WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਮੁਲਾਜ਼ਮ ਮੰਚ

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 24 ਜੁਲਾਈ:ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜ਼ਾਇਜ ਮੰਗਾਂ ਨੂੰ ਧਿਆਨਪੂਰਵਕ ਵਿਚਾਰਕੇ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਕਿਸਾਨਾਂ ਨੂੰ ਬਾਰਡਰਾਂ ’ਤੇ ਰੋਕਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਦੇ ਮਾਮਲੇ ’ਚ ਹੋਵੇ ਮੁੜ ਵਿਚਾਰ: ਸੰਧਵਾਂ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਜ਼ੋਰਦਾਰ ਹੰਭਲੇ ਮਾਰੇ ਜਾ ਰਹੇ ਹਨ ਅਤੇ ਇਸ ਮਕਸਦ ਲਈ ਸੂਬੇ ਦੇ ਇਕ ਇਕ ਮੁਲਾਜ਼ਮ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੂੰ ਇਮਾਨਦਾਰੀ ਅਤੇ ਜੀ-ਜਾਨ ਨਾਲ ਸੂਬੇ ਨੂੰ ਤਰੱਕੀ ਦੇ ਰਾਹ ਉੱਤੇ ਲਿਜਾਣ ਲਈ ਪ੍ਰੇਰਿਤ ਕੀਤਾ। ਜੰਗਲਾਤ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦਾ ਬੇਹੱਦ ਸਖ਼ਤ ਰੁਖ ਹੈ ਅਤੇ ਕਿਸੇ ਵੀ ਭ੍ਰਿਸ਼ਟ ਮੁਲਾਜ਼ਮ ਜਾਂ ਅਫਸਰ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ।

ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼, ਦਿੱਤਾ ਸਪੱਸ਼ਟੀਕਰਨ

ਉਨ੍ਹਾਂ ਕਿਹਾ ਕਿ ਮੌਨਸੂਨ ਦੇ ਸੀਜ਼ਨ ਵਿੱਚ ਜੰਗਲਾਤ ਵਿਭਾਗ ਦੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ ਕਿਉਂ ਕਿ ਇਨ੍ਹਾਂ ਦਿਨਾਂ ਵਿੱਚ ਸਾਰੇ ਸੂਬੇ ਵਿੱਚ ਬੂਟੇ ਲਾਉਣ ਦੀ ਮੁਹਿੰਮ ਵੱਡੇ ਪੱਧਰ ਉੱਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਇਸ ਮੁਹਿੰਮ ਨੂੰ ਹਰ ਮੁਲਾਜ਼ਮ ਕਾਮਯਾਬ ਕਰੇ। ਮੀਟਿੰਗ ਵਿੱਚ ਜੰਗਲਾਤ ਦੇ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਆਰ ਕੇ ਮਿਸ਼ਰਾ, ਵਧੀਕ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਧਰਮਿੰਦਰ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਿਰ ਸਨ।

 

Related posts

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਲਾ ਦਿਵਸ ਮਨਾ ਕੇ ਆਪ ਦੇ ਵਿਧਾਇਕਾਂ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ

punjabusernewssite

4161 ਮਾਸਟਰ ਕੇਡਰ ਭਰਤੀ ਦੀਆਂ ਵੇਟਿੰਗ ਲਿਸਟਾਂ ਜਾਰੀ ਕਰਨ ਦੀ ਮੰਗ

punjabusernewssite

ਮੰਤਰੀ ਨਾਲ ਮੀਟਿੰਗ ਬਾਅਦ ਪੀਆਰਟੀਸੀ/ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਸਮਾਪਤ

punjabusernewssite