Punjab flood news: ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਹੜ੍ਹਾਂ ਦੀ ਤਬਾਹੀ ਦਾ ਸਿਲਸਿਲਾ ਹਾਲੇ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਲੁਧਿਆਣਾ ਜ਼ਿਲ੍ਹੇ ਦੇ ਵੀ ਦੋ ਦਰਜ਼ਨ ਪਿੰਡਾਂ ਅਤੇ ਸ਼ਹਿਰ ਵਿਚ ਪਾਣੀ ਦਾ ਖਤਰਾ ਮੰਡਰਾਉਣ ਲੱਗਿਆ ਹੈ। ਜ਼ਿਲ੍ਹੇ ਦੇ ਪਿੰਡ ਸਸਰਾਲੀ ਕੋਲ ਸਤਿਲੁਜ ਦਰਿਆ ‘ਤੇ ਲੱਗਿਆ ਬੰਨ੍ਹ ਬਹੁਤ ਕਮਜ਼ੋਰ ਹੋ ਗਿਆ ਤੇ ਪਾਣੀ ਦੇ ਤੇਜ਼ ਵਹਾਅ ਨੂੰ ਦੇਖਦਿਆਂ ਉਕਤ ਪਿੰਡ ਤੋ ਇਲਾਵਾ ਆਸਪਾਸ ਦੇ ਪਿੰਡਾਂ ਦੇ ਲੋਕ ਵੀ ਇਸਨੂੰ ਮਜਬੂਤ ਕਰਨ ‘ਤੇ ਲੱਗੇ ਹੋੲੈ ਹਨ। ਜ਼ਿਲ੍ਹਾ ਪ੍ਰਸ਼ਾਸਨ ਤੇ ਫ਼ੌਜ ਵੱਲੋਂ ਵੀ ਮੋਰਚਾ ਸੰਭਾਲਿਆ ਗਿਆ। ਇਹ ਬੰਨ੍ਹ ਲੁਧਿਆਣਾ ਸ਼ਹਿਰ ਤੋਂ ਲਗਭਗ 20 ਕਿਲੋਮੀਟਰ ਦੂਰ ਹੈ।
ਇਹ ਵੀ ਪੜ੍ਹੋ ਪੰਜਾਬ ਦੇ 1900 ਤੋਂ ਵੱਧ ਪਿੰਡ ਅਤੇ ਚਾਰ ਲੱਖ ਦੇ ਕਰੀਬ ਆਬਾਦੀ ਹੜ੍ਹਾਂ ਦੀ ਮਾਰ ਹੇਠ ਆਈ
ਸੂਚਨਾ ਮੁਤਾਬਕ ਜੇਕਰ ਇਹ ਬੰਨ੍ਹ ਟੁੱਟ ਗਿਆ ਤਾਂ ਨਾਂ ਸਿਰਫ਼ ਸਸਰਾਲੀ ਅਤੇ ਇਸਦੇ ਨਾਲ ਲੱਗਦੇ ਦੋ ਦਰਜ਼ਨ ਪਿੰਡ, ਬਲਕਿ ਲੁਧਿਆਣਾ ਸ਼ਹਿਰ ਦੇ ਇੱਕ ਹਿੱਸੇ ਦੇ ਡੁੱਬਣ ਦਾ ਖ਼ਤਰਾ ਬਣ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਦਰਜ਼ਨ ਪਿੰਡਾਂ ਦੇ ਲਗਭਗ 40 ਹਜ਼ਾਰ ਲੋਕਾਂ ਨੂੰ ਆਪਣੇ ਪਸ਼ੂ ਡੰਗਰ ਤੋਂ ਇਲਾਵਾ ਬਜੁਰਗਾਂ ਤੇ ਬੱਚਿਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਮੌਕੇ ‘ਤੇ ਪੁੱਜੇ ਡੀਸੀ ਹਿਮਾਂਸ਼ੂ ਜੈਨ ਨੇ ਮੀਡੀਆ ਨੂੰ ਦਸਿਆ ਕਿ ਸਸਰਾਲੀ ਵਿੱਚ 3 ਪੁਆਇੰਟ ਹਨ। ਉਨ੍ਹਾਂ ਵਿੱਚੋਂ ਇੱਕ ਪੁਆਇੰਟ ‘ਤੇ ਸਥਿਤੀ ਖਰਾਬ ਹੈ। ਉਸ ਜਗ੍ਹਾ ‘ਤੇ ਸਾਡਾ ਕੰਮ ਚੱਲ ਰਿਹਾ ਹੈ। ਉੱਥੇ ਫੌਜ, ਪਿੰਡ ਵਾਸੀ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਤਾਇਨਾਤ ਹਨ। ਲੋਕਾਂ ਨੇ ਦੱਸਿਆ ਕਿ ਇਸ ਵੇਲੇ ਪਾਣੀ ਕੰਢਿਆਂ ਤੋਂ ਲਗਭਗ 15 ਫੁੱਟ ਦੀ ਦੂਰੀ ‘ਤੇ ਵਗ ਰਿਹਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













