
ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡਿਪਟੀ ਕਮਿਸ਼ਨਰ
ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖ੍ਰੀਦ ਸ਼ੁਰੂ ਕਰਵਾਈ
Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਵੱਧ ਅਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਦਾਣਾ ਮੰਡੀ ਵਿਖੇ ਜ਼ਿਲ੍ਹੇ ਦੇ ਪਿੰਡ ਗੁਲਾਬਗੜ੍ਹ ਦੇ ਕਿਸਾਨ ਹਰਮੰਦਰ ਸਿੰਘ ਸਪੁੱਤਰ ਗੁਰਦੇਵ ਸਿੰਘ ਦੀ ਕਣਕ ਦੀ ਢੇਰੀ ਦੀ ਖਰੀਦ ਸ਼ੁਰੂ ਕਰਵਾਉਣ ਉਪਰੰਤ ਕੀਤਾ।
ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਅਤੇ ਪੰਜਾਬ ਖਾਦੀ ਤੇ ਵਿਲਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਬੱਲੀ ਬਲਜੀਤ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਕਿਹਾ ਡਰ ਦੀ ਰਾਜਨੀਤੀ ਵਿੱਚ ਨਾ ਉਲਝੋ
ਇਸ ਮੌਕੇ ਵਿਧਾਇਕ ਸ੍ਰ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਵੱਧ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਖੇਤੀ ਹੈ।ਸ. ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਖ੍ਰੀਦ ਕੀਤੀ ਕਣਕ ਦੀ ਅਦਾਇਗੀ ਤੈਅ ਸਮੇਂ ਵਿੱਚ ਕੀਤੀ ਜਾਵੇਗੀ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲ ਦੀ ਕਟਾਈ ਪੂਰੀ ਤਰ੍ਹਾਂ ਸੁੱਕਣ ਉਪਰੰਤ ਹੀ ਕਰਵਾਈ ਜਾਵੇ ਤਾਂ ਜੋ ਫ਼ਸਲ ਵੇਚਣ ਲਈ ਮੰਡੀ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ ਨਗਰ ਨਿਗਮ ਦਾ ‘ਵੱਡਾ ਅਧਿਕਾਰੀ’ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ 182 ਮੰਡੀਆਂ ਵਿੱਚ ਕਿਸਾਨਾਂ ਲਈ ਛਾਂ, ਬਿਜਲੀ, ਪੀਣ ਵਾਲਾ ਪਾਣੀ ਤੋਂ ਇਲਾਵਾ ਹੋਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਉਹਨਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਜਿੱਥੇ ਵੀ ਮੰਡੀ ਵਿਚ ਕੋਈ ਇਕਾ-ਦੁਕਾ ਕਮੀ ਹੈ, ਉਸ ਨੂੰ ਤਰੁੰਤ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਿਭਾਗ ਦੇ ਅਧਿਕਾਰੀ, ਕੌਸਲਰ ਸ਼੍ਰੀ ਸੁਖਦੀਪ ਗਿੱਲ ਢਿੱਲੋਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨ, ਆੜ੍ਹਤੀਏ ਤੇ ਖਰੀਦ ਏਜੰਸੀਆਂ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




