ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ-ਵਿਧਾਇਕ ਬੁੱਧ ਰਾਮ

0
106

👉ਵਿਧਾਇਕ ਬੁੱਧ ਰਾਮ ਵੱਲੋਂ ਬਰੇਟਾ ਦੇ 04 ਸਕੂਲਾਂ ‘ਚ 01 ਕਰੋੜ ਤੋਂ ਵਧੇਰੇ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ
Mansa News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚਲ ਰਹੀ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਹਲਕੇ ਦੇ ਚਾਰ ਸਰਕਾਰੀ ਸਕੂਲਾਂ ‘ਚ 01 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਸਰਕਾਰੀ ਸਕੂਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।

ਇਹ ਵੀ ਪੜ੍ਹੋ  ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਰਿਟ ਵਾਲੀ ਵਿਦਿਆਰਥਣ ਨੂੰ 31 ਹਜਾਰ ਰੁਪਏ ਦੇਣ ਦਾ ਐਲਾਨ

ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰੇਟਾ ਵਿਖੇ 46.26 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਬਰੇਟਾ ਵਿਖੇ 3.33 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰੇਟਾ ਵਿਖੇ 52.70 ਲੱਖ, ਸਰਕਾਰੀ ਮਿਡਲ ਸਕੂਲ ਬਰੇਟਾ ਪਿੰਡ ਵਿਖੇ 10.37 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਲਾਸਰੂਮ, ਲਾਇਬ੍ਰੇਰੀਆਂ, ਸਾਇੰਸ ਲੈਬਜ਼, ਪਲੇਅਗਰਾਊਂਡ, ਚਾਰਦੀਵਾਰੀਆਂ ਆਦਿ ਦਾ ਉਦਘਾਟਨ ਕੀਤਾ।ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਵਿਕਾਸ ਕਾਰਜਾਂ ਤੋਂ ਇਲਾਵਾ ਸਪੋਰਟਸ ਤੇ ਟੂਰ ਗਰਾਂਟਾ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਬੱਚਿਆਂ ਅਤੇ ਸਕੂਲ ਦੀ ਸੁਰੱਖਿਆ ਲਈ ਚਾਰਦੀਵਾਰੀਆਂ ਦੀ ਉਸਾਰੀ ਕੀਤੀ ਜਾਣੀ ਲਾਜ਼ਮੀ ਹੈ।

ਇਹ ਵੀ ਪੜ੍ਹੋ  ਪਾਕਿਸਤਾਨੀ ਫ਼ੌਜ ਦੇ ਨਿਸ਼ਾਨੇ ‘ਤੇ ਸੀ ਦਰਬਾਰ ਸਾਹਿਬ!, ਭਾਰਤੀ ਫੌਜ ਦੇ ਜਰਨੈਲ ਦਾ ਦਾਅਵਾ

ਇਸ ਲਈ ਜਿਹੜ੍ਹੇ ਸਕੂਲਾਂ ਵਿਚ ਚਾਰਦੀਵਾਰੀਆਂ ਨਹੀਂ ਬਣੀਆਂ ਹੋਈਆਂ ਸਨ, ਉਨ੍ਹਾਂ ਸਾਰੇ ਸਕੂਲਾਂ ਵਿਚ ਚਾਰਦੀਵਾਰੀਆਂ ਦੀ ਉਸਾਰੀ ਕੀਤੀ ਜਾ ਰਹੀ ਹੈ।ਵਿਧਾਇਕ ਨੇ ਕਿਹਾ ਕਿ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਵਿਚ ਅਧਿਆਪਕਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਅਧਿਆਪਨ ਤੋਂ ਹੀ ਰਾਜਨੀਤੀ ਵੱਲ ਆਏ ਹਨ ਅਤੇ ਅਧਿਆਪਕਾਂ ‘ਤੇ ਹਮੇਸ਼ਾ ਮਾਣ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਯੋਗ ਅਧਿਆਪਕਾਂ ਦੀ ਰਹਿਨੁਮਾਈ ਵਿਚ ਬੱਚਿਆਂ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ।ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਸਕੂਲ ਮੁਖੀ ਮੋਨਿਕਾ, ਸ਼ਮੀਨਾ, ਗੁਰਜੰਟ ਸਿੰਘ ਤੇ ਸ਼ਿਖਾ, ਚੇਅਰਮੈਨ ਐਸ.ਐਮ.ਸੀ. ਬਲਵਿੰਦਰ ਖਾਨ, ਬਲਵਿੰਦਰ ਸਿੰਘ, ਜਗਦੀਸ਼ ਸਿੰਘ ਤੋਂ ਇਲਾਵਾ ਅਧਿਆਪਕ, ਬੱਚੇ, ਮਾਪੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here