spot_img
spot_img
spot_img

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸ਼ੁਰੂਆਤ

Date:

spot_img

ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਕਾਰਵਾਈ
war against drugs : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਪੰਜਾਬ ‘ਚ ਨਸ਼ਿਆਂ ਨੂੰ ਰੋਕਣ ਲਈ ਕਈ ਵੱਡੇ ਉਪਰਾਲੇ ਕਰ ਰਹੀ ਹੈ। ਹਾਲ ਹੀ ਦੇ ਦਿਨ ਵਿਚ ਪੰਜਾਬ ਦੀਆਂ ਵਿਰਾਸਤੀ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਮਾਨਸਿਕ ਤੇ ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ ਵਿੱਚ ਅਸਰਦਾਰ ਭੂਮਿਕਾ ਨਿਭਾਅ ਰਹੀਆਂ ਹਨ।ਵਿਰਾਸਤੀ ਮਾਰਸ਼ਲ ਆਰਟ ਗੱਤਕਾ ਅੱਜ ਦੇਸ਼ਾਂ-ਵਿਦੇਸ਼ਾਂ ਵਿੱਚ ਪ੍ਰਚਲਿਤ ਹੋ ਚੁੱਕਾ ਹੈ ਜਿਸ ਕਰਕੇ ਨੌਜਵਾਨਾਂ ਦਾ ਵਿਰਾਸਤੀ ਖੇਡਾਂ ਵੱਲ ਵੀ ਉਤਸ਼ਾਹ ਦਿਨੋ-ਦਿਨ ਵੱਧ ਰਿਹਾ ਹੈ ਅਤੇ ਇਹ ਖੇਡਾਂ ਵਿਰਾਸਤੀ ਸੰਭਾਲ ਤੇ ਸਵੈ-ਰੱਖਿਆ ਲਈ ਪ੍ਰੇਰਿਤ ਕਰ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਂਕਰੀਆਂ ਵਿੱਚ ਖਿਡਾਰੀਆਂ ਲਈ ਵਿਸ਼ੇਸ਼ ਕੋਟਾ ਰਾਖਵਾਂ ਰੱਖਿਆ ਗਿਆ ਹੈ ਅਤੇ ਰਾਜ ਸਰਕਾਰ ਵੱਲੋਂ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਕਲਾਸ-ਏ ਦੀਆਂ ਨੌਂਕਰੀਆਂ ਦਿੱਤੀਆਂ ਗਈਆਂ ਹਨ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਸਰਕਾਰ ਦੇ ਸਖਤ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੀ ਨਿੱਤ ਦਿਨ ਇਸ ਪ੍ਰਤੀ ਕੜੀ ਮਿਹਨਤ ਕਰ ਰਹੀ ਹੈ ਤਾਂ ਕਿ ਸੂਬੇ ਵਿੱਚੋਂ ਜਲਦ ਤੋਂ ਜਲਦ ਨਸ਼ਿਆਂ ਦਾ ਸਫਾਇਆ ਕੀਤਾ ਜਾ ਸਕੇ। ਪੰਜਾਬ ਪੁਲਿਸ ਨੇ ਹੁਣ ਤੱਕ ਦੀ ਕਾਰਵਾਈ ‘ਚ ਕੁੱਲ 1821 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨਸ਼ਾ ਤਸਕਰਾਂ ‘ਤੇ ਬੁਲਡੋਜ਼ਰ ਕਾਰਵਾਈ

ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ ਗਿਆ ਹੈ। ਇਸ ਤਹਿਤ ਨਸ਼ਾ ਤਸਕਰਾਂ ਵੱਲੋਂ ਡਰੱਗ ਮਨੀ ਨਾਲ ਨਾਜਾਇਜ਼ ਤੌਰ ‘ਤੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਜਾ ਰਿਹਾ ਹੈ। ਨਸ਼ਾ ਤਸਕਰਾਂ ਵੱਲੋਂ ਇਸ ਕਾਲੇ ਕਾਰੋਬਾਰ ਤੋਂ ਕਮਾਏ ਪੈਸਿਆਂ ਨਾਲ ਬਣਾਈਆਂ ਗਈਆਂ ਜਾਇਦਾਦਾਂ ‘ਤੇ ਪੰਜਾਬ ਸਰਕਾਰ ਦਾ ਬੁਲਡੋਜ਼ਰ ਚੱਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ “ਉਹ ਜਾਂ ਤਾਂ ਨਸ਼ੇ ਦਾ ਕਾਲਾ ਧੰਦਾ ਛੱਡ ਦੇਣ ਜਾਂ ਫ਼ਿਰ ਪੰਜਾਬ ਨੂੰ ਛੱਡ ਜਾਣ।”

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ‘ਚ ਨਗਰ ਪੰਚਾਇਤਾਂ

ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਹੋਈ। ਹੁਣ ਇਸ ਮੁਹਿੰਮ ਨੂੰ ਲੈ ਕੇ ਨਗਰ ਪੰਚਾਇਤਾਂ ਵੀ ਪੰਜਾਬ ਸਰਕਾਰ ਦੇ ਹੱਕ ਵਿਚ ਨਿੱਤਰ ਆਈਆਂ ਹਨ। ਨਗਰ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ ਦੌਰਾਨ ਤਸਕਰਾਂ ਦੀ ਕੋਈ ਵੀ ਮਦਦ ਨਾ ਕਰਨ ਦੀ ਸਹੁੰ ਚੁੱਕੀ।

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਬੰ/ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਠਿੰਡਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਹਾਈ ਅਲਰਟ

Bathinda News : ਬਠਿੰਡਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਉਸ...

ਬਠਿੰਡਾ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 13 ਜੂਨ ਤੱਕ – ਵਧੀਕ ਡਿਪਟੀ ਕਮਿਸ਼ਨਰ

👉ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਕਾਰਜਾਂ ਦਾ ਨਿਰੀਖਣ, ਅਧਿਕਾਰੀਆਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

👉ਕਬੱਡੀ ਦਾ ‘ਚੀਤਾ’ ਕਹੇ ਜਾਣ ਵਾਲੇ ਮਸ਼ਹੂਰ ਖਿਡਾਰੀ ਕਿੰਦਾ...

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

Patiala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...