ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

Date:

spot_img

ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।

ਸੀਨੀਅਰ ਆਈ.ਏ.ਐਸ.ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ।ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...