ਪੰਜਾਬ ਸਰਕਾਰ ਨੇ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਆਸ਼ਰਿਤਾਂ ਨੂੰ 10.97 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਵੰਡੀ: ਮੋਹਿੰਦਰ ਭਗਤ

Date:

spot_img

👉ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਚਨਬੱਧ
Chandigarh News:ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਮਹਾਨ ਕੁਰਬਾਨੀਆਂ ਦੇਣ ਵਾਲੇ 21 ਸੈਨਿਕਾਂ, ਜਿਨ੍ਹਾਂ ਵਿੱਚ 12 ਸ਼ਹੀਦ ਸੈਨਿਕ ਅਤੇ 9 ਦਿਵਿਆਂਗ ਸੈਨਿਕ ਸ਼ਾਮਲ ਹਨ, ਦੇ ਆਸ਼ਰਿਤਾਂ ਨੂੰ ਐਕਸ-ਗ੍ਰੇਸ਼ੀਆ ਵਜੋਂ 10,97,50,000 ਰੁਪਏ ਰਾਸ਼ੀ ਦੀ ਵੰਡ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦਿੱਤੀ।ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀ ਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਸੂਬੇ ਦੇ ਨੌਜਵਾਨਾਂ ਨੇ ਹਥਿਆਰਬੰਦ ਸੈਨਾਵਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੰਜਾਬ ਦੇ ਸੈਨਿਕਾਂ ਨੇ ਵੱਖ-ਵੱਖ ਜੰਗਾਂ ਵਿੱਚ ਬੇਮਿਸਾਲ ਬਹਾਦਰੀ ਦਿਖਾਈ ਹੈ, ਜਿਸ ਸਦਕਾ ਸਾਡੇ ਦੇਸ਼ ਨੇ ਬਹੁਤ ਨਾਮਣਾ ਖੱਟਿਆ।

ਇਹ ਵੀ ਪੜ੍ਹੋ  CM Mann ਵੱਲੋਂ ਮਾਰਕੀਟ ਕਮੇਟੀਆਂ ਤੋਂ ਬਾਅਦ ਇੰਮਪਰੂਮੈਂਟ ਟਰੱਸਟਾਂ ਦੇ ਚੇਅਰਮੈਨ ਤੇ ਟਰੱਸਟੀ ਨਿਯੁਕਤ

ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਬਣਦਾ ਸਨਮਾਨ ਅਤੇ ਵਿੱਤੀ ਸਹਾਇਤਾ ਦੇਣਾ ਯਕੀਨੀ ਬਣਾਉਂਦੀ ਹੈ।ਮੰਤਰੀ ਨੇ ਅੱਗੇ ਦੱਸਿਆ ਕਿ ਬਹੁਤ ਸਾਰੇ ਸੈਨਿਕ ਛੋਟੀ ਉਮਰ ਵਿੱਚ ਸੇਵਾਮੁਕਤ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਨੌਕਰੀ ਦੇ ਹੋਰਨਾਂ ਮੌਕਿਆਂ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਜੰਗੀ ਵਿਧਵਾਵਾਂ, ਦਿਵਿਆਂਗ ਸੈਨਿਕਾਂ ਅਤੇ ਵਿਸ਼ਵ ਯੁੱਧਾਂ ਦੇ ਬੇਸਹਾਰਾ ਸੈਨਿਕਾਂ ਨੂੰ ਵੀ ਸਹਾਇਤਾ ਦੀ ਲੋੜ ਹੁੰਦੀ ਹੈ। ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸਿਖਲਾਈ, ਮੁੜ ਰੋਜ਼ਗਾਰ ਅਤੇ ਸਵੈ-ਰੁਜ਼ਗਾਰ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਲਈ ਸਰਗਰਮੀ ਨਾਲ ਕਾਰਜਸ਼ੀਲ ਹੈ।ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਨਮਾਨਿਤ ਕਰਨ ਦੇ ਆਪਣੇ ਫ਼ਰਜ਼ ਪ੍ਰਤੀ ਦ੍ਰਿੜ ਹੈ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਹਰ ਸਮੇਂ ਤਿਆਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Silver Oaks School Bibiwala Road Bathinda ਵਿਖੇ ਸਲਾਨਾ ਖੇਡ ਦਿਵਸ ਧੂਮਧਾਮ ਨਾਲ ਮਨਾਇਆ ਗਿਆ

Bathinda News: Silver Oaks School Bibiwala Road Bathinda ਵੱਲੋਂ...