Thursday, April 16, 2026
spot_img
spot_img

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

Date:

spot_img

👉ਵਿਧਾਇਕ ਨੀਨਾ ਮਿੱਤਲ ਨੂੰ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੱਤਾ
Chandigarh News:ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ।ਅੱਜ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਵਿਧਾਇਕ ਨੀਨਾ ਮਿੱਤਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਜਿਨ੍ਹਾਂ ਰੂਟਾ ‘ਤੇ ਸਰਕਾਰੀ ਬੱਸ ਸੇਵਾ ਉਪਲੱਬਧ ਨਹੀਂ ਹੈ, ਸੂਬਾ ਸਰਕਾਰ ਉਨ੍ਹਾਂ ਰੂਟਾਂ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਉਨ੍ਹਾਂ ਕਿਹਾ ਕਿ ਵਿਭਾਗ ਸੂਬੇ ਦੇ ਲੋਕਾਂ ਦੀ ਮੰਗ ‘ਤੇ ਸਬੰਧਤ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ‘ਤੇ ਵੀ ਵਿਚਾਰ ਕਰੇਗਾ।ਟਰਾਂਸਪੋਰਟ ਮੰਤਰੀ ਨੇ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਰਾਜਪੁਰਾ ਤੋਂ ਮਾਣਕਪੁਰ ਵਾਇਆ ਰਾਜਪੁਰਾ, ਜਨਸੂਆ, ਜਨਸੂਈ, ਮਿਰਜਾਪੁਰ, ਏਰੀਆ ਮਾਣਕਪੁਰ ਅਤੇ ਚੰਡੀਗੜ੍ਹ ਤੋਂ ਮਾਣਕਪੁਰ ਵਾਇਆ ਰਾਜਪੁਰਾ, ਜਨਸੂਆ, ਜਨਸੂਈ, ਮਿਰਜਾਪੁਰ, ਏਰੀਆ ਮਾਣਕਪੁਰ, ਅਬਰਾਵਾਂ ਆਦਿ ਰੂਟਾਂ ‘ਤੇ ਸਰਕਾਰੀ ਬੱਸ ਸੇਵਾ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ ਸੰਸਦ ਵਿਚ AI ਇਨਕਲਾਬ ’ਤੇ ਬੋਲੇ MP ਰਾਘਵ ਚੱਢਾ:“ਚੀਨ ਕੋਲ DeepSeek ਹੈ, ਅਮਰੀਕਾ ਕੋਲ ChatGPT—ਭਾਰਤ ਕਿੱਥੇ ਖੜਾ ਹੈ?”

ਭੁੱਲਰ ਨੇ ਦੱਸਿਆ ਕਿ ਇਸ ਸਮੇਂ ਪੀ.ਆਰ.ਟੀ.ਸੀ. ਵੱਲੋਂ ਕਿਲੋਮੀਟਰ ਸਕੀਮ ਤਹਿਤ ਵੱਖ-ਵੱਖ ਕੈਟਾਗਿਰੀ ਦੀਆਂ (ਸਧਾਰਨ, ਐਚ.ਵੀ.ਏ.ਸੀ., ਅਤੇ ਇੰਟੈਗਰਲ ਕੋਚ) 290 ਬੱਸਾਂ ਚਲਾਈਆਂ ਜਾ ਰਹੀਆਂ ਹਨ।ਸ. ਭੁੱਲਰ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਰਕਾਰੀ ਬੱਸ ਸੇਵਾ ਉਪਲੱਬਧ ਕਰਾਉਣ ਦੇ ਉਦੇਸ਼ ਨਾਲ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਸਬੰਧੀ ਵਿਭਾਗੀ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...