spot_img
spot_img

ਪੰਜਾਬ ਸਰਕਾਰ ਵੱਲੋਂ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ 8000 ਰੁਪਏ ਤੋਂ ਵਧਾ ਕੇ 10,000 ਰੁਪਏ ਕੀਤੀ

Date:

spot_img

Chandigarh News:ਮੰਤਰੀ ਮੰਡਲ ਨੇ ‘ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ’ ਦਾ ਨਾਮ ਬਦਲ ਕੇ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਰੱਖਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਸ ਸਕੀਮ ਵਿੱਚ ਹੁਣ ਔਰਤਾਂ ਦੇ ਨਾਲ ਤੇਜ਼ਾਬ ਪੀੜਤ ਪੁਰਸ਼ਾਂ ਅਤੇ ਟ੍ਰਾਂਸਜੈਂਡਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਤੇਜ਼ਾਬ ਹਮਲੇ ਦੇ ਪੀੜਤ ਨੂੰ ਪ੍ਰਤੀ ਮਹੀਨਾ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 8,000 ਰੁਪਏ ਤੋਂ ਵਧਾ ਕੇ 10,000 ਪ੍ਰਤੀ ਮਹੀਨਾ ਕਰ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 20 ਜੂਨ, 2017 ਨੂੰ ਨੋਟੀਫਿਕੇਸ਼ਨ ਨੰਬਰ 1006029/1 ਰਾਹੀਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ, 2017″ ਨੋਟੀਫਾਈ ਕੀਤੀ ਸੀ ਤਾਂ ਜੋ ਤੇਜ਼ਾਬ ਹਮਲੇ ਦੀਆਂ ਪੀੜਤ ਬੀਬੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਪਹਿਲਾਂ ਇਸ ਯੋਜਨਾ ਅਧੀਨ ਸਿਰਫ ਤੇਜ਼ਾਬ ਹਮਲੇ ਦੀਆਂ ਪੀੜਤ ਔਰਤਾਂ ਨੂੰ ਹੀ ਸ਼ਾਮਲ ਕੀਤਾ ਜਾਂਦਾ ਸੀ ਅਤੇ ਉਨ੍ਹਾਂ ਨੂੰ ਪ੍ਰਤੀ ਮਹੀਨਾ 8,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਸੀ। ਇਸ ਯੋਜਨਾ ਨੂੰ ਲਿੰਗ ਆਧਾਰਿਤ ਨਿਰਪੱਖ ਬਣਾਉਂਦੇ ਹੋਏ ਸੂਬਾ ਸਰਕਾਰ ਨੇ ਇਸ ਦਾ ਨਾਮ ਬਦਲ ਕੇ ‘ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024’ ਰੱਖ ਦਿੱਤਾ ਹੈ ਅਤੇ ਇਸ ਯੋਜਨਾ ਵਿੱਚ ਤੇਜ਼ਾਬ ਹਮਲੇ ਦੇ ਸ਼ਿਕਾਰ ਹੋਏ ਪੁਰਸ਼ਾਂ ਅਤੇ ਟ੍ਰਾਂਸਜੈਂਡਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪੀੜਤਾਂ ਲਈ ਵਿੱਤੀ ਸਹਾਇਤਾ ਵੀ ਮੌਜੂਦਾ 8000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...