ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦੇ ਬਜ਼ਟ ਦਾ ਉਪਬੰਧ
111 ਆਂਗਨਵਾੜੀ ਸੈਂਟਰ ਹੋ ਚੁੱਕੇ ਹਨ ਮੁਕੰਮਲ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦਾ ਕੰਮ ਪ੍ਰਗਤੀ ਅਧੀਨ
ਆਂਗਨਵਾੜੀ ਸੈਂਟਰਾਂ ਦੇ ਕੰਮਾਂ ਦਾ ਨਿਯਮਤ ਤੌਰ ‘ਤੇ ਨਿਰੀਖਣ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਇੱਕ ਕਮੇਟੀ ਦਾ ਕੀਤਾ ਗਿਆ ਹੈ ਗਠਨ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ
ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਬਣਾਏ ਜਾ ਰਹੇ 1000 ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਤੀ ਆਂਗਨਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਆਵੇਗੀ।ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਨਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਵਿੱਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਪਕਿਸਤਾਨ ’ਚ ਬੈਠੇ ਅੱਤਵਾਦੀ ਰਿੰਦਾ ਦੇ ਤਿੰਨ ਸਾਥੀ ਕਾਬੂ
ਉਨ੍ਹਾਂ ਅੱਗੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 111 ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।ਡਾ: ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਆਂਗਨਵਾੜੀ ਸੈਂਟਰਾਂ ਦਾ ਸਮੇਂ ਸਿਰ ਨਿਰਮਾਣ ਕਰਵਾਉਣ ਅਤੇ ਉੱਚ ਪੱਧਰੀ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ‘ਤੇ ਇੱਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹਾ ਪੱਧਰੀ ਕਮੇਟੀ ਨਿਯਮਤ ਤੌਰ ‘ਤੇ ਇਹਨਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੀ ਹੈ।ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਵਚਨਬੱਧ ਹੈ, ਜਿਸ ਨਾਲ ਪੰਜਾਬ ਭਰ ਵਿੱਚ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਸੇਵਾਵਾਂ ਵਿੱਚ ਸੁਧਾਰ ਹੋਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ"