ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

0
38
+1

👉ਬੱਚਾ ਗੋਦ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ 176 ਨਵੀਆਂ ਅਸਾਮੀਆਂ ਦੀ ਕੀਤੀ ਗਈ ਰਚਨਾ
👉ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਪਿਆਰ ਭਰਿਆ ਵਾਤਾਵਰਣ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਚਨਬੱਧ
Chandigarh News:ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕਰਨਗੀਆਂ।

ਇਹ ਵੀ ਪੜ੍ਹੋ  ਮੁੱਖ ਮੰਤਰੀ ਤੇ ਰਾਜਪਾਲ ਪੰਜਾਬ ਵਿਚਕਾਰ ਅਹਿਮ ਮੀਟਿੰਗ ਅੱਜ, ਕਈ ਮੁੱਦਿਆਂ ’ਤੇ ਹੋਵੇਗੀ ਚਰਚਾ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨਾਥ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਲਈ ਸਰਕਾਰ ਨੇ 176 ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਹੈ। ਇਹ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਮੁਸ਼ਕਿਲ ਰਹਿਤ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਅਨਾਥ ਬੱਚੇ ਨੂੰ ਇੱਕ ਪਿਆਰ ਭਰਿਆ ਅਤੇ ਸੁਰੱਖਿਅਤ ਘਰ ਮਿਲੇ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’ 23ਵੇਂ ਦਿਨ ਵੀ ਜਾਰੀ:ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ;8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਉਨ੍ਹਾਂ ਕਿਹਾ ਕਿ ਇਹ ਵੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੋਦ ਲੈਣ ਦੀ ਪ੍ਰਕਿਰਿਆ ਨੈਤਿਕ ਮਾਪਦੰਡਾਂ ਅਨੁਸਾਰ ਹੋਵੇ ਅਤੇ ਹਰ ਬੱਚੇ ਨੂੰ ਉਹ ਸਭ ਸੁਵਿਧਾਵਾਂ ਮਿਲਣ ਜਿਸਦਾ ਉਹ ਹਕਦਾਰ ਹੈ।ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਹੈ ਕਿ ਸੂਬੇ ਦੀ ਮੌਜੂਦਾ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਚੰਗੇ ਪਾਲਣ ਪੋਸ਼ਣ ਵਾਲਾ ਪਰਿਵਾਰ ਮੁਹਈਆ ਕਰਵਾਕੇ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਇਹ ਬੱਚੇ ਚੰਗੀ ਸਿੱਖਿਆ ਹਾਸਲ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਵੇ।ਉਨ੍ਹਾਂ ਅੱਗੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਰਾਜ ਸਰਕਾਰ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਕੰਮ ਕਰੇਗੀ ਕਿ ਹਰ ਬੱਚੇ ਨੂੰ ਇੱਕ ਆਦਰਸ਼ ਅਤੇ ਪਿਆਰ ਭਰਿਆ ਜੀਵਨ ਮਿਲੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here