ਪੰਜਾਬ ਸਰਕਾਰ ਰਾਹਤ ਰਾਸ਼ੀ ਵੰਡ ਦੀ ਪ੍ਰੀਕਿਰਿਆ ਲਗਾਤਾਰ ਜਾਰੀ : MLA Balkar Sidhu

Date:

spot_img

Rampura Phul News:ਪੰਜਾਬ ਸਰਕਾਰ ਰਾਹਤ ਰਾਸ਼ੀ ਵੰਡ ਦੀ ਪ੍ਰੀਕਿਰਿਆ ਲਗਾਤਾਰ ਜਾਰੀ ਹੈ। ਮਿਸ਼ਨ ਚੜ੍ਹਦੀ ਕਲਾ ਅਧੀਨ ਹੜ੍ਹਾਂ ਅਤੇ ਮੀਂਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਹਤ ਰਾਸ਼ੀ ਵੰਡ ਦੀ ਪ੍ਰੀਕਿਰਿਆ ਲਗਾਤਾਰ ਜਾਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਭਾਰੀ ਬਰਸਾਤ ਤੇ ਹੜ੍ਹ ਵਰਗੇ ਹਾਲਾਤ ਨਾਲ ਪ੍ਰਭਾਵਿਤ 147 ਵਿਅਕਤੀਆਂ ਨੂੰ 88,28000 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪਣ ਉਪਰੰਤ ਕੀਤਾ।ਇਸ ਮੌਕੇ ਵਿਧਾਇਕ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਕਿਹਾ ਹੈ ਪੰਜਾਬ ਸਰਕਾਰ ਹਰੇਕ ਪੀੜਤ ਪਰਿਵਾਰ ਨੂੰ ਉਸ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  Punjab Government ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

ਉਹਨਾਂ ਇਹ ਵੀ ਕਿਹਾ ਕਿ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਪ੍ਰਭਾਵਿਤ ਪਰਿਵਾਰਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਨੂੰ ਸਮੇਂ ਸਿਰ ਮੁਆਵਜ਼ਾ ਦੇਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਬਣਦੀ ਸੀ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮੇਂ ਸਿਰ ਨਿਭਾਈ ਹੈ।ਇਸ ਦੌਰਾਨ ਵਿਧਾਇਕ ਸ਼੍ਰੀ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਜਾਂ ਭਾਰੀ ਬਰਸਾਤ ਕਾਰਨ ਪ੍ਰਭਾਵਿਤ ਕਿਸੇ ਵੀ ਵਿਅਕਤੀ ਦੀ ਹਰ ਸੰਭਵ ਮਦਦ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਜਿਥੇ ਕਿਸਾਨ ਪੰਜਾਬ ਦੀ ਰੀੜ ਦੀ ਹੱਡੀ ਹਨ ਉਥੇ ਹੀ ਉਨ੍ਹਾਂ ਦੀ ਖੁਸ਼ਹਾਲੀ ਹੀ ਸੂਬੇ ਦੀ ਤਰੱਕੀ ਦਾ ਮੂਲ ਹੈ।

ਇਹ ਵੀ ਪੜ੍ਹੋ  ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ ਕਿ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਯੋਜਨਾਵਾਂ ਦੇ ਲਾਭ ਪਹੁੰਚਣ।ਇਸ ਮੌਕੇ ਪਿੰਡ ਬੁਰਜ ਲੱਧਾ ਸਿੰਘ ਵਾਲਾ, ਢਪਾਲੀ, ਹਮੀਰਗੜ੍ਹ, ਮਹਿਰਾਜ ਪੱਤੀ ਕਲਾ, ਮਹਿਰਾਜ ਪੱਤੀ ਕਰਮਚੰਦ, ਮਹਿਰਾਜ ਪੱਤੀ ਸੰਦਲੀ, ਮਹਿਰਾਜ ਪੱਤੀ ਸੋਲ, ਫੂਲ-2, ਅਲੀਕੇ, ਫੂਲੇਵਾਲਾ, ਸੰਧੂ ਖੁਰਦ ਅਤੇ ਘੰਢਾਬੰਨਾ ਤੋਂ ਮੁਆਵਜ਼ਾ ਲੈਣ ਆਏ ਪ੍ਰਭਾਵਿਤ ਵਿਅਕਤੀਆਂ ਨੇ ਪੰਜਾਬ ਸਰਕਾਰ ਦੇ ਇਸ ਤੇਜ਼ ਅਤੇ ਪਾਰਦਰਸ਼ੀ ਕਾਰਜ ਪ੍ਰਣਾਲੀ ਦੀ ਸ਼ਲਾਘਾ ਵੀ ਕੀਤੀ।ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Punjab Police ਨੂੰ ਮਿਲੀ ਵੱਡੀ ਸਫ਼ਲਤਾ; ਚੋਟੀ ਦਾ ਗੈਂਗਸਟਰ ਇਥੋਪੀਆ ਤੋਂ ਕਰਵਾਇਆ ਡਿਪੋਰਟ

Chandigarh News: Punjab Police (ਪੰਜਾਬ ਪੁਲਿਸ) ਨੂੰ ਇੱਕ ਵੱਡੀ...

ਦਿੱਲੀ ਹਾਰਟ ਹਸਪਤਾਲ ਨੇ ਲੋੜਵੰਦ ਬੱਚਿਆਂ ਨਾਲ ਮਨਾਈ ਦੀਵਾਲੀ

Bathinda News: ਦਿੱਲੀ ਹਾਰਟ ਇੰਸਟੀਚਿਊਟ ਐਂਡ ਮਲਟੀਸਪੈਸ਼ਲਿਟੀ ਹਸਪਤਾਲ, ਬਠਿੰਡਾ...