ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ, ਖਿਡਾਰੀਆਂ ਨੂੰ ਮਿਲ ਰਹੇ ਹਨ ਨਵੇਂ ਮੌਕੇ : ਡਿਪਟੀ ਕਮਿਸ਼ਨਰ

Date:

spot_img

👉ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਵਾਲੇ ਚਾਰ ਖਿਡਾਰੀਆਂ ਨਾਲ ਕੀਤੀ ਮੁਲਾਕਾਤ
👉ਖਿਡਾਰੀ ਅਵਨੀਤ ਕੌਰ, ਹਰਸ਼ਦੀਪ ਸਿੰਘ, ਅਵਤਾਰ ਸਿੰਘ ਅਤੇ ਮਨਪ੍ਰੀਤ ਕੌਰ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
Bathinda News:ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਵਾਲੇ ਬਠਿੰਡਾ ਦੇ ਚਾਰ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ 87 ਵਿਸ਼ੇਸ਼ ਖਿਡਾਰੀਆਂ ਨੂੰ ਇਹ ਐਵਾਰਡ ਦਿੱਤੇ ਸਨ।ਖਿਡਾਰੀਆਂ ਅਵਨੀਤ ਕੌਰ, ਹਰਸ਼ਦੀਪ ਸਿੰਘ, ਅਵਤਾਰ ਸਿੰਘ ਅਤੇ ਮਨਪ੍ਰੀਤ ਕੌਰ ਨਾਲ ਗੱਲਬਾਤ ਕਰਦਿਆਂ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਬਠਿੰਡਾ ਦਾ ਨਾਂ ਰੌਸ਼ਨ ਕਰਨ ਲਈ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ Guru Kashi University ਵੱਲੋਂ “ਵਿਸ਼ਵ ਵਾਤਾਵਰਣ ਦਿਵਸ” ਤੇ ਸੈਮੀਨਾਰ ਦਾ ਆਯੋਜਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ, ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਮੁੱਖ ਧਿਆਨ ਨੌਜਵਾਨ ਪੀੜ੍ਹੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਉੱਤੇ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ‘ਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਜਾਣਿਆ ਜਾਂਦਾ ਹੈ। ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਸਥਾਪਿਤ ਕਰਨ ਲਈ ਪੰਜਾਬ ਸਰਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ, ਖੇਡਾਂ ਵਤਨ ਪੰਜਾਬ ਦੀਆਂ ਵਰਗੇ ਵੱਡੇ ਖੇਡ ਸਮਾਗਮ ਕਰਵਾ ਰਹੀ ਹੈ ਅਤੇ ਨਾਲ ਹੀ ਖਿਡਾਰੀਆਂ ਨੂੰ ਨੌਕਰੀਆਂ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਵੀ ਕਰ ਰਹੀ ਹੈ। ਪੰਜਾਬ ਜਲਦ ਹੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਵੀ ਕਰੇਗਾ।ਅੰਤਰਰਾਸ਼ਟਰੀ ਖਿਡਾਰੀਆਂ ਵਿੱਚ ਪਿੰਡ ਸਰਦਾਰਗੜ੍ਹ ਦੀ ਤੀਰਅੰਦਾਜ਼ੀ ਖਿਡਾਰਨ ਅਵਨੀਤ ਕੌਰ, ਲਾਲ ਸਿੰਘ ਨਗਰ ਬਠਿੰਡਾ ਦੇ ਜੂਡੋ ਖਿਡਾਰੀ ਹਰਸ਼ਦੀਪ ਸਿੰਘ, ਸੰਗਤ ਮੰਡੀ ਦੇ ਵਾਟਰ ਸਪੋਰਟਸ (ਕਾਇਆਕਿੰਗ ਅਤੇ ਕੈਨੋਇੰਗ) ਖਿਡਾਰੀ ਅਵਤਾਰ ਸਿੰਘ ਅਤੇ ਪਿੰਡ ਬਾਂਡੀ ਦੀ ਕਬੱਡੀ ਖਿਡਾਰਨ ਮਨਪ੍ਰੀਤ ਕੌਰ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਇਸ ਤੋਂ ਇਲਾਵਾ ਵਾਟਰ ਸਪੋਰਟਸ–ਰੋਇੰਗ ਦੇ ਅੰਤਰਰਾਸ਼ਟਰੀ ਖਿਡਾਰੀ ਪਿੰਡ ਨੰਗਲਾ ਦੇ ਚਰਨਜੀਤ ਸਿੰਘ ਅਤੇ ਪਿੰਡ ਲਾਲੇਆਣਾ ਦੇ ਜਸਵੀਰ ਸਿੰਘ ਨੂੰ ਵੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਦੋਵੇਂ ਖਿਡਾਰੀ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਸੂਬੇ ਤੋਂ ਬਾਹਰ ਹੋਣ ਕਾਰਨ ਹਾਜ਼ਰ ਨਹੀਂ ਹੋ ਸਕੇ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਹਰ ਸਮੇਂ ਆਪਣੇ ਟੀਚਿਆਂ ਪ੍ਰਤੀ ਕੇਂਦਰਿਤ ਰਹਿਣ ਅਤੇ ਸਿਖਲਾਈ ਸੈਸ਼ਨਾਂ ਵਿੱਚ ਪੂਰੀ ਲਗਨ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਨਿਮਰ ਅਤੇ ਜ਼ਮੀਨ ਨਾਲ ਜੁੜਿਆ ਰਹਿਣਾ ਚਾਹੀਦਾ ਹੈ ਅਤੇ ਹਮੇਸ਼ਾ ਉੱਚੇ ਟੀਚੇ ਹਾਸਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

👉ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸਤੁਭ ਸ਼ਰਮਾ ਨੇ 6ਵੀਂ ਓ.ਐਸ.ਸੀ.ਸੀ. ਮੀਟਿੰਗ...