ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ- ਅਮਨ ਅਰੋੜਾ

Date:

spot_img

ਸ੍ਰੀ ਮੁਕਤਸਰ ਸਾਹਿਬ, 28 ਅਗਸਤ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਪਹਿਲੇ ਦਿਨ ਦੂਜੇ ਸੈਸ਼ਨ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੀਪ ਜਗਾ ਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਧਰਮਕੋਟ ਦੇ ਵਿਧਾਇਕ ਸ਼੍ਰੀ ਦਵਿੰਦਰ ਸਿੰਘ ਲਾਡੀ ਢੋਸ ਅਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

AAP ਦੇ ਹੋਏ Dimpy Dhillon,Bhagwant Mann ਨੇ ਕਰਵਾਈ ਸਮੂਲੀਅਤ

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਸੰਕਲਪ ਦੀ ਸਿੱਧੀ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਹਾਜ ਤੇ ਲੋਕ ਸੇਵਾ ਨੂੰ ਸਮਰਪਿਤ ਹੈ ਅਤੇ ਵੱਖ ਵੱਖ ਸਕੀਮਾਂ ਰਾਹੀਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਮੇਲਿਆਂ ਨਾਲ ਸਾਡੀ ਨਵੀਂ ਪੀੜੀ ਸਾਡੇ ਅਮੀਰ ਵਿਰਸੇ ਤੋਂ ਜਾਣੂ ਹੋਵੇਗੀ।

ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ

ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਐਸਐਸਪੀ ਤੁਸ਼ਾਰ ਗੁਪਤਾ ਏਡੀਸੀ ਵਿਕਾਸ ਸ਼੍ਰੀ ਸੁਰਿੰਦਰ ਸਿੰਘ ਢਿੱਲੋ, ਐਸ ਡੀ ਐਮ ਡਾਕਟਰ ਸੰਜੀਵ ਕੁਮਾਰ ਅਤੇ ਬਲਜੀਤ ਕੌਰ ਹੋਰ ਅਧਿਕਾਰੀਆਂ ਨੇ ਉਨਾਂ ਦਾ ਸਵਾਗਤ ਕੀਤਾ। ਕੈਬਨਿਟ ਮੰਤਰੀ ਨੇ ਇਸ ਮੌਕੇ ਤੀਆਂ ਦੇ ਇਸ ਮੇਲੇ ਦੌਰਾਨ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲ ਵੇਖੇ ਅਤੇ ਉਨਾਂ ਦੀ ਹੌਸਲਾ ਅਫਜਾਈ ਕੀਤੀ। ਉਨਾਂ ਨੇ ਵਿਸ਼ੇਸ਼ ਤੌਰ ਤੇ ਇੱਥੇ ਪੇਂਡੂ ਪੰਜਾਬ ਦੇ ਦ੍ਰਿਸ਼ ਨੂੰ ਰੂਪਮਾਨ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੇ ਪ੍ਰਦਰਸ਼ਨ ਕੀਤੀਆਂ ਗਈਆਂ ਵਸਤਾਂ ਸਾਡੀ ਨਵੀਂ ਪੀੜੀ ਦੇ ਗਿਆਨ ਵਿੱਚ ਵਾਧਾ ਕਰਨਗੀਆਂ। ਇਸ ਮੌਕੇ ਪੰਜਾਬ ਦੇ ਨਾਮਵਰ ਗਾਇਕਾ ਗੁਰਲੇਜ ਅਖਤਰ ਨੇ ਆਪਣੇ ਗੀਤਾਂ ਦੀ ਛਹਿਬਰ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ।

 

spot_img
spot_img

Share post:

Popular

More like this
Related

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

ਔਖੇ ਸਮੇਂ 'ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ...

CM Mann ਨਾਲ ਮੀਟਿੰਗ ਮਾਮਲੇ ‘ਚ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਬਾਬਾ ਲੱਖਾ ਸਿੰਘ

Amritsar News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ...

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...