👉ਕਮਲ ਕੌਰ ਕਤਲ ਕੇਸ ਦੇ ਦੋਸ਼ੀ ਨੂੰ ਯੂਏਈ ਤੋਂ ਵਾਪਸ ਲਿਆਂਦਾ ਗਿਆ, ਇਹ ਅਪਰਾਧ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
Punjab News: Bhagwant Mann government; ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ ਦਿੱਤਾ ਹੈ। ਸਰਕਾਰ ਨੇ ਕਮਲ ਕੌਰ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਵਾਪਸ ਲਿਆ ਕੇ ਆਪਣੀ ਪਹੁੰਚ ਅਤੇ ਦ੍ਰਿੜ ਇਰਾਦੇ ਦਾ ਸਬੂਤ ਦਿੱਤਾ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕਾਂ ‘ਤੇ ਸ਼ਿਕੰਜਾ ਹੋਰ ਕੱਸ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਗੈਂਗਸਟਰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਸ਼ੂਟਰਾਂ ਨੂੰ ਫੰਡ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਅਜਿਹੇ ਕਈ ਕਾਰਿੰਦਿਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ‘ਆਪ’ ਸਰਕਾਰ ਦੁਨੀਆ ਭਰ ਦੇ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਤਾਲਮੇਲ ਕਰ ਰਹੀ ਹੈ।
ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਲੋੜੀਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਦੀ ਦੇਸ਼ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਦੇ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਨੋਟ ਕੀਤਾ ਕਿ ਇਹ ਨਿਰੰਤਰ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ ਅਤੇ ਕਈ ਮੁੱਖ ਦੋਸ਼ੀਆਂ ਨੂੰ ਪਹਿਲਾਂ ਹੀ ਵਾਪਸ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਲਕੁਲ ਆਮ ਹੈ ਅਤੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਅਪਰਾਧ ਨੂੰ ਨੱਥ ਪਾਉਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾ ਰਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ।ਜਿੰਨੇ ਵੀ ਗੈਂਗਸਟਰਾਂ ਬਾਰੇ ਸਾਨੂੰ ਜਾਣਕਾਰੀ ਮਿਲਦੀ ਹੈ, ਉਹ ਪੰਜਾਬ ਤੋਂ ਨਹੀਂ ਸਗੋਂ ਵਿਦੇਸ਼ਾਂ ਤੋਂ ਆਪਣਾ ਨੈੱਟਵਰਕ ਚਲਾ ਰਹੇ ਹਨ। ਕੁਝ ਵਿਅਕਤੀ ਹਥਿਆਰਾਂ ਦੀ ਸਪਲਾਈ ਕਰ ਰਹੇ ਹਨ, ਜਦਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸ਼ੂਟਰਾਂ ਨੂੰ ਪੈਸੇ ਦਿੱਤੇ ਜਾ ਰਹੇ ਹਨ; ਅਜਿਹੇ ਕਈ ਸ਼ੂਟਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਤਾਲਮੇਲ ਵਾਲੀ ਕਾਰਵਾਈ ਬਾਰੇ ਦੱਸਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਸਾਨੂੰ ਅਜਿਹੀ ਜਾਣਕਾਰੀ ਮਿਲਦੀ ਹੈ, ਤਾਂ ਅਸੀਂ ਤੁਰੰਤ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਦੇ ਹਾਂ ਅਤੇ ਅਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਵਾਪਸ ਲਿਆਉਣ ਵਿੱਚ ਸਫਲ ਹੋਏ ਹਾਂ। ਕੋਈ ਦੁਬਈ ਤੋਂ, ਕੋਈ ਪੁਰਤਗਾਲ ਤੋਂ, ਕੋਈ ਇੰਗਲੈਂਡ, ਅਮਰੀਕਾ ਜਾਂ ਕੈਨੇਡਾ ਤੋਂ ਆ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਅਪਰਾਧਿਕ ਨੈੱਟਵਰਕਾਂ ਦੇ ਵਿਸ਼ਵਵਿਆਪੀ ਫੈਲਾਅ ਅਤੇ ਉਨ੍ਹਾਂ ‘ਤੇ ਸਰਕਾਰ ਦੀ ਸਖ਼ਤ ਕਾਰਵਾਈ ਬਾਰੇ ਵਿਸਥਾਰ ਨਾਲ ਦੱਸਿਆ।ਪੰਜਾਬ ਦੀ ਪਛਾਣ ਅਤੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ। ਇਹ ‘ਸਰਬੱਤ ਦਾ ਭਲਾ’ ਮੰਗਣ ਵਾਲੇ ਲੋਕਾਂ ਦੀ ਧਰਤੀ ਹੈ ਅਤੇ ਅਸੀਂ ਸਾਰਿਆਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੇ ਹਾਂ।
ਇਹ ਵੀ ਪੜ੍ਹੋ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਇਸ ਦੌਰਾਨ ਆਪ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਮਲ ਕੌਰ ਕਤਲ ਕੇਸ ਵਿੱਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸੰਯੁਕਤ ਅਰਬ ਅਮੀਰਾਤ ਤੋਂ ਉਸਦੀ ਵਾਪਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।ਬਲਤੇਜ ਪੰਨੂ ਨੇ ਦੱਸਿਆ ਕਿ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਦਾ ਪਿਛਲੇ ਸਾਲ ਜੂਨ ਵਿੱਚ ਬਠਿੰਡਾ ਵਿੱਚ ਕਤਲ ਕਰ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਹੀ ਪੰਜਾਬ ਪੁਲਿਸ ਲਗਾਤਾਰ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਅਪਰਾਧ ਵਿਰੁੱਧ ‘ਜ਼ੀਰੋ ਟੋਲਰੈਂਸ’ ਨੀਤੀ ਅਪਣਾਈ ਹੈ, ਜਿਸ ਕਾਰਨ ਮੁਲਜ਼ਮ ਨੂੰ ਟਰੈਕ ਕਰਕੇ ਇਨਸਾਫ਼ ਦੇ ਕਟਹਿਰੇ ਵਿੱਚ ਲਿਆਂਦਾ ਗਿਆ।
ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜੇਕਰ ਕੋਈ ਇਹ ਸੋਚਦਾ ਹੈ ਕਿ ਉਹ ਪੰਜਾਬ ਵਿੱਚ ਅਪਰਾਧ ਕਰਕੇ ਕਿਸੇ ਦੂਜੇ ਰਾਜ ਜਾਂ ਦੇਸ਼ ਵਿੱਚ ਲੁਕ ਕੇ ਬਚ ਸਕਦਾ ਹੈ, ਤਾਂ ਉਹ ਬਹੁਤ ਵੱਡੀ ਗਲਤਫਹਿਮੀ ਵਿੱਚ ਹੈ। ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਉਹ ਭਾਵੇਂ ਕਿਤੇ ਵੀ ਜਾਣ, ਉਨ੍ਹਾਂ ਨੂੰ ਲੱਭ ਲਿਆ ਜਾਵੇਗਾ ਅਤੇ ਵਾਪਸ ਲਿਆਂਦਾ ਜਾਵੇਗਾ।ਸਰਕਾਰ ਦੀ ਮਜ਼ਬੂਤ ਇੱਛਾ ਸ਼ਕਤੀ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਪਰਾਧੀਆਂ ਨੂੰ ਦੁਨੀਆ ਦੇ ਕਿਸੇ ਵੀ ਕੋਨੇ ਤੋਂ ਵਾਪਸ ਲਿਆ ਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





