WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਕੱਟੇ ਹੋਏ ਪੌਣੇ 11 ਲੱਖ ਰਾਸ਼ਨ ਕਾਰਡ ਬਹਾਲ ਕਰਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਵਜ਼ਾਰਤ ਦੀ ਮੀਟਿੰਗ ਵਿਚ ਲਿਆ ਫ਼ੈਸਲਾ
ਚੰਡੀਗੜ੍ਹ, 24 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਲੋਕ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਲੈ ਸਕਣ।ਇਸ ਬਾਰੇ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕਾਰਡ ਤਸਦੀਕ ਕਰਨ ਦੀ ਪ੍ਰਕਿਰਿਆ ਦੌਰਾਨ ਕੱਟੇ ਗਏ ਸਨ। ਵਡੇਰੇ ਜਨਤਕ ਹਿੱਤ ਵਿੱਚ ਮੰਤਰੀ ਮੰਡਲ ਨੇ ਇਹ ਕਾਰਡ ਬਹਾਲ ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਦੇ ਤਹਿਤ ਇਹ ਸਾਰੇ ਲਾਭਪਾਤਰੀ ਰਾਸ਼ਨ ਦਾ ਲਾਭ ਲੈਣ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਘਰ-ਘਰ ਰਾਸ਼ਨ ਪਹੁੰਚਾਉਣ ਲਈ ਸ਼ੁਰੂ ਕੀਤੀ ਜਾ ਰਹੀ ਸਕੀਮ ਦਾ ਫਾਇਦਾ ਵੀ ਉਠਾ ਸਕਣਗੇ।

ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਕੌਮੀ ਤਿੰਰਗਾ:ਡਿਪਟੀ ਕਮਿਸ਼ਨਰ

ਅਧਿਆਪਕਾਂ ਲਈ ਨਵੀਂ ਤੇ ਪਾਰਦਰਸ਼ੀ ਨੀਤੀ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਅਧਿਆਪਕਾਂ ਲਈ ਨਵੀਂ ਅਤੇ ਪਾਰਦਰਸ਼ੀ ਤਬਾਦਲਾ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨੀਤੀ ਨੂੰ ਬਹੁਤ ਸੁਖਾਲਾ ਬਣਾ ਦਿੱਤਾ ਗਿਆ ਹੈ ਤਾਂ ਕਿ ਅਧਿਆਪਕ ਬਦਲੀਆਂ ਲਈ ਇਧਰ-ਉਧਰ ਭਟਕਣ ਦੀ ਬਜਾਏ ਬੱਚਿਆਂ ਨੂੰ ਪੜ੍ਹਾਉਣ ਵਿੱਚ ਹੋਰ ਵੀ ਤਨਦੇਹੀ ਨਾਲ ਆਪਣਾ ਯੋਗਦਾਨ ਪਾ ਸਕਣ। ਇਸ ਨੀਤੀ ਤਹਿਤ ਜਿਹੜੇ ਅਧਿਆਪਕਾਂ ਦੇ ਪਰਿਵਾਰਕ ਮੈਂਬਰ ਕਿਸੇ ਕਰੌਨਿਕ ਬਿਮਾਰੀ ਤੋਂ ਪੀੜਤ ਹਨ, ਉਹ ਅਧਿਆਪਕ ਆਪਣੇ ਪਰਿਵਾਰ ਦੀ ਦੇਖਭਾਲ ਲਈ ਸਾਰਾ ਸਾਲ ਹੀ ਅਪਲਾਈ ਕਰ ਸਕਦੇ ਹਨ।

