👉ਉਸਾਰੀ ਅਤੇ ਇਮਾਰਤੀ ਕਿਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ
Chandigarh News:ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਈ ਦਿਵਸ ‘ਤੇ ਸਾਰੇ ਕਿਰਤੀਆਂ ਨੂੰ ਵਧਾਈ ਦਿੱੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਰਤੀਆਂ ਦੀ ਭਲਾਈ ਲਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਪਹਿਲ ਕਦਮੀਆਂ ਕੀਤੀਆਂ ਹਨ ਅਤੇ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵਲੋਂ 41 ਹਜ਼ਾਰ ਤੋਂ ਜ਼ਿਆਦਾ ਰਜਿਸਟਰਡ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਪਿਛਲੇ ਵਿੱਤੀ ਸਾਲ ਵਿੱਚ ਕਰੀਬ 90 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ
ਇਸ ਵਿੱਚ ਸਭ ਤੋਂ ਵੱਧ 45 ਕਰੋੜ ਰੁਪਏ ਉਸਾਰੀ ਕਾਮਿਆਂ ਦੇ ਬੱਚਿਆਂ ਲਈ ਸਿੱਖਿਆ ਵਜ਼ੀਫ਼ਾ, ਐਕਸ-ਗ੍ਰੇਸ਼ੀਆ ਤਹਿਤ 28 ਕਰੋੜ ਰੁਪਏ, ਸਿਹਤ ਬੀਮਾ ਤੇ ਸਰਜਰੀ ਲਈ 11 ਕਰੋੜ ਰੁਪਏ ਅਤੇ ਬਾਲੜੀ ਤੋਹਫਾ ਸਕੀਮ ਤਹਿਤ 85 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ। ਇਸੇ ਤਰ੍ਹਾਂ ਲੇਬਰ ਵੈਲਫੇਅਰ ਬੋਰਡ ਵਲੋਂ ਵੀ ਇਸ ਸਮੇਂ ਦੌਰਾਨ 6,737 ਲਾਭ ਪਾਤਰੀਆਂ ਨੂੰ 17.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਲੇਬਰ ਕਾਰਡ ਤੇ ਸਕੀਮਾਂ ਨਾਲ ਸਬੰਧਤ ਕਿਰਤੀਆਂ ਦੀਆਂ ਪੈਂਡਿੰਗ ਪਈਆਂ 80 ਹਜ਼ਾਰ ਅਰਜ਼ੀਆਂ ਦਾ ਜਨਵਰੀ ਤੋਂ ਅਪ੍ਰੈਲ ਤੱਕ ਦੇ 4 ਮਹੀਨਿਆਂ ਦੇ ਅੰਦਰ ਨਿਪਟਾਰਾ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਗਿਣਤੀ 1 ਲੱਖ 10 ਹਜ਼ਾਰ ਸੀ ਜੋ ਕਿ ਹੁਣ ਸਿਰਫ 30,000 ਰਹਿ ਗਈ ਹੈ।ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 1 ਲੱਖ 30 ਹਜ਼ਾਰ ਉਸਾਰੀ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨੂੰ ਇਕਜੁਟ ਕਰਨ ਲਈ ਪਹਿਲਕਦਮੀ
ਕਿਰਤ ਮੰਤਰੀ ਨੇ ਦੱਸਿਆ ਕਿ ਲੇਬਰ ਵੈਲਫੇਅਰ ਬੋਰਡ ਵਿੱਚ ਵੀ ਮੈਰਿਜ ਸਰਟੀਫਿਕੇਟ ਦੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ ਅਤੇ ਕੇਵਲ ਧਾਰਮਿਕ ਸੰਸਥਾ ਜਿੱਥੇ ਵਿਆਹ ਦੀ ਰਸਮ ਹੋਈ ਹੋਵੇ, ਦਾ ਸਰਟੀਫਿਕੇਟ ਅਤੇ ਫੋਟੋਗ੍ਰਾਫ ਨਾਲ ਇਸ ਸਕੀਮ ਦਾ ਲਾਭ ਲਿਆ ਜਾ ਸਕਦਾ ਹੈ। ਸੌਂਦ ਨੇ ਦੱਸਿਆ ਕਿ ਜਿਹੜੇ ਮਨਰੇਗਾ ਵਰਕਰਾਂ ਨੇ 90 ਦਿਨ ਤੋਂ ਵੱਧ ਕੰਮ ਕੀਤਾ ਹੈ, ਉਨ੍ਹਾਂ ਨੂੰ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਬੋਰਡ ਨਾਲ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਬੋਰਡ ਅਧੀਨ ਦਿੱਤੇ ਜਾਣ ਵਾਲੇ ਸਾਰੇ ਲਾਭ ਲੈ ਸਕਣ। ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਦੇ ਉਨ੍ਹਾਂ ਸਾਰੇ ਕਿਰਤੀਆਂ ਨੂੰ, ਜਿਹੜੇ ਮਜ਼ਦੂਰੀ ਜਾਂ ਹੋਰ ਉਸਾਰੀ ਦਾ ਕੰਮ ਕਰਦੇ ਹਨ ਅਤੇ ਜਿਨ੍ਹਾਂ ਨੇ ਇੱਕ ਸਾਲ ਵਿੱਚ 90 ਦਿਨ ਤੋਂ ਵੱਧ ਕੰਮ ਕੀਤਾ ਹੈ, ਨੂੰ ਅਪੀਲ ਕੀਤੀ ਹੈ ਕਿ ਉਹ ਖੁਦ ਨੂੰ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਬੋਰਡ ਨਾਲ ਰਜਿਸਟਰ ਕਰਵਾਉਣ ਤਾਂ ਜੋ ਇਸ ਅਧੀਨ ਮਿਲਣ ਵਾਲੇ ਲਾਭਾਂ ਨੂੰ ਉਹ ਪ੍ਰਾਪਤ ਕਰ ਸਕਣ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।






