Punjabi Khabarsaar
ਬਠਿੰਡਾ

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾ ਤਤਪਰ : ਜਗਰੂਪ ਸਿੰਘ ਗਿੱਲ

ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆ
ਬਠਿੰਡਾ, 23 ਅਕਤੂਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾ ਤਤਪਰ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਨੇ ਸਥਾਨਕ ਅਨਾਜ ਮੰਡੀ ਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ ਵਿਧਾਇਕ ਸ ਜਗਰੂਪ ਸਿੰਘ ਗਿੱਲ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਭਰੋਸਾ ਦਵਾਇਆ ਕਿ ਸੂਬਾ ਸਰਕਾਰ ਵੱਲੋਂ ਉਹਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਉਹਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ: ਮਹਿੰਦਰ ਭਗਤ

ਇਸ ਮੌਕੇ ਵਿਧਾਇਕ ਗਿੱਲ ਵਲੋਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਆ ਕਿਹਾ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਪ੍ਰਬੰਧਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸ਼੍ਰੀ ਅਮ੍ਰਿਤ ਲਾਲ ਅਗਰਵਾਲ, ਨਗਰ ਕੌਂਸਲਰ ਸੁਖਦੀਪ ਢਿੱਲੋਂ, ਬਲਾਕ ਪ੍ਰਧਾਨ ਜਗਤਾਰ ਵਿੱਕੀ, ਬਲਾਕ ਪ੍ਰਧਾਨ ਹਰਪਾਲ ਅੋਲਖ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਆਦਿ ਹਾਜ਼ਰ ਸਨ ।

 

Related posts

ਫ਼ੂਲ ਕਚਿਹਰੀ ’ਚ ਬੂਟੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

punjabusernewssite

ਪੰਜਾਬ ਵਿੱਚ ਕਿਸੇ ਵੀ ਵਪਾਰੀ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਤਕਲੀਫ਼: ਚੇਅਰਮੈਨ ਨਵਦੀਪ ਜੀਦਾ

punjabusernewssite

ਅਕਾਲੀ ਦਲ ਨੂੰ ਝਟਕਾ, ਸਿੰਗਲਾ ਦਾ ਨਜ਼ਦੀਕੀ ਹੈਪੀ ਕਨਵਰ ਕਾਂਗਰਸ ’ਚ ਸ਼ਾਮਲ

punjabusernewssite