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਆਦੇਸ਼

ਸਾਬਕਾ ਸੈਨਿਕਾਂ/ਵਿਧਵਾਵਾਂ ਲਈ ਵਿੱਤੀ ਸਹਾਇਤਾ 6000 ਰੁਪਏ ਤੋਂ ਵਧਾ ਕੇ 10,000 ਰੁਪਏ ਕੀਤੀ
ਮੰਤਰੀ ਮੰਡਲ ਨੇ ਪਹਿਲੀ ਤੇ ਦੂਜੀ ਵਿਸ਼ਵ ਜੰਗ ਵਿੱਚ ਹਿੱਸਾ ਲੈਣ ਵਾਲੇ 65 ਸਾਲ ਤੋਂ ਵੱਧ ਉਮਰ ਵਾਲੇ ਸਾਬਕਾ ਸੈਨਿਕਾਂ/ ਜੰਗੀ ਵਿਧਵਾਵਾਂ ਜਿਨ੍ਹਾਂ ਨੂੰ ਬਿਨਾਂ ਕਿਸੇ ਪੈਨਸ਼ਨ ਲਾਭ ਦੇ ਘਰ ਭੇਜ ਦਿੱਤਾ ਸੀ, ਦੀ ਵਿੱਤੀ ਸਹਾਇਤਾ ਮੌਜੂਦਾ 6000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਇਸ ਵੇਲੇ ਸੂਬਾ ਸਰਕਾਰ ਦੀ ਨੀਤੀ ਤਹਿਤ 453 ਲਾਭਪਾਤਰੀ ਲਾਭ ਲੈ ਰਹੇ ਹਨ। ਇਹ ਵਾਧਾ 26 ਜੁਲਾਈ, 2023 ਤੋਂ ਲਾਗੂ ਹੋਵੇਗਾ ਅਤੇ ਇਸ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਲਾਭ ਮਿਲੇਗਾ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਅਹਿਮ ਕਮੇਟੀ ਦਾ ਐਲਾਨ

ਮੰਡੀਆਂ ਵਿੱਚੋਂ ਝਾੜ-ਫੂਸ ਦੇ ਠੇਕੇ ਖਤਮ ਕਰਨ ਦਾ ਫੈਸਲਾ
ਇਕ ਹੋਰ ਇਤਿਹਾਸਕ ਫੈਸਲੇ ਵਿੱਚ ਮੰਤਰੀ ਮੰਡਲ ਨੇ ਸੂਬੇ ਦੀਆਂ ਮੰਡੀਆਂ ਵਿੱਚ ਸਾਲ 2023-24 ਤੋਂ ਝਾੜ-ਫੂਸ ਦੇ ਠੇਕੇ ਖਤਮ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਝਾੜ-ਫੂਸ ਚੁੱਕਣ ਲਈ ਲਗਪਗ ਪਿਛਲੇ 25 ਸਾਲਾਂ ਤੋਂ ਝਾੜ-ਫੂਸ ਦੇ ਠੇਕੇ ਦਿੱਤੇ ਜਾਂਦੇ ਹਨ। ਗਰੀਬ ਕਬੀਲਿਆਂ/ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਇਹ ਠੇਕਾ ਖਤਮ ਕਰਨ ਦਾ ਫੈਸਲਾ ਲਿਆ ਹੈ।

