ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ, ਭਲਕੇ ਸੱਦੀ ਮੀਟਿੰਗ

0
184
PICTURE BY ASHISH MITTAL
+2

Chandigarh News: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। ਇਸ ਸਬੰਧ ਵਿਚ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਆਗੂਆਂ ਨੂੰ ਭਲਕੇ ਸ਼ੁੱਕਰਵਾਰ ਨੂੰ 4 ਵਜੇਂ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਨਾਲ ਗੱਲਬਾਤ ਲਈ ਬੁਲਾਇਆ ਗਿਆ ਹੈ। ਹਾਲੇ ਤੱਕ ਇਹ ਸਾਫ਼ ਨਹੀਂ ਹੋਇਆ ਕਿ ਸਰਕਾਰ ਵੱਲੋਂ ਆਏ ਇਸ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਕੀ ਰਣਨੀਤੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ ਬਠਿੰਡਾ ਦੇ CIA-2 ਵੱਲੋਂ ਕਣਕ ਦੇ ਭਰੇ ਟਰਾਲੇ ਵਿਚੋਂ 10 ਕਿੱਲੋਂ ਅਫ਼ੀਮ ਬਰਾਮਦ

ਇੰਨ੍ਹਾਂ ਜਥੇਬੰਦੀਆਂ ਨਾਲ ਲੰਘੀ 3 ਮਾਰਚ ਨੂੰ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨਾਲ ਮੀਟਿੰਗ ਹੋਈ ਸੀ ਪ੍ਰੰਤੂ ਤਲਖ਼ੀ ਵਧਣ ਕਾਰਨ ਇਹ ਮੀਟਿੰਗ ਬੇਸਿੱਟਾ ਖ਼ਤਮ ਹੋ ਗਈ ਸੀ, ਜਿਸਤੋਂ ਬਾਅਦ ਸਰਕਾਰ ਨੇ ਕਿਸਾਨਾਂ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਪੱਕੇ ਮੋਰਚੇ ਨੂੰ ਵੀ ਅਸਫ਼ਲ ਕਰ ਦਿੱਤਾ ਸੀ। ਇਸਤੋਂ ਬਾਅਦ ਹੁਣ ਬੀਤੇ ਕੱਲ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਕਿਸਾਨਾਂ ਦੇ ਪਿਛਲੇ ਕਰੀਬ ਸਵਾ ਸਾਲ ਤੋਂ ਚੱਲ ਰਹੇ ਮੋਰਚਿਆਂ ਨੂੰ ਖ਼ਤਮ ਕਰਵਾ ਦਿੱਤਾ ਗਿਆ ਹੈ ਤੇ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਭਲਕ ਦੀ ਮੀਟਿੰਗ ਕਿਸਾਨਾਂ ਤੇ ਸਰਕਾਰ ਵਿਚ ਪੈਦਾ ਹੋਈਆਂ ਦੂਰੀਆਂ ਨੂੰ ਖ਼ਤਮ ਕਰਨ ਵਿਚ ਕਿੰਨਾਂ ਕੁ ਸਹਾਈ ਹੁੰਦੀ ਹੈ?

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+2

LEAVE A REPLY

Please enter your comment!
Please enter your name here