ਬਿਜਲੀ ਚੋਰੀ ਵਿਰੁਧ ਸਖ਼ਤ ਹੋਈ ਪੰਜਾਬ ਸਰਕਾਰ, 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ

Date:

spot_img

ਬਿਜਲੀ ਚੋਰੀ ਰੋਕਣ ਲਈ ਲਗਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.
ਪਟਿਆਲਾ, 10 ਸਤੰਬਰ: ਸੂਬੇ ਵਿਚ ਖੇਤੀ ਲਈ ਮੁਫ਼ਤ ਅਤੇ ਘਰਾਂ ਲਈ 600 ਯੂਨਿਟ ਦੇਣ ਸਹਿਤ ਉਦਯੋਗਿਕ ਸਥਾਨਾਂ ਨੂੰ ਬਿਜਲੀ ’ਤੇ ਸਬਸਿਡੀ ਦੇਣ ਦੇ ਬਾਵਜੂਦ ਲਗਾਤਾਰ ਬਿਜਲੀ ਚੋਰੀ ਦੀਆਂ ਵਧਦੀਆਂ ਸਿਕਾਇਤਾਂ ਨੂੰ ਦੇਖਦਿਆਂ ਹੁਣ ਪੰਜਾਬ ਸਰਕਾਰ ਨੇ ਵੀ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਪਿਛਲੇ ਕਈ ਦਿਨਾਂ ਤੋਂ ਬਿਜਲੀ ਚੋਰੀ ਵਿਰੁਧ ਵਿੱਢੀ ਮੁਹਿੰਮ ਤਹਿਤ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ ਬਿਜਲੀ ਚੋਰਾਂ ਵਿਰੁਧ 296 ਐਫ.ਆਈ.ਆਰ ਦਰਜ ਕੀਤੀਆਂ ਹਨ।

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾ ਕੀਤੀ ਮੁਲਾਕਾਤ

ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ। ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਸਿਆ ਕਿ ‘‘ਸੂਬੇ ਦੇ ਖਜਾਨੇ ਨੂੰ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਰਾਜ ਭਰ ਵਿੱਚ ਨਿਯਮਤ ਚੈਕਿੰਗਾਂ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਟਿਆਲਾ ਜ਼ੋਨ ਵਿੱਚ 90, ਅੰਮ੍ਰਿਤਸਰ ਜ਼ੋਨ ਵਿੱਚ 79, ਬਠਿੰਡਾ ਜ਼ੋਨ ਵਿੱਚ 71, ਲੁਧਿਆਣਾ ਜ਼ੋਨ ਵਿੱਚ 29 ਅਤੇ ਜਲੰਧਰ ਜ਼ੋਨ ਵਿੱਚ 27 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।’’

ਹਰਿਆਣਾ ‘ਚ ਭਾਜਪਾ ਨੂੰ ਵੱਡਾ ਝਟਕਾ: ਪਾਰਟੀ ਉਮੀਦਵਾਰ ਨੇ ਵਾਪਸ ਕੀਤੀ ਟਿਕਟ

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬਿਜਲੀ ਚੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਬਿਜਲੀ ਮੰਤਰੀ ਨੇ ਬਿਜਲੀ ਚੋਰੀ ਨਾਲ ਨਜਿੱਠਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਵਿਰੁੱਧ ਸਖ਼ਤ ਕਦਮ ਬੇਰੋਕ ਜਾਰੀ ਰਹਿਣਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਗਤੀਵਿਧੀਆਂ ਬੰਦ ਕਰਕੇ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਵਾਉਣ।

 

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...