਼ਾ ਰਾਸ਼ੀ

Date:

spot_img

👉2300 ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ
Punjab flood News: ਪੰਜਾਬ ਵਿਚ ਪਿਛਲੇ ਦਿਨੀਂ ਆਏ ਭਿਆਨਕ ਹੜ੍ਹਾਂ ਕਾਰਨ ਸੂਬੇ ਵਿੱਚ 56 ਕੀਮਤੀ ਜਾਨਾਂ ਚਲੀਆਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ 50 ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਜਦੋਂ ਕਿ ਬਾਕੀ 6 ਪਰਿਵਾਰਾਂ ਨੂੰ ਵੀ ਜਲਦੀ ਹੀ ਮੁਆਵਜ਼ਾ ਦੇ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਸਬੰਧੀ ਆਪਣੀ ਵਚਨਬੱਧਤਾ ‘ਤੇ ਖ਼ਰੇ ਉਤਰਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ।ਸ. ਮੁੰਡੀਆਂ ਨੇ ਅੱਗੇ ਕਿਹਾ ਕਿ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਜਲਦੀ ਤੋਂ ਜਲਦੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਉਨ੍ਹਾਂ ਦੇ ਨੁਕਸਾਨ ਲਈ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਵਿਚ ਪਾਵਰ ਕ੍ਰਾਂਤੀ: 13 ਸ਼ਹਿਰਾਂ ਵਿੱਚ PSPCL ਦਾ ਵਿਸ਼ਾਲ ਬਿਜਲੀ ਢਾਂਚਾ ਸੁਧਾਰ ਪ੍ਰੋਜੈਕਟ ਸ਼ੁਰੂ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਲਬੇ ਦੀ ਸਫਾਈ ਅਤੇ ਲਾਸ਼ਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹਾਲਾਤ ਆਮ ਵਰਗੇ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 2300 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਕਾਰਜ ਤਹਿਤ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ ਗਾਰ ਅਤੇ ਮਲਬੇ ਨੂੰ ਹਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਡਾਕਟਰਾਂ ਦੀ ਅਗਵਾਈ ਵਿੱਚ ਮੈਡੀਕਲ ਟੀਮਾਂ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਜਾਨਵਰਾਂ ਦੀ ਜਾਂਚ ਕਰ ਰਹੀਆਂ ਹਨ। ਇਸ ਤੋਂ ਇਲਾਵਾ ਕਿਸੇ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਨਵਰਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਈਓਜ਼ ਦੀ ਸਹਾਇਤਾ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਫ਼ਾਈ ਦਾ ਕੰਮ ਤੇਜ਼ੀ ਨਾਲ ਹੋ ਸਕੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਜਾਂਚ ਲਈ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਅਤੇ ਕਿਸੇ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਠੋਸ ਯਤਨ ਕੀਤੇ ਜਾ ਰਹੇ ਹਨ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਪੰਜ ਦਿਨਾਂ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ ਹੈ ਤਾਂ ਜੋ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ...