Punjab Flood News; ਪੰਜਾਬ ਦੇ ਵਿਚ ਪਿਛਲੇ ਕਰੀਬ 10-12 ਦਿਨਾਂ ਤੋਂ ਹੜ੍ਹਾਂ ਦੇ ਕਾਰਨ ਹੋ ਰਹੀ ਭਿਆਨਕ ਤਬਾਹੀ ਦਾ ਜਾਇਜ਼ਾ ਲੈਣ ਦੇ ਲਈ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਇੱਥੇ ਪੁੱਜ ਰਹੇ ਹਨ। ਉਹ ਗੁਰਦਾਸਪੁਰ ਤੇ ਹੋਰਨਾਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ। ਭਾਜਪਾ ਪੰਜਾਬ ਵੱਲੋਂ ਆਪਣੇ ਸੋਸਲ ਮੀਡੀਆ ਹੈਂਡਲ ਉੱਪਰ ਬਕਾਇਦਾ ਪ੍ਰਧਾਨ ਮੰਤਰੀ ਦੀ ਪੰਜਾਬ ਆਮਦ ਬਾਰੇ ਜਾਣਕਾਰੀ ਦਿੱਤੀ ਹੋਈ ਹੈ।
ਇਹ ਵੀ ਪੜ੍ਹੋ ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ
ਪੰਜਾਬ ਦੇ ਲੋਕਾਂ ਵੱਲੋਂ ਵੱਡੀ ਉਮੀਦ ਜਤਾਈ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਆਪਣੇ ਇਸ ਦੌਰੇ ਦੌਰਾਨ ਹੜ੍ਹਾਂ ਕਾਰਨ ਹੋਏ ਵੱਡੇ ਨੁਕਸਾਨ ਦੀ ਭਰਪਾਈ ਲਈ ਵੱਡਾ ਐਲਾਨ ਕਰਕੇ ਜਾਣਗੇ। ਇਸਤੋਂ ਪਹਿਲਾਂ ਪਿਛਲੇ ਦਿਨੀਂ ਕੇਂਦਰੀ ਖੇਤੀਬਾੜੀ ਮੰਤਰੀ ਸਿਵਰਾਜ਼ ਚੌਹਾਨ ਵੀ ਪੰਜਾਬ ਦੇ ਦੌਰੇ ‘ਤੇ ਆ ਚੁੱਕੇ ਹਨ। ਪ੍ਰੰਤੂ ਉਨ੍ਹਾਂ ਦੇ ਖਾਲੀ ਹੱਥ ਵਾਪਸ ਜਾਣ ਕਾਰਨ ਰੋਸ਼ ਵੀ ਦੇਖਣ ਨੂੰ ਮਿਲਿਆ ਸੀ। ਮਿਲੀ ਸੂਚਨਾ ਮੁਤਾਬਕ ਪ੍ਰਧਾਨ ਮੰਤਰੀ ਮੋਦੀ 9 ਸਤੰਬਰ ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਗੁਰਦਾਸਪੁਰ ਦਾ ਦੌਰਾ ਕਰਨਗੇ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਅੰਮ੍ਰਿਤਸਰ ਜਾਂ ਹੁਸ਼ਿਆਰਪੁਰ ਵੀ ਜਾ ਸਕਦੇ ਹਨ।
ਇਹ ਵੀ ਪੜ੍ਹੋ Punjab Police ਦੇ ਜਵਾਨ ਸਹਿਤ ਦੋ ਜਣੇ ਭਾਰੀ ਮਾਤਰਾ ‘ਚ ਚਿੱਟੇ ਤੇ ਡਰੱਗ ਮਨੀ ਸਮੇਤ ਕਾਬੂ
ਦਸਣਾ ਬਣਦਾ ਹੈ ਕਿ ਹੜ੍ਹਾਂ ਨਾਲ ਪੰਜਾਬ ਦੇ ਦੋ ਹਜ਼ਾਰ ਤੋਂ ਵੱਧ ਪਿੰਡ ਪ੍ਰਭਾਵਿਤ ਹੋ ਚੁੱਕੇ ਹਨ ਅਤੇ 4 ਲੱਖ ਦੀ ਆਬਾਦੀ ਨੂੰ ਇਸਦਾ ਨੁਕਸਾਨ ਝੱਲਣਾ ਪਿਆ। ਇਸਤੋਂ ਇਲਾਵਾ 46 ਮੌਤਾਂ ਹੋ ਚੁੱਕੀਆਂ ਹਨ। ਇਸਦੇ ਬਾਵਜੂਦ ਹਾਲੇ ਹੜ੍ਹਾਂ ਦਾ ਖਤਰਾ ਬਰਕਰਾਰ ਹੈ। ਲੁਧਿਆਣਾ ਅਤੇ ਫ਼ਾਜਲਿਕਾ ਵਿੱਚ ਸਤਲੁਜ ਦਾ ਡਰ ਬਣਿਆ ਹੋਇਆ। ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ – ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਦੁਪਹਿਰ 12 ਵਜੇ ਤੱਕ ਦਰਮਿਆਨੀ ਬਾਰਿਸ਼ ਦਾ ਫਲੈਸ਼ ਅਲਰਟ ਜਾਰੀ ਕੀਤਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


