Chandigarh News:ਸੂਬੇ ਭਰ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਬੰਦ ਹੋਣਗੇ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਐਸ.ਸੀ.ਈ.ਆਰ.ਟੀ., ਪੰਜਾਬ ਦੇ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਪੱਤਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।