Bathinda News:ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸੁਚੱਜੀ ਅਗਵਾਈ ਹੇਠ ਬਜ਼ੁਰਗਾਂ ਦੀ ਸੇਵਾ ਅਤੇ ਸਨਮਾਨ ਲਈ ਵਚਨ ਵੱਧ ਸਟੇਟ ਐਕਸਨ ਪਲਾਨ 2025-26 ਫੇਜ਼ 2 ਅਧੀਨ, ਸਾਡੇ ਬਜ਼ੁਰਗ ਸਾਡਾ ਮਾਣ ਅਭਿਆਣ ਦੀ ਸ਼ੁਰੂਆਤ ਰਾਜ ਪੱਧਰੀ ਸਮਾਗਮ ਕਿਸਾਨ ਵਿਕਾਸ ਕਲਕਤ ਭਵਨ ਐਸ.ਏ.ਐਸ. ਨਗਰ ਮੋਹਾਲੀ ਵਿਖੇ 16 ਜਨਵਰੀ ਨੂੰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸਮਾਜਿਕ ਸੁਰੱਖਿਆ,ਔਰਤਾਂ ਅਤੇ ਬੱਚਿਆਂ ਦੇ ਵਿਕਾਸ ਵਿਭਾਗ ਪੰਜਾਬ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਇੰਜ ਹਰਪਾਲ ਸਿੰਘ ਖੁਰਮੀ ਪ੍ਰਧਾਨ ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਨੂੰ ਬਜ਼ੁਰਗਾਂ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਵਾਚਦਿਆਂ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।ਉਹਨਾਂ ਨਾਲ ਡੇਰਾ ਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ।ਬਜ਼ੁਰਗਾਂ ਪ੍ਰਤੀ ਇਸ ਹੌਂਸਲਾ ਅਫਜ਼ਾਈ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਮਾਗਮ ਦਾ ਸਾਰੇ ਬਜ਼ੁਰਗਾਂ ਨੇ ਬੜੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਇਸ ਸਮਾਗਮ ਵਿੱਚ ਕੰਨ ਨੱਕ ਗਲੇ, ਹੱਡੀਆਂ ਅਤੇ ਅੱਖਾਂ ਦੀ ਜਾਂਚ ਹੋਮਿਓਪੈਥੀ, ਆਯੁਰਵੈਦਿਕ ਅਤੇ ਐਲੋਪੈਥਿਕ ਦੇ ਮਾਹਿਰ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਸੀਨੀਅਰ ਸਿਟੀਜਨ ਕਾਰਡ ਅਤੇ ਐਲੀਮਕੋ ਸ਼ਨਾਖ਼ਤੀ ਕਾਰਡ ਵੀ ਬਣਾਏ ਗਏ। ਬਜ਼ੁਰਗਾਂ ਨੇ ਮਲਵਈ ਭੰਗੜਾ ਪਾ ਕੇ ਬੜਾ ਰੰਗ ਬੰਨਿ੍ਹਆ।ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਅਜਿਹੇ ਜ਼ਿਲ੍ਹਾ ਪੱਧਰੀ ਸਮਾਗਮ 2 ਫਰਵਰੀ ਤੋਂ 18 ਫਰਵਰੀ ਤੱਕ ਕਰਵਾਉਣ ਲਈ 786 ਲੱਖ ਰੁਪਏ ਰਾਖਵੇਂ ਰੱਖੇ ਗਏ ਹਨ। ਸੀਨੀਅਰ ਸਿਟੀਜਨ ਕੌਂਸਲ ਦੇ ਮੈਬਰਾਂ ਵੱਲੋਂ ਸ੍ਰ. ਹਰਪਾਲ ਸਿੰਘ ਖੁਰਮੀ ਰਿਟਾਇਰਡ ਚੀਫ ਇੰਜਨੀਅਰ ਦੀਆਂ ਲਗਾਤਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ ਸਟੇਟ ਅਵਾਰਡ ਦਿੱਤੇ ਜਾਣ ਸਬੰਧੀ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


