Punjab flood News: ਪਿਛਲੇ ਦੋ ਹਫ਼ਤਿਆਂ ਤੋਂ ਪੰਜਾਬ ਦੇ ਵਿਚ ਹੜ੍ਹਾਂ ਦੇ ਕਾਰਨ ਹੋਈ ਤਬਾਹੀ ਦਾ ਜਾਇਜ਼ਾ ਲੈਣ ਦੇ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਪੰਜਾਬ ਪੁੱਜ ਰਹੇ ਹਨ। ਪ੍ਰਧਾਨ ਮੰਤਰੀ ਦੀ ਆਮਦ ਨੂੰ ਦੇਖਦਿਆਂ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਉਹ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾਣਗੇ। ਇਸਤੋਂ ਪਹਿਲਾਂ ਉਹ ਹਿਮਾਚਲ ਪ੍ਰਦੇਸ਼ ਵਿਚ ਵੀ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ।
ਇਹ ਵੀ ਪੜ੍ਹੋ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਲਏ ਵੱਡੇ ਫੈਸਲੇ; ‘ਜਿਸਦਾ ਖੇਤਾ, ਉਸਦੀ ਰੇਤ’ ਤੇ ਫ਼ਸਲਾਂ ਦਾ 20 ਹਜ਼ਾਰ ਏਕੜ ਮੁਆਵਜ਼ਾ
ਉਧਰ, ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ, ‘‘ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਪੰਜਾਬ ਆ ਰਹੇ ਨੇ, ਮੈਂ ਉਹਨਾਂ ਦਾ ਸਵਾਗਤ ਕਰਦਾ ਹਾਂ। ਮੇਰੀ ਸਿਹਤ ਠੀਕ ਨਹੀਂ ਹੈ, ਨਹੀਂ ਤਾਂ ਮੈਂ ਖੁਦ ਆ ਕੇ ਜਿੰਨੇ ਵੀ ਹੜ੍ਹ ਪ੍ਰਭਾਵਿਤ ਇਲਾਕੇ ਨੇ ਉਹਨਾਂ ਦਾ ਮੁਆਇਨਾ ਕਰਵਾਉਂਦਾ। ਮੈਂ ਉਮੀਦ ਕਰਦਾ ਹਾਂ ਕਿ ਪ੍ਰਧਾਨ ਮੰਤਰੀ ਜੀ ਪੰਜਾਬ ਅਤੇ ਪੰਜਾਬੀਆਂ ਨੂੰ ਕੁਦਰਤੀ ਆਫ਼ਤ ਤੋਂ ਹੋਏ ਨੁਕਸਾਨ ਨੂੰ ਰਾਹਤ ਦੇਣ ਲਈ ਕੁੱਝ ਨਾ ਕੁੱਝ ਵਧੀਆ ਪੈਕੇਜ ਜਾਂ ਐਲਾਨ ਕਰ ਕੇ ਜਾਣਗੇ।”
ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੁੱਕੇ ਸਵਾਲ,ਕਿਹਾ ਦੌਰੇ ਦੇ ਨਾਲ ਰਾਹਤ ਪੈਕੇਜ਼ ਦਾ ਵੀ ਕਰੋ ਐਲਾਨ
ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਬੀਤੇ ਕੱਲ ਹੀ ਪੰਜਾਬ ਆਪ ਦੇ ਪ੍ਰਧਾਨ ਅਮਨ ਅਰੋੜਾ ਸਹਿਤ ਹੋਰ ਮੰਤਰੀ ਵੀ ਕੇਂਦਰ ਕੋਲੋਂ ਪੰਜਾਬ ਲਈ ਵਿਸ਼ੇਸ ਪੈਕੇਜ਼ ਦੀ ਮੰਗ ਕਰ ਚੁੱਕੇ ਹਨ। ਦਸਣਾ ਬਣਦਾ ਹੈ ਕਿ ਪੰਜਾਬ ਦੇ ਵਿਚ ਇੰਨ੍ਹਾਂ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ ਤੇ 2000 ਤੋਂ ਵੱਧ ਪਿੰਡਾਂ ਨੂੰ ਡੋਬ ਦਿੱਤਾ। ਇਸਦੇ ਨਾਲ ਹੀ ਲੱਖਾਂ ੲੈਕੜ ਫ਼ਸਲ, ਪਸ਼ੂ-ਡੰਗਰ ਅਤੇ ਘਰਾਂ ਨੂੰ ਵੀ ਪਾਣੀ ਵਿਚ ਰੋੜ ਦਿੱਤਾ। ਜਦਕਿ 50 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