ਕੈਨੇਡਾ ਵਲੋਂ ਸਟੱਡੀ ਵੀਜ਼ਿਆਂ ਵਿੱਚ ਕਟੌਤੀ ਦਾ ਐਲਾਨ

500 ਵਰਗ ਗਜ਼ ਤੱਕ ਇਮਾਰਤੀ ਨਕਸ਼ਿਆਂ ਦੀ ਸਵੈ-ਤਸਦੀਕ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਮਿਊਂਸਪਲ ਹੱਦਾਂ ਅੰਦਰ 500 ਵਰਗ ਗਜ਼ ਤੱਕ ਦੇ ਰਿਹਾਇਸ਼ੀ ਇਮਾਰਤਾਂ ਦੇ ਨਕਸ਼ਿਆਂ ਨੂੰ ਸਵੈ-ਤਸਦੀਕ ਕਰਨ ਲਈ ‘ਪੰਜਾਬ ਮਿਉਂਸਪਲ ਬਿਲਡਿੰਗ ਬਾਇਲਾਜ਼-2018’ ਦੀ ਧਾਰਾ 3.14.1 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਵੈ-ਤਸਦੀਕ ਤੋਂ ਭਾਵ ਹੈ ਕਿ ਨਕਸ਼ਿਆਂ ਨੂੰ ਕਿਸੇ ਵੀ ਅਧਿਕਾਰੀ/ਕਰਮਚਾਰੀ ਰਾਹੀਂ ਭੇਜਣ ਦੀ ਬਜਾਏ ਸਿੱਧੇ ਤੌਰ ਉਤੇ ਆਰਕੀਟੈਕਟ ਵੱਲੋਂ ਹੀ ਪ੍ਰਵਾਨਗੀ ਦਿੱਤੀ ਜਾਵੇ। ਇਸ ਵਿੱਚ ਮਾਲਕ ਤੇ ਆਰਕੀਟੈਕਟ ਵੱਲੋਂ ਦਿੱਤੇ ਜਾਣ ਵਾਲੇ ਸਵੈ-ਘੋਸ਼ਣਾ ਪੱਤਰ ਵਿੱਚ ਕੁਝ ਸ਼ਰਤਾਂ ਦਰਜ ਕੀਤੀਆਂ ਗਈਆਂ ਹਨ ਜਿਸ ਨਾਲ ਇਹ ਤਸਦੀਕ ਹੋ ਸਕੇ ਕਿ ਉਪ-ਨਿਯਮ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਜੋ ਦਸਤਾਵੇਜ਼ ਅਪਲੋਡ ਕੀਤੇ ਗਏ ਹਨ, ਉਨ੍ਹਾਂ ਨਿਯਮਾਂ ਮੁਤਾਬਕ ਹਨ।

52 ਤੋਂ ਵੱਧ ਸਵਾਰੀਆਂ ਨਾ ਬਿਠਾਉਣ ਕਾਰਨ ਕੰਡਕਟਰਾਂ ਤੇ ਸਵਾਰੀਆਂ ਵਿਚਕਾਰ ਤਤਕਰਾਰਬਾਜ਼ੀ ਵਧੀ

ਗੰਨਾ ਉਤਪਾਦਕਾਂ ਲਈ ਗੰਨੇ ਦੇ ਵੱਧ ਭਾਅ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਗੰਨੇ ਦੀਆਂ ਅਗੇਤੀਆਂ ਅਤੇ ਦਰਮਿਆਨੀਆਂ ਪਛੇਤੀਆਂ ਕਿਸਮਾਂ ਲਈ ਗੰਨੇ ਦਾ ਭਾਅ ਕ੍ਰਮਵਾਰ ਪ੍ਰਤੀ ਕੁਇੰਟਲ 391 ਰੁਪਏ ਅਤੇ 381 ਰੁਪਏ ਦੇ ਤਹਿਤ ਅਦਾਇਗੀ ਯਕੀਨੀ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਗੰਨਾ ਉਤਪਾਦਕਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਭਾਅ ਦਿੱਤਾ ਜਾ ਰਿਹਾ ਹੈ। ਪਿੜਾਈ ਸੀਜ਼ਨ, 2023-24 ਦੌਰਾਨ ਅਗੇਤੀਆਂ ਅਤੇ ਦਰਮਿਆਨੀਆਂ ਪਛੇਤੀਆਂ ਕਿਸਮਾਂ ਲਈ ਤੈਅ ਕੀਤੇ 391 ਰੁਪਏ ਅਤੇ 381 ਰੁਪਏ ਪ੍ਰਤੀ ਕੁਇੰਟਲ ਵਿੱਚੋਂ 55.50 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਸੂਬਾ ਸਰਕਾਰ ਵੱਲੋਂ ਸਿੱਧੇ ਤੌਰ ਉਤੇ ਕਿਸਾਨਾਂ ਦੇ ਖਾਤਿਆਂ ਵਿੱਚ ਅਦਾ ਕੀਤੀ ਜਾਵੇਗੀ।

ਝੂਠੀ ਐਮ.ਐਲ.ਆਰ ਜਾਰੀ ਕਰਨ ਬਦਲੇ ਰਿਸ਼ਵਤ ਲੈਂਦਾ ਡਾਕਟਰ ਤੇ ਸਹਾਇਕ ਸਹਿਤ ਤਿੰਨ ਵਿਰੁਧ ਵਿਜੀਲੈਂਸ ਵਲੋਂ ਕੇਸ ਦਰਜ

