ਆਪ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ 52 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਦਿੱਤੀਆਂ-ਵਿਧਾਇਕ ਬੁੱਧ ਰਾਮ
ਰੁਜ਼ਗਾਰ ਦੇ ਮੌਕੇ ਵਧਾਉਣ ਲਈ ਬਜਟ ‘ਚ 230 ਕਰੋੜ ਰੂਪਏ ਰੱਖੇ
Mansa News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ‘ਚ ਨੌਜਵਾਨਾਂ ਨੂੰ 52 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ, ਜਦਕਿ ਪਿਛਲੀਆਂ ਸਰਕਾਰਾਂ ‘ਚ ਨੌਜਵਾਨਾਂ ਨੂੰ ਸਿਰਫ਼ ਝੂਠੇ ਵਾਅਦੇ ਅਤੇ ਲਾਅਰੇ ਦਿੱਤੇ ਜਾਂਦੇ ਸੀ, ਡਾਂਗਾਂ ਵਰ੍ਹਾਈਆਂ ਜਾਂਦੀਆਂ ਸੀ।
ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਦਾ ਅਹਿਮ ਐਲਾਨ; ਪੰਜਾਬ ’ਚ ਇਸ ਵਾਰ ਝੋਨੇ ਦੀ ਲਵਾਈ ਹੋਵੇਗੀ 1 ਜੂਨ ਤੋਂ ਸ਼ੁਰੂ
ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਕੀਤਾ।ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ‘ਚ ਸਿਰਫ਼ ਲੀਡਰ ਆਪਣੇ ਚਹੇਤਿਆਂ ਨੂੰ ਨੌਕਰੀਆਂ ਦਿੰਦੇ ਸੀ ਜਾਂ ਨੌਕਰੀ ਬਦਲੇ ਨੌਜਵਾਨਾਂ ਤੋਂ ਮੋਟੀ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਸੀ ਪਰ ਹੁਣ ਮਾਨ ਸਰਕਾਰ ‘ਚ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤ ਦਿੱਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਨੌਜਵਾਨਾਂ ਨੂੰ ਰੋਜ਼ਗਾਰ ਦਾ ਇੱਕ ਮੌਕਾ ਤੱਕ ਨਹੀਂ ਸੀ ਮਿਲ ਪਾਉਂਦਾ ਸੀ ਅਤੇ ਹੁਣ ਇੱਕ ਘਰ ‘ਚ 3-3 ਨੌਕਰੀਆਂ ਵੀ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ ਯੁੱਧ ਨਸ਼ਿਆ ਵਿਰੁੱਧ; ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ
ਵਿਧਾਇਕ ਨੇ ਕਿਹਾ ਕਿ ਪਹਿਲਾਂ ਰੁਜ਼ਗਾਰ ਨਾ ਹੋਣ ਕਰਕੇ ਵੱਡੀ ਗਿਣਤੀ ‘ਚ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ ਜਾ ਰਹੇ ਸੀ ਪਰ ਹੁਣ ਨੌਜਵਾਨਾਂ ਨੂੰ ਮਾਨ ਸਰਕਾਰ ਵੱਲੋਂ ਪੰਜਾਬ ਵਿਚ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਕਰਕੇ ਬੱਚਿਆਂ ‘ਚ ਵਿਦੇਸ਼ ਜਾਣ ਦਾ ਰੁਝਾਨ ਘੱਟ ਰਿਹਾ ਹੈ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਰੁਜ਼ਗਾਰ ਦੇ ਹੋਰ ਮੌਕੇ ਵਧਾਉਣ ਲਈ ਵਿੱਤੀ ਵਰ੍ਹੇ 2025-26 ਦੇ ਬਜਟ ‘ਚ 230 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਕਿਹਾ ਕਿ ਹੁਣ ਮਾਨ ਸਰਕਾਰ ਦੀ ਅਗਵਾਈ ‘ਚ ਹਜ਼ਾਰਾਂ ਕਰੋੜਾਂ ਰੁਪਏ ਦਾ ਨਿਵੇਸ਼ ਵੀ ਪੰਜਾਬ ‘ਚ ਆ ਰਿਹਾ ਹੈ ਜਿਸ ਨਾਲ਼ ਲਗਭਗ 04 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਧਾਇਕ ਬੁੱਧ ਰਾਮ"