ਪੰਜਾਬ : ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ ਸਕੂਲ ਵਾਹਨ ਨੀਤੀ ਦੇ ਤਹਿਤ, ਸੁਰੱਖਿਆ ਵਿਭਾਗ ਨੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ।
Donald Trump ਨੇ ਅਮਰੀਕਾ ਦੇ ਰਾਸ਼ਟਰਪਤੀ ਦੀ ਸਹੁੰ ਚੁੱਕਣ ਤੋਂ ਬਾਅਦ ਜਾਰੀ ਕੀਤੇ ਅਹਿਮ ਹੁਕਮ
ਦੱਸ ਦਈਏ ਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੁਲਿਸ ਵੈਰੀਫਿਕੇਸ਼ਨ, ਅੱਖਾਂ ਦੀ ਜਾਂਚ ਅਤੇ ਡੋਪ ਟੈਸਟ ਸਰਟੀਫਿਕੇਟ ਵੀ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਰਿਪੋਰਟ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸੌਂਪੀ ਜਾਵੇਗੀ, ਅਤੇ ਜੇਕਰ ਕੋਈ ਸਕੂਲ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਡਰਾਈਵਰਾਂ ਅਤੇ ਸੰਚਾਲਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਇਨ੍ਹਾਂ ਹੀ ਨਹੀਂ ਉਸ ਲਾਪਰਵਾਹੀ ਦੀ ਸਕੂਲ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਵੇਗਾ। ਜੇਕਰ ਕੋਈ ਸਕੂਲ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਡੀਸੀ ਸੇਫ਼ ਸਕੂਲ ਵਾਹਨ ਨੀਤੀ ਤਹਿਤ ਕਾਰਵਾਈ ਕਰੇਗਾ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਸ ਸਬੰਧੀ ਵੱਖ-ਵੱਖ ਸਕੂਲਾਂ ਤੋਂ ਰਿਪੋਰਟਾਂ ਵੀ ਮੰਗੀਆਂ ਹਨ।
Share the post "ਪੰਜਾਬ ਦੇ ਸਕੂਲਾਂ ਲਈ ਸਰਕਾਰ ਨੇ ਕੀਤਾ ਨਵਾਂ ਹੁਕਮ ਜਾਰੀ, ਨਾ ਮੰਨਣ ਤੇ ਹੋਏਗੀ ਕਾਰਵਾਈ"