spot_img
spot_img

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

Date:

spot_img

ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ ₹593.14 ਕਰੋੜ ਦੀ ਰਕਮ ਜਾਰੀ – ਡਾ. ਬਲਜੀਤ ਕੌਰ
Chandigarh News:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ ਬਜਟ ਉਪਬੰਧ ਕੀਤਾ ਹੈ।ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ ₹593.14 ਕਰੋੜ ਜਾਰੀ ਕਰਕੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਟੀਚਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ ਹੈ।”

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਸਿਰਫ਼ ਰਕਮ ਵੰਡਣ ਤੱਕ ਸੀਮਤ ਨਹੀਂ, ਬਲਕਿ ਉਹਨਾਂ ਮਹਿਲਾਵਾਂ ਨੂੰ ਇੱਕ ਨਵੀਂ ਉਮੀਦ ਦੇਣੀ ਹੈ ਜੋ ਜੀਵਨ ਦੀਆਂ ਮੁਸ਼ਕਲਾਂ ਵਿੱਚ ਹਿੰਮਤ ਨਾਲ ਅੱਗੇ ਵਧ ਰਹੀਆਂ ਹਨ। ਇਸ ਯੋਜਨਾ ਰਾਹੀਂ ਹਰ ਲਾਭਪਾਤਰੀ ਆਪਣੇ ਪਰਿਵਾਰ ਲਈ ਸਹਾਰਾ ਬਣਦੀ ਹੈ ਅਤੇ ਆਪਣੇ ਬੱਚਿਆਂ ਦਾ ਭਵਿੱਖ ਨਿਖਾਰ ਸਕਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ਨਾਲ ਉਹ ਪਰਿਵਾਰ ਅਤੇ ਸਮਾਜ ਵਿੱਚ ਵਧੇਰੇ ਸਰਗਰਮ ਭੂਮਿਕਾ ਨਿਭਾਉਂਦੀਆਂ ਹਨ।ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਕਰਕੇ ਹੁਣ ਸਹਾਇਤਾ ਰਾਸ਼ੀ ਬਿਨਾਂ ਕਿਸੇ ਰੁਕਾਵਟ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਰਹੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਵਿਸ਼ਵਾਸ ਦੋਵਾਂ ਵਧੇ ਹਨ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਇੱਕ ਸਮਾਜਿਕ ਤੌਰ ‘ਤੇ ਸੁਰੱਖਿਅਤ, ਸਸ਼ਕਤ ਅਤੇ ਸਮਾਵੇਸ਼ੀ ਰਾਜ ਵੱਲ ਵੱਧ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ...