Big News: ਪੰਜਾਬ ਨੂੰ ਮਿਲੇ ਪੰਜ ਹੋਰ ਨਵੇਂ ਕੈਬਨਿਟ ਮੰਤਰੀ, ਰਾਜਪਾਲ ਨੇ ਚੁਕਾਈ ਸਹੁੰ

0
108
+1

ਚੰਡੀਗੜ੍ਹ, 23 ਸਤੰਬਰ: ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਸੱਚ ਸਾਬਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਪਣੀ ਵਜ਼ਾਰਤ’ਚ ਫ਼ੇਰਬਦਲ ਕਰਦਿਆਂ ਜਿੱਥੇ ਚਾਰ ਮੰਤਰੀਆਂ ਦੀ ਛੁੱਟੀ ਕਰ ਦਿੱਤੀ, ਉਥੇ ਪੰਜ ਨਵੇਂ ਮੰਤਰੀਆਂ ਨੂੰ ਵੀ ਵਜ਼ਾਰਤ ਵਿਚ ਸ਼ਾਮਲ ਕੀਤਾ ਗਿਆ।

ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ-ਮੁੱਖ ਮੰਤਰੀ

ਸ਼ਾਮ ਪੰਜ ਵਜੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਰਾਜਭਵਨ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆ, ਲਹਿਰਾਗਾਗਾ ਤੋਂ ਬਰਿੰਦਰ ਕੁਮਾਰ ਗੋਇਲ, ਖੰਨਾ ਤੋਂ ਤਰੁਣਪ੍ਰੀਤ ਸਿੰਘ ਸੌਂਦ ਤੋਂ ਇਲਾਵਾ ਡਾ ਰਵੀਜੋਤ ਸਿੰਘ ਅਤੇ ਜਲੰਧਰ ਪੱਛਮੀ ਹਲਕੇ ਤੋਂ ਵਿਧਾਇਕ ਮਹਿੰਦਰ ਭਗਤ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਗਈ। ਜਦੋਂਕਿ ਕੈਬਨਿਟ ਵਿਚੋਂ ਬਾਹਰ ਹੋਏ ਮੰਤਰੀਆਂ ਵਿਚ ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਸ਼ਾਮਲ ਹਨ।

 

+1

LEAVE A REPLY

Please enter your comment!
Please enter your name here