ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

Date:

spot_img

ਕਿਸਾਨ 1100 ‘ਤੇ ਕਾਲ ਕਰਕੇ ਜਾਂ ਵਟਸਐਪ ਨੰਬਰ +91-98555-01076 ‘ਤੇ ਸੁਨੇਹਾ ਭੇਜ ਕੇ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਡੀਲਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾ ਸਕਦੇ ਹਨ: ਖੇਤੀਬਾੜੀ ਮੰਤਰੀ
ਚੰਡੀਗੜ੍ਹ, 31 ਅਕਤੂਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ।

ਅੰਮ੍ਰਿਤਸਰ ‘ਚ ਬੈਂਕ ਲੁੱਟ ਦਾ ਮਾਮਲਾ ਪੰਜਾਬ ਪੁਲਿਸ ਨੇ 24 ਘੰਟਿਆਂ ਚ ਸੁਲਝਾਇਆ, ਦੋਨੋਂ ਮੁਲਜ਼ਮ ਕਾਬੂ

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਸੂਬੇ ਦੇ ਕਿਸਾਨ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 ‘ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ ‘ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ

Big News: Punjab Govt ਵੱਲੋਂ ਸੂਬੇ ਦੇ ਲੱਖਾਂ ਮੁਲਾਜਮਾਂ ਨੂੰ ਦੀਵਾਲੀ ਤੋਹਫ਼ਾ, DA ਵਿਚ ਕੀਤਾ 4 ਫ਼ੀਸਦੀ ਵਾਧਾ

ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਮਾਹਿਰਾਂ ਵੱਲੋਂ ਦਿੱਤੇ ਸੁਝਾਅ ਮੁਤਾਬਕ ਫਾਸਫੋਰਸ ਦੇ ਬਦਲਵੇਂ ਸਰੋਤਾਂ ਵਜੋਂ ਐਨ.ਪੀ.ਕੇ. (12:32:16), ਟ੍ਰਿਪਲ ਸੁਪਰ ਫਾਸਫੇਟ (ਟੀ.ਐਸ.ਪੀ.) ਅਤੇ ਸਿੰਗਲ ਸੁਪਰ ਫਾਸਫੇਟ (ਐਸ.ਐਸ.ਪੀ.) ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

 

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...