ਫਰਿਸ਼ਤੇ ਸਕੀਮ ਲਾਗੂ ਕਰਨ ਦੀ ਪ੍ਰਵਾਨਗੀ
ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਗਿਣਤੀ ਘਟਾਉਣ ਅਤੇ ਜ਼ਖਮੀਆਂ ਨੂੰ ਸਮੇਂ ਸਿਰ ਇਲਾਜ ਦੇਣ ਲਈ ਮੰਤਰੀ ਮੰਡਲ ਨੇ ਫਰਿਸ਼ਤੇ ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਸਕੀਮ ਸੂਚੀਬੱਧ ਕੀਤੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹਾਦਸਾਗ੍ਰਸਤ ਪੀੜਤਾਂ ਨੂੰ ਤੁਰੰਤ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਸੂਬਾ ਸਰਕਾਰ ਸਹਾਇਤਾ ਕਰਨ ਵਾਲੇ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਨਾਮੀ ਰਾਸ਼ੀ ਤੋਂ ਇਲਾਵਾ ਸਹਾਇਤਾ ਕਰਨ ਵਾਲੇ ਇਨਸਾਨ ਨੂੰ ਫਰਿਸ਼ਤੇ ਵਜੋਂ ਪ੍ਰਸੰਸਾ ਪੱਤਰ ਦੇਣ ਦੇ ਨਾਲ-ਨਾਲ ਕਾਨੂੰਨੀ ਝੰਜਟਾਂ ਅਤੇ ਪੁਲਿਸ ਪੜਤਾਲ ਤੋਂ ਵੀ ਬਚਾਅ ਕੀਤਾ ਜਾਵੇਗਾ।

ਦਰਦਨਾਕ ਸੜਕ ਹਾਦਸੇ ‘ਚ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਹੋਈ ਮੌ+ਤ

ਟਰਾਂਸਪੋਰਟ ਵਿਭਾਗ ਦੀਆਂ ਪ੍ਰਸ਼ਾਸਕੀ ਰਿਪੋਰਟਾਂ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਟਰਾਂਸਪੋਰਟ ਵਿਭਾਗ ਦੇ ਵਿੰਗ ਸਟੇਟ ਟਰਾਂਸਪੋਰਟ ਕਮਿਸ਼ਨਰ, ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਸਾਲ 2018-19 ਤੋਂ ਸਾਲ 2021-22 ਦੀਆਂ ਪ੍ਰਸ਼ਾਸਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਜਤਿੰਦਰ ਸਿੰਘ ਔਲਖ ਨੂੰ ਪੀ.ਪੀ.ਐਸ.ਸੀ ਦਾ ਚੇਅਰਮੈਨ ਬਣਾਉਣ ਲਈ ਰਾਜਪਾਲ ਨੂੰ ਸਿਫਾਰਸ਼ ਮੰਤਰੀ ਮੰਡਲ ਨੇ ਸਾਬਕਾ ਆਈ.ਪੀ.ਐਸ. ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਚੇਅਰਮੈਨ ਨਿਯੁਕਤੀ ਕਰਨ ਲਈ ਰਾਜਪਾਲ ਨੂੰ ਸਿਫਾਰਸ਼ ਕੀਤੀ ਹੈ।

 

Related posts

ਅਕਾਲੀ ਦਲ ਵੱਲੋਂ ਪੰਜਾਬ ਚੋਣਾਂ ਦੇ ਪ੍ਰੋਗਰਾਮ ਦਾ ਸਵਾਗਤ

punjabusernewssite

ਰਾਜਾ ਵੜਿੰਗ ਐਕਸ਼ਨ ਵਿੱਚ: ਟਰਾਂਸਪੋਰਟ ਵਿਭਾਗ ਨੇ ਬਿਨਾਂ ਟੈਕਸ ਭਰੇ ਚਲਦੀਆਂ 25 ਬੱਸਾਂ ਹੋਰ ਕੀਤੀਆਂ ਜ਼ਬਤ

punjabusernewssite

ਕਾਂਗਰਸ ਦੀ ਵਰਕਰ ਮੀਟਿੰਗ ’ਚ ਗੁੱਟਬੰਦੀ ਸਾਹਮਣੇ ਆਈ

punjabusernewssite