ਮਾਨਸਾ ਵਿਖੇ ਹੋਈ ਅੰਗਰੇਜ਼ੀ ਅਧਿਆਪਕਾਂ ਦੀ ਹੋਈ ਵਿਸ਼ੇਸ਼ ਟਰੇਨਿੰਗ
ਮਾਨਸਾ 30 ਅਕਤੂਬਰ: ਪੰਜਾਬ ਸਰਕਾਰ ਵੱਲ੍ਹੋਂ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚਲੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਦੀ ਹੋਰ ਮੁਹਾਰਤ ਹਾਸਲ ਕਰਵਾਉਣ ਲਈ ਅੰਗਰੇਜ਼ੀ ਅਧਿਆਪਕਾ ਨੂੰ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ, ਸਿੱਖਿਆ ਵਿਭਾਗ ਨੇ ਰਾਜ ਦੇ ਜਿਨ੍ਹਾਂ 9 ਜ਼ਿਲਿਆਂ ਨੂੰ ਅੰਗਰੇਜ਼ੀ ਭਾਸ਼ਾ ਦੀਆਂ ਨਵੀਆਂ ਤਕਨੀਕਾਂ ਦੇ ਹਾਣੀ ਬਣਾਉਣ ਲਈ ਟਰੇਨਿੰਗ ਲਈ ਚੁਣਿਆ ਹੈ,ਉਸ ਵਿੱਚ ਮਾਨਸਾ ਜ਼ਿਲ੍ਹੇ ਦੇ 25 ਅੰਗਰੇਜ਼ੀ ਅਧਿਆਪਕ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ:ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਡੀਸੀ ਅਤੇ ਐਸਐਸਪੀ ਨੇ ਕੀਤਾ ਦੌਰਾ
ਸਰਕਾਰੀ ਸੈਕੰਡਰੀ ਗਰਲਜ਼ ਸਕੂਲ ਮਾਨਸਾ ਵਿਖੇ ਚੱਲ ਰਹੀ ਤਿੰਨ ਰੋਜ਼ਾ ਟਰੇਨਿੰਗ ਦੌਰਾਨ ਸੰਬੋਧਨ ਕਰਦਿਆਂ ਐੱਸ.ਸੀ.ਈ.ਆਰ.ਟੀ. ਦੇ ਸਹਾਇਕ ਡਾਇਰੈਕਟਰ ਡਾ.ਬੂਟਾ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਵੱਲ ਇਹ ਇਕ ਮਹੱਤਵਪੂਰਨ ਕਦਮ ਹੈ, ਉਨ੍ਹਾਂ ਦੱਸਿਆ ਹੈ ਕਿ ਇਸ ਟਰੇਨਿੰਗ ਦੌਰਾਨ ਇੰਗਲਿਸ਼ ਲੈਂਗੁਏਜ ਟੀਚਿੰਗ ਦੀ ਬੁਨਿਆਦ ਅਤੇ ਸਿੱਖਿਆਰਥੀਆਂ ਦੀਆਂ ਲੋੜਾਂ, ਹਦਾਇਤਾਂ ਨੂੰ ਅਨੁਕੂਲ ਬਣਾਉਣਾ ਅਤੇ ਵਿਭਿੰਨਤਾ ਦਾ ਪ੍ਰਬੰਧਨ ਕਰਨਾ, ਕਲਾਸਰੂਮ ਪ੍ਰਬੰਧਨ ਤਕਨੀਕਾਂ ਸਿੱਖਣ ਲਈ ਅਨੁਕੂਲ ਮਹੌਲ ਬਣਾਉਣ ਲਈ ਪ੍ਰਭਾਵਸ਼ਾਲੀ ਕਲਾਸਰੂਮ ਪ੍ਰਬੰਧ ਮਹੱਤਵਪੂਰਨ ਹੈ,
ਇਹ ਵੀ ਪੜ੍ਹੋ:ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ
ਇਸ ਤੋਂ ਇਲਾਵਾ ਬੂਸਟ ਮੋਟੀਵੇਸ਼ਨ ਭਾਵ ਕਿ ਪ੍ਰੇਰਿਤ ਵਿਦਿਆਰਥੀ ਸਫ਼ਲ ਹੋਣ ਦੀ ਜ਼ਿਆਦਾ ਸੰਭਾਵਨਾ ਰੱਖਦੇ ਹਨ,ਇਹ ਮੋਡਿਊਲ ਵਿਦਿਆਰਥੀਆਂ ਦੀ ਪ੍ਰੇਰਨਾ ਨੂੰ ਵਧਾਉਣ ਲਈ ਰਣਨੀਤੀਆਂ ’ਤੇ ਕੇਂਦਰਿਤ ਕਰਦਾ ਹੈ।ਅਧਿਆਪਕਾਂ ਨੂੰ ਟਰੇਨਿੰਗ ਦੇ ਰਹੇ ਅੰਗਰੇਜ਼ੀ ਮਾਸਟਰ ਤੇਜਿੰਦਰ ਸਿੰਘ, ਮੈਡਮ ਆਰਤੀ, ਮੈਡਮ ਮਨਪ੍ਰੀਤ ਕੌਰ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲ੍ਹੋਂ ਦਿੱਤੀ ਜਾ ਰਹੀ ਇਹ ਟਰੇਨਿੰਗ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਹੋਵੇਗੀ।
ਇਹ ਵੀ ਪੜ੍ਹੋ:ਕੈਨੇਡਾ ਵਿਚ ਰਹਿ ਰਹੇ ਇੱਕ ਹੋਰ ਨੌਜਵਾਨ ਦੀ ਸੜਕੀ ਹਾ.ਦਸੇ ’ਚ ਵਿਚ ਹੋਈ ਮੌ+ਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਭੁਪਿੰਦਰ ਕੌਰ, ਨੈਸ਼ਨਲ ਐਵਾਰਡੀ ਅਧਿਆਪਕ ਅਮਰਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਜਿਹੀਆਂ ਟਰੇਨਿੰਗਾਂ ਬੇਹੱਦ ਜ਼ਰੂਰੀ ਹਨ, ਉਨ੍ਹਾਂ ਅੰਗਰੇਜ਼ੀ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਹਾਸਲ ਕੀਤੀ ਟਰੇਨਿੰਗ ਮੁਤਾਬਕ ਵਿਦਿਆਰਥੀਆਂ ਨੂੰ ਲੋੜੀਂਦੀ ਸਾਰੀ ਜਾਣਕਾਰੀ ਦੇਣ ਤਾਂ ਕਿ ਵਿਭਾਗ ਵੱਲੋਂ ਮਿਥੇ ਟੀਚੇ ਦੀ ਪੂਰਤੀ ਹੋ ਸਕੇ।