ਪੰਜਾਬ ਸਰਕਾਰ ਵੱਲੋਂ ਸੰਤ ਪਰੰਪਰਾ ਦੀ ਸੰਭਾਲ ਲਈ ਕੀਤੇ ਜਾ ਰਹੇ ਹਨ ਉਪਰਾਲੇ: ਅਮਰਜੀਤ ਮਹਿਤਾ

Date:

spot_img

👉ਹਮਾਰੇ ਰਾਮ ਨਾਟਕ 24 ਅਗਸਤ ਨੂੰ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ
Bathinda News: ਪੰਜਾਬ ਸਰਕਾਰ ਵੱਲੋਂ ਸਾਰੇ ਧਰਮਾਂ ਨੂੰ ਮੁੱਖ ਰੱਖਦੇ ਹੋਏ ਸੂਬੇ ਵਿਚ ਆਪਸੀ ਭਾਈਚਾਰੇ ਅਤੇ ਸਾਂਝ ਨੂੰ ਸਥਾਪਤ ਕਰਨ ਲਈ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਜਿਸਦੇ ਵਿਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ, ਸਨਾਤਨ ਧਰਮ ਦੀਆਂ ਧਾਰਮਿਕ ਥਾਵਾਂ ਜਿਵੇਂ ਕਿ ਮਥੁਰਾ, ਰਿਸ਼ੀਕੇਸ਼, ਸਾਲਾਸਰ ਅਤੇ ਵ੍ਰਿੰਦਾਵਨ ਦੀਆ ਯਾਤਰਾਵਾਂ ਕਰਵਾਈ ਜਾ ਰਹੀਆਂ ਹਨ ਤਾਂ ਜੋ ਸਾਡੇ ਲੋਕ ਆਪਣੇ ਵਿਰਸੇ ਨਾਲ ਜੁੜੇ ਰਹਿਣ।

ਇਹ ਵੀ ਪੜ੍ਹੋ 👉Bathinda Police ਵੱਲੋਂ ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ; 4 ਕੁਇੰਟਲ ਭੁੱਕੀ ਸਮੇਤ 1 ਕਾਬੂ

ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਸ੍ਰੀ ਅਮਰਜੀਤ ਮਹਿਤਾਨੇ ਕਿਹਾ ਕਿ ਇਸ ਕੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਸ਼ਹੂਰ ਬਾਲੀਵੁੱਡ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਭੁੱਚਰ ਵੱਲੋਂ ਤਿਆਰ ਕੀਤੇ ਗਏ ਹਮਾਰੇ ਰਾਮ ਦੀ ਪੇਸ਼ਕਾਰੀ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ 24 ਅਗਸਤ ਨੂੰ ਕੀਤੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਇਸ ਪੇਸ਼ਕਾਰੀ ਦਾ ਹਿੱਸਾ ਬਣਨ ਲਈ ਸੱਦਾ ਦਿੰਦਿਆਂ ਕਿਹਾ ਕਿ ਭਗਵਾਨ ਰਾਮ ਜੀ ਨੂੰ ਸਮਰਪਿਤ ਇਹ ਨਾਟਕ ਜਨਤਾ ਦੀ ਮੰਗ ਨੂੰ ਵੇਖਦਿਆਂ ਦੂਜੀ ਵਾਰ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ 👉‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇ

ਉਨ੍ਹਾਂ ਦੱਸਿਆ ਕਿ ਨਾਟਕ ਰਾਹੀਂ ਪੰਜਾਬ ਸਰਕਾਰ ਨੌਜਵਾਨਾਂ ਅਤੇ ਬੱਚਿਆਂ ਨੂੰ ਆਪਣੇ ਮਾਣਮੱਤੇ ਵਿਰਸੇ ਨਾਲ ਜੁੜਣ ਲਈ ਪ੍ਰੇਰਿਤ ਕਰ ਰਹੀ ਹੈ। ਇਸ ਮੌਕੇ ਚੇਅਰਮੈਨ ਨੀਲ ਗਰਗ , ਚੇਅਰਮੈਨ ਜਤਿੰਦਰ ਸਿੰਘ, ਸਨਾਤਨ ਸੇਵਾ ਸਮਿਤੀ ਦੇ ਜ਼ੋਨ ਕੋਆਰਡੀਨੇਟਰ ਅਮਰੀਕ ਸਿੰਘ ਅਤੇ ਸਨਾਤਨ ਸੇਵਾ ਸਮਿਤੀ ਜ਼ੋਨ ਇੰਚਾਰਜ ਜੀਤਪਾਲ ਜੱਸੀ ਵੀ ਮੌਜੂਦ ਸਨ ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...