ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ

Date:

spot_img

👉ਪਸ਼ੂ ਪਾਲਣ ਮੰਤਰੀ ਵੱਲੋਂ ਟੈਟਨਸ ਵਿਰੁੱਧ ਰਾਜ ਵਿਆਪੀ ਟੀਕਾਕਰਨ ਮੁਹਿੰਮ ਚਲਾਉਣ ਲਈ ਅਧਿਕਾਰੀਆਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼
Chandigarh News:ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਸੂਬਾ ਪੱਧਰ ‘ਤੇ ਮੁਫ਼ਤ ਟੈਟਨਸ ਟੌਕਸਾਈਡ ਟੀਕਾਕਰਨ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਐਲਾਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਜਲਦੀ ਹੀ ਸਾਰੇ ਘੋੜਿਆਂ, ਗਧਿਆਂ ਅਤੇ ਖੱਚਰਾਂ ਨੂੰ ਟੈਟਨਸ ਟੌਕਸਾਈਡ ਦਾ ਟੀਕਾ ਲਾਉਣ ਲਈ ਰਾਜ-ਪੱਧਰੀ ਮੁਹਿੰਮ ਸ਼ੁਰੂ ਕਰੇਗਾ। ਉਨ੍ਹਾਂ ਨੇ ਘੋੜਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇਸ ਮੁਹਿੰਮ ਨੂੰ ਸ਼ੁਰੂ ਕਰਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ:ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ

ਕੈਬਨਿਟ ਮੰਤਰੀ ਇੱਥੇ ਕਿਸਾਨ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਏ.ਐਸ.ਸੀ.ਏ.ਡੀ. ਸਕੀਮ ਅਧੀਨ “ਬਿਮਾਰੀਆਂ ਦੀ ਜਾਂਚ ਸਬੰਧੀ ਆਧੁਨਿਕ ਤਕਨੀਕਾਂ ਨਾਲ ਪਾਲਤੂ ਜਾਨਵਰਾਂ ਦੀ ਦੇਖਭਾਲ ਅਤੇ ਇਲਾਜ” ਵਿਸ਼ੇ ‘ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।ਵੈਟਰਨਰੀ ਡਾਕਟਰਾਂ ਅਤੇ ਕਿਸਾਨਾਂ ਦਰਮਿਆਨ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵੈਟਰਨਰੀ ਡਾਕਟਰ ਕਿਸਾਨਾਂ ਨੂੰ ਵਿਭਾਗ ਦੇ ਪ੍ਰੋਗਰਾਮਾਂ ਦੇ ਲਾਭਾਂ ਬਾਰੇ ਜਾਣਕਾਰੀ ਦੇਣ ਅਤੇ ਇਸ ਸਬੰਧੀ ਉਨ੍ਹਾਂ ਦੀ ਸਹਾਇਤਾ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਤਕਨੀਕੀ ਮੁਹਾਰਤ ਅਤੇ ਵਿਹਾਰਕ ਤੌਰ ‘ਤੇ ਇਸਦੀ ਵਰਤੋਂ ਵਿਚਕਾਰਲੇ ਪਾੜੇ ਨੂੰ ਪੂਰਦਿਆਂ ਕਿਸਾਨਾਂ ਨੂੰ ਖੇਤੀ ਦੇ ਸਹਾਇਕ ਧੰਦਿਆਂ ਵਿੱਚ ਸਫ਼ਲ ਹੋਣ ਦੇ ਸਮਰੱਥ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਨਵੇਂ ਜਥੇਦਾਰ ਦੀ ਤਾਜ਼ਪੋਸੀ ’ਤੇ ਉੱਠੇ ਸਵਾਲ; ‘ਨਾ ਗ੍ਰੰਥ ਨਾ ਪੰਥ ਹਾਜਰ’ ਤੇ ਹੋ ਗਈ ਦਸਤਾਰਬੰਦੀ: ਗਿਆਨੀ ਹਰਪ੍ਰੀਤ ਸਿੰਘ

ਸੈਮੀਨਾਰ ਦੌਰਾਨ ਗੁਰੂ ਨਾਨਕ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਨੇ ਵੱਡੇ ਜਾਨਵਰਾਂ ਵਿੱਚ ਵਾਰ-ਵਾਰ ਗਰਭ ਨਾ ਠਹਿਰਣ ਸਬੰਧੀ ਇਲਾਜ, ਘੋੜਿਆਂ, ਗਧਿਆ ਤੇ ਖੱਚਰਾਂ ਵਿੱਚ ਕੋਲਿਕ ਦੇ ਪ੍ਰਬੰਧਨ, ਪਸ਼ੂਆਂ ਵਿੱਚ ਪਰਜੀਵੀ ਬਿਮਾਰੀਆਂ ਦੀਆਂ ਆਧੁਨਿਕ ਜਾਂਚ ਤਕਨੀਕਾਂ ਅਤੇ ਸੱਪ ਦੇ ਡੰਗਣ ਦੇ ਮਾਮਲਿਆਂ ‘ਚ ਆਧੁਨਿਕ ਪ੍ਰਬੰਧਨ ਤਕਨੀਕਾਂ ‘ਤੇ ਚਾਨਣਾ ਪਾਇਆ ਗਿਆ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ.ਐਸ. ਬੇਦੀ ਨੇ ਕਿਹਾ ਕਿ ਵਿਚਾਰੇ ਗਏ ਵਿਸ਼ੇ ਪੂਰੀ ਤਰ੍ਹਾਂ ਖੇਤਰ-ਮੁਖੀ ਸਨ ਅਤੇ ਸਾਰੇ ਵੈਟਰਨਰੀ ਡਾਕਟਰਾਂ ਅਤੇ ਪਸ਼ੂ ਪਾਲਣ ਮਾਹਿਰਾਂ ਨੇ ਇਸ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਇਸ ਮੌਕੇ ਡਾ. ਮ੍ਰਿਗਾਂਕ ਹੋਨਪਾਰਖੇ, ਡਾ. ਗੁਰਪ੍ਰੀਤ ਸਿੰਘ, ਡਾ. ਸ਼ੁਸ਼ਮਾ ਛਾਬੜਾ, ਅਤੇ ਡਾ. ਪਰਵਿੰਦਰ ਕੌਰ ਲੁਬਾਣਾ ਨੇ ਵੱਖ-ਵੱਖ ਵਿਸ਼ਿਆਂ ‘ਤੇ ਆਪਣੇ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...