ਪੰਜਾਬ ਸਰਕਾਰ ਵਲੋਂ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਦਾ ਦਿੱਤਾ ਭਰੋਸਾ

Date:

spot_img

ਕੈਬਨਿਟ ਮੰਤਰੀ ਨੇ ਮੁਲਾਜਮ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਅਪਣੇ ਦਫ਼ਤਰ ’ਚ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਰੈਗੂਲਰ ਕਰਨ ਸਬੰਧੀ ਕੇਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ।

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਵੀਜ਼ਨਲ ਕਮਿਸ਼ਨਰ

ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ ’ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫ਼ੌਤ ਹੋਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ ’ਤੇ ਵਿਭਾਗ ਹਮਦਰਦੀ ਨਾਲ ਫ਼ੈਸਲਾ ਲਵੇ।ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਪਾਸਿੰਗ ਸਬੰਧੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ।

ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ ’ਤੇ ਦੌਰੇ ਕਰਕੇ ਗ਼ੈਰ-ਕਾਨੂੰਨੀ ਢੰਗ ਨਾਲ ਚਲ ਰਹੀਆਂ ਬੱਸਾਂ ਬਾਰੇ ਜਾਣਨ ਅਤੇ ਤੁਰੰਤ ਰਿਪੋਰਟ ਦੇਣ। ਉਨ੍ਹਾਂ ਕਿਹਾ ਕਿ ਬੱਸਾਂ ਦੇ ਟਾਈਮ-ਟੇਬਲ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਵੀ ਤੁਰੰਤ ਦੂਰ ਕੀਤਾ ਜਾਵੇ।ਮੁਲਾਜ਼ਮਾਂ ਵੱਲੋਂ ਰੱਖੀ ਮੰਗ ’ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵਲੋਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ ਤੋਂ ਇਲਾਵਾ ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...