ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ’ ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

Date:

spot_img

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਵਚਨਬੱਧ
👉ਅਪ੍ਰੈਲ-ਮਈ ਦੌਰਾਨ ਪੰਜਾਬ ਭਰ ਵਿੱਚ 1,842 ਸਕੂਲੀ ਬੱਸਾਂ ਦੀ ਚੈਕਿੰਗ; ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 526 ਦੇ ਚਲਾਨ ਅਤੇ 3 ਬੱਸਾਂ ਜ਼ਬਤ
Punjab News:ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ‘ਸੇਫ ਸਕੂਲ ਵਾਹਨ ਪਾਲਿਸੀ’ ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕਰ ਰਹੀ ਹੈ ਤਾਂ ਜੋ ਬੱਚਿਆਂ ਦਾ ਸਕੂਲ ਆਉਣਾ-ਜਾਣਾ ਸੁਰੱਖਿਅਤ ਅਤੇ ਭਰੋਸੇਮੰਦ ਬਣਾਇਆ ਜਾ ਸਕੇ।ਮੰਤਰੀ ਨੇ ਚੱਲ ਰਹੀ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਦੇ ਸ਼ੁਰੂਆਤੀ ਮਹੀਨਿਆਂ (ਅਪ੍ਰੈਲ ਅਤੇ ਮਈ) ਦੌਰਾਨ ਹਜ਼ਾਰਾਂ ਸਕੂਲੀ ਬੱਚਿਆਂ ਦੇ ਰੋਜ਼ਾਨਾ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ਸੂਬੇ ਭਰ ਵਿੱਚ 1,842 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ  SATLUJ Film ਨੂੰ OTT ‘ਤੇ Ban ਕਰਨ ਦੀ MP ਮਲਵਿੰਦਰ ਕੰਗ ਨੇ ਕੀਤੀ ਨਿੰਦਾ

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 526 ਬੱਸਾਂ ਦੇ ਚਲਾਨ ਕੀਤੇ ਗਏ, ਜਦੋਂ ਕਿ ਨਿਯਮਾਂ ਦੀ ਗੰਭੀਰ ਅਣਦੇਖੀ ਕਰਨ ਵਾਲੀਆਂ 3 ਬੱਸਾਂ ਨੂੰ ਮੌਕੇ ‘ਤੇ ਹੀ ਜ਼ਬਤ (ਇੰਪਾਊਂਡ) ਕੀਤਾ ਗਿਆ।ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਸ ਨੀਤੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਬੱਸਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜੂਨ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੁਣ ਜੁਲਾਈ ਵਿੱਚ ਸਕੂਲ ਦੁਬਾਰਾ ਖੁੱਲ੍ਹਣ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੁਹਿੰਮ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਬੱਚਿਆਂ ਨੂੰ ਲੈ ਕੇ ਜਾਣ ਵਾਲਾ ਹਰ ਵਾਹਨ ਸੜਕ ‘ਤੇ ਚੱਲਣ ਦੇ ਯੋਗ ਹੋਵੇ ਅਤੇ ਸਾਰੇ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਨਾਲ ਲੈਸ ਹੋਵੇ।ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲੀ ਕਿਸੇ ਵੀ ਲਾਪਰਵਾਹੀ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਹੈ।

ਇਹ ਵੀ ਪੜ੍ਹੋ  ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਚ ਆਪ ਨੂੰ ਮੁੜ ਮਿਲੀ ਵੱਡੀ ਜਿੱਤ

ਉਨ੍ਹਾਂ ਕਿਹਾ ਕਿ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ‘ਸੇਫ ਸਕੂਲ ਵਾਹਨ ਪਾਲਿਸੀ’ ਦੀ ਮੁਕੰਮਲ ਪਾਲਣਾ ਯਕੀਨੀ ਬਣਾਉਣ ਲਈ ਚੈਕਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ।ਮੰਤਰੀ ਨੇ ਸਕੂਲ ਪ੍ਰਬੰਧਕਾਂ, ਟ੍ਰਾਂਸਪੋਰਟ ਆਪਰੇਟਰਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਇਹ ਯਕੀਨੀ ਬਣਾਉਣਾ ਕਿ ਸਕੂਲੀ ਆਵਾਜਾਈ ਲਈ ਸਿਰਫ਼ ਉਹੀ ਵਾਹਨ ਵਰਤੇ ਜਾਣ ਜੋ ਤੈਅਸ਼ੁਦਾ ਸੁਰੱਖਿਆ ਨਿਯਮਾਂ ‘ਤੇ ਖਰੇ ਉਤਰਦੇ ਹੋਣ।ਡਾ. ਬਲਜੀਤ ਕੌਰ ਨੇ ਅੱਗੇ ਕਿਹਾ, “ਸਾਡੇ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਹਰ ਬੱਚਾ ਸੁਰੱਖਿਅਤ ਸਕੂਲ ਪਹੁੰਚਣ ਅਤੇ ਸੁਰੱਖਿਅਤ ਘਰ ਪਰਤਣ ਦਾ ਹੱਕਦਾਰ ਹੈ, ਅਤੇ ਪੰਜਾਬ ਸਰਕਾਰ ‘ਸੇਫ ਸਕੂਲ ਵਾਹਨ ਪਾਲਿਸੀ’ ਨੂੰ ਸਖ਼ਤੀ ਨਾਲ ਲਾਗੂ ਕਰਕੇ ਇਸ ਮਕਸਦ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

2027 ਦੀਆਂ ਵਿਧਾਨ ਸਭਾ ਚੋਣਾਂ;ਕਾਂਗਰਸ ਨੇ ਵਿੱਢੀਆਂ ਤਿਆਰੀਆਂ, ਚੋਣ ਮੈਨੀਫ਼ੇਸਟੋ ਕਮੇਟੀ ਦੀ ਹੋਈ ਪਹਿਲੀ ਮੀਟਿੰਗ

👉ਕਾਂਗਰਸ ਪੰਜਾਬ ਵਿੱਚ ਲੋਕਾਂ ਦਾ ਮੈਨੀਫੈਸਟੋ ਲੈ ਕੇ ਆਵੇਗੀ:...

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਦਿਨੇਸ਼ ਕੁਮਾਰ ਨੂੰ ਉਪਲਬਧੀ...

एग्रीस्टैक प्लेटफार्म पर किसानों के पंजीकरण का लक्ष्य 24 तक पूरा करें: मुख्यमंत्री

👉एग्रीस्टैक प्लेटफार्म पर पंजीकृत किसानों को केंद्र व प्रदेश...

CM Nayab Singh Saini ने बसों को हरी झंडी दिखाकर ‘युवा उद्यमी यात्रा’ का किया शुभारंभ

👉प्रदेशभर के युवाओं को स्टार्टअप, नवाचार और उद्यमिता